ਕੁਲਬੀਰ ਝਿੰਜਰ ਦਾ ਨਵਾਂ ਗੀਤ ‘Teri Meri’ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਗਾਣਾ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

written by Lajwinder kaur | May 13, 2021

ਪੰਜਾਬੀ ਗਾਇਕ ਕੁਲਬੀਰ ਝਿੰਜਰ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋਏ ਨੇ। ਉਹ 'ਤੇਰੀ ਮੇਰੀ' (Teri Meri) ਟਾਈਟਲ ਹੇਠ ਰੋਮਾਂਟਿਕ ਗੀਤ ਲੈ ਕੇ ਆਏ ਨੇ। ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸ ਕਰਕੇ ਗੀਤ ਯੂਟਿਊਬ ‘ਤੇ ਟਰੈਂਡਿੰਗ ‘ਤੇ ਚੱਲ ਰਿਹਾ ਹੈ।

kulbir jhinjer and mehar vaani image source-youtube

ਹੋਰ ਪੜ੍ਹੋ : ਪਰਮੀਸ਼ ਵਰਮਾ ਕੋਰੋਨਾ ਮਰੀਜ਼ਾਂ ਦੀ ਮਦਦ ਲਈ ਖਾਲਸਾ ਏਡ ਨਾਲ ਮਿਲ ਕੇ ਕਰਨਗੇ ਸੇਵਾ, ਵੀਡੀਓ ਸ਼ੇਅਰ ਕਰਕੇ ਲੋਕਾਂ ਨੂੰ ਸਾਥ ਦੇਣ ਦੀ ਕੀਤੀ ਅਪੀਲ

kulbir jhinjer teri meri image source-youtube

ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਤਾਂ ਉਹ ਖੁਦ ਕੁਲਬੀਰ ਝਿੰਜਰ ਨੇ ਹੀ ਲਿਖੇ ਨੇ । ਇਸ ਗੀਤ ਨੂੰ ਗਾਇਆ ਕੁਲਬੀਰ ਝਿੰਜਰ ਨੇ ਤੇ ਫੀਚਰਿੰਗ ਕੀਤੀ ਹੈ ਮਿਹਰ ਵਾਨੀ ਨੇ । ਇਸ ਗੀਤ ਨੂੰ Yeah Proof ਨੇ ਮਿਊਜ਼ਿਕ ਦਿੱਤਾ ਹੈ। ਵੀਡੀਓ ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਕੁਲਬੀਰ ਝਿੰਜਰ ਤੇ ਫੀਮੇਲ ਮਾਡਲ Swati Chauhan । ਗਾਣੇ ਨੂੰ JUKE DOCK ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਇਹ ਗੀਤ ਤੁਹਾਨੂੰ ਕਿਵੇਂ ਦਾ ਲੱਗਿਆ ਕਮੈਂਟ ਕਰਕੇ ਦੱਸ ਸਕਦੇ ਹੋ।

teri meri song on trending image source-youtube

ਜੇ ਗੱਲ ਕਰੀਏ ਕੁਲਬੀਰ ਝਿੰਜਰ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ। ‘ਖਲਨਾਇਕ’ , ‘Mexico’, ‘ਦਿਲ ਦੇ ਨੇੜੇ’, ਪੰਜਾਬ, ਗੇੜੀ, ਚੋਰੀ ਚੋਰੀ, ਧਰਨਾ, ਦੁਨੀਆ ਵਰਗੇ ਕਮਾਲ ਦੇ ਗੀਤਾਂ ਦੇ ਨਾਲ ਉਹ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਉਨ੍ਹਾਂ ਦੇ ਲਿਖੇ ਗੀਤ ਕਈ ਨਾਮੀ ਗਾਇਕ ਵੀ ਗਾ ਚੁੱਕੇ ਨੇ।

You may also like