ਕੁਲਵਿੰਦਰ ਬਿੱਲਾ ਜਲਦ ਲੈ ਕੇ ਆ ਰਹੇ ਨੇ ਨਵਾਂ ਗੀਤ ‘ਚੁੰਨੀ’, ਪੋਸਟਰ ਕੀਤਾ ਸਾਂਝਾ

written by Shaminder | December 06, 2021

ਕੁਲਵਿੰਦਰ ਬਿੱਲਾ (Kulwinder Billa) ਜਲਦ ਹੀ ਅਮਰ ਨੂਰੀ ਦੇ ਨਾਲ ਨਵਾਂ ਗੀਤ (Song) ਲੈ ਕੇ ਆ ਰਹੇ ਹਨ । ਇਸ ਦਾ ਇੱਕ ਪੋਸਟਰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਪੋਸਟਰ ‘ਚ ਕੁਲਵਿੰਦਰ ਬਿੱਲਾ ਦੇ ਨਾਲ ਅਮਰ ਨੂਰੀ ਵੀ ਨਜ਼ਰ ਆ ਰਹੇ ਹਨ । ਇਸ ਗੀਤ ਦੇ ਬੋਲ ਬੱਚਨ ਬੇਦਿਲ ਨੇ ਲਿਖੇ ਨੇ ਅਤੇ ਫੀਚਰਿੰਗ ‘ਚ ਕੁਲਵਿੰਦਰ ਬਿੱਲਾ ਦੇ ਨਾਲ ਅਮਰ ਨੂਰੀ (Amar Noori) ਨਜ਼ਰ ਆਉਣਗੇ । ‘ਚੁੰਨੀ’ ਟਾਈਟਲ ਹੇਠ ਆਉਣ ਵਾਲੇ ਇਸ ਗੀਤ ਦਾ ਸੰਗੀਤ ਦਾ ਬੌਸ ਵੱਲੋਂ ਤਿਆਰ ਕੀਤਾ ਗਿਆ ਹੈ ।

Kulwinder billa image From instagram

ਹੋਰ ਪੜ੍ਹੋ : ਅਰਜੁਨ ਕਪੂਰ ਮਲਾਇਕਾ ਅਰੋੜਾ ਦੇ ਨਾਲ ਸਾਈਕਲਿੰਗ ਕਰਦੇ ਆਏ ਨਜ਼ਰ, ਵੀਡੀਓ ਹੋ ਰਿਹਾ ਵਾਇਰਲ

ਇਹ ਗੀਤ ਕਦੋਂ ਰਿਲੀਜ਼ ਹੋਵੇਗਾ । ਇਸ ਦੇ ਬਾਰੇ ਹਾਲੇ ਤੱਕ ਕੋਈ ਵੀ ਖੁਲਾਸਾ ਨਹੀਨ ਕੀਤਾ ਗਿਆ ਹੈ ।ਪਰ ਇਸ ਗੀਤ ਨੂੰ ਲੈ ਕੇ ਕੁਲਵਿੰਦਰ ਬਿੱਲਾ ਕਾਫੀ ਉਤਸ਼ਾਹਿਤ ਹਨ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕੁਲਵਿੰਦਰ ਬਿੱਲਾ ਕਈ ਹਿੱਟ ਗੀਤ ਇੰਡਸਟਰੀ ਨੂੰ ਦੇ ਚੁੱਕੇ ਹਨ ।

Amar Noori image From instagram

ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ।ਕੁਲਵਿੰਦਰ ਬਿੱਲਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਹੁਣ ਤੱਕ ਕਈ ਗੀਤ ਕੱਢ ਚੁੱਕੇ ਹਨ । ਉਨ੍ਹਾਂ ਦੇ ਗੀਤਾਂ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲਦਾ ਹੈ । ਗਾਇਕੀ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰ ਰਹੇ ਹਨ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਉਹ ਨਜ਼ਰ ਆ ਚੁੱਕੇ ਨੇ । ਹੁਣ ਵੇਖਣਾ ਇਹ ਹੋਵੇਗਾ ਕਿ ਉਨ੍ਹਾਂ ਦੇ ਇਸ ਗੀਤ ਨੂੰ ਸਰੋਤਿਆਂ ਦਾ ਕਿੰਨਾ ਕੁ ਹੁੰਗਾਰਾ ਮਿਲਦਾ ਹੈ ।

 

View this post on Instagram

 

A post shared by Kulwinderbilla (@kulwinderbilla)

You may also like