ਗਾਇਕ ਕੁਲਵਿੰਦਰ ਬਿੱਲਾ ਦਾ ਨਵਾਂ ਗੀਤ ‘LAALA LAALA’ ਹੋਇਆ ਰਿਲੀਜ਼, ਦੇਖੋ ਵੀਡੀਓ

Written by  Lajwinder kaur   |  July 30th 2021 03:21 PM  |  Updated: July 30th 2021 03:21 PM

ਗਾਇਕ ਕੁਲਵਿੰਦਰ ਬਿੱਲਾ ਦਾ ਨਵਾਂ ਗੀਤ ‘LAALA LAALA’ ਹੋਇਆ ਰਿਲੀਜ਼, ਦੇਖੋ ਵੀਡੀਓ

ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਜੋ ਕਿ ਇੱਕ ਤੋਂ ਬਾਅਦ ਇੱਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਪੂਰਾ ਮਨੋਰੰਜਨ ਕਰ ਰਹੇ ਨੇ। ਜੀ ਹਾਂ ਉਹ ਆਪਣੇ ਨਵੇਂ ਟਰੈਕ ‘LAALA LAALA’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ। ਜੀ ਹਾਂ ਉਹ ਰੋਮਾਂਟਿਕ ਬੀਟ ਲੈ ਕੇ ਆਏ ਨੇ। ਜਿਸ ਚ ਕਾਲਜ ‘ਚ ਚੱਲ ਰਹੇ ਮੁੰਡੇ-ਕੁੜੀ ਦੇ ਪਿਆਰ ਨੂੰ ਬਿਆਨ ਕੀਤਾ ਹੈ।

inside imaged of kulwinder billa image source- youtube

ਹੋਰ ਪੜ੍ਹੋ :  ਲਓ ਜੀ ਇੱਕ ਹੋਰ ਪੰਜਾਬੀ ਫ਼ਿਲਮ ‘ਜਿੰਨੇ ਜੰਮੇ ਸਾਰੇ ਨਿਕੰਮੇ’ ਦਰਸ਼ਕਾਂ ਦੇ ਮਨੋਰੰਜਨ ਲਈ ਹੈ ਤਿਆਰ,ਇਸ ਦਿਨ ਹੋਵੇਗੀ ਰਿਲੀਜ਼

ਹੋਰ ਪੜ੍ਹੋ : ਮੰਦਿਰਾ ਬੇਦੀ ਨੇ ਧੀ ਤਾਰਾ ਦੇ ਜਨਮ ਦਿਨ ‘ਤੇ ਪਾਈ ਪਿਆਰੀ ਜਿਹੀ ਪੋਸਟ, ਪਿਛਲੇ ਸਾਲ ਰਾਜ ਕੌਸ਼ਲ ਤੇ ਮੰਦਿਰਾ ਬੇਦੀ ਨੇ ਲਿਆ ਸੀ ਤਾਰਾ ਨੂੰ ਗੋਦ

singer kulwinder bill image source- youtube

‘LAALA LAALA’ ਗੀਤ ਦੇ ਬੋਲ ਨਾਮੀ ਗੀਤਕਾਰ ਬੰਟੀ ਬੈਂਸ ਨੇ ਲਿਖੇ ਨੇ ਤੇ ਮਿਊਜ਼ਿਕ ਦੇਸੀ ਕਰਿਊ ਵਾਲਿਆਂ ਦਾ ਹੈ। ਮਿਊਜ਼ਿਕ ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਕੁਲਵਿੰਦਰ ਬਿੱਲਾ ਤੇ ਫੀਮੇਲ ਮਾਡਲ Alankrita Sahai । ਗਾਣੇ ਦਾ ਸ਼ਾਨਦਾਰ ਵੀਡੀਓ Tru Makers ਵੱਲੋਂ ਤਿਆਰ ਕੀਤਾ ਗਿਆ ਹੈ। ਗੀਤ ਨੂੰ ਬ੍ਰੈਂਡ ਬੀ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

inside image of laala laala new song of kulwinder billa image source- youtube

ਜੇ ਗੱਲ ਕਰੀਏ ਕੁਲਵਿੰਦਰ ਬਿੱਲਾ ਦੇ ਵਰਕ ਫਰੰਟ ਦੀ ਤਾਂ ਹਾਲ ਹੀ ‘ਚ ਉਹ ‘Unforgettable 1998 Love Story’ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਸੀ। ਜਿਸ ਨੂੰ ਵੀ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਜਗਤ ਨੂੰ ਦੇ ਚੁੱਕੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕਰ ਰਹੇ ਨੇ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network