ਕੁਲਵਿੰਦਰ ਬਿੱਲਾ ਨੇ ਆਪਣੀ ਧੀ ਦੇ ਨਾਲ ਸਾਂਝੀ ਕੀਤੀ ਕਿਊਟ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ

Written by  Shaminder   |  April 16th 2021 03:20 PM  |  Updated: April 16th 2021 03:20 PM

ਕੁਲਵਿੰਦਰ ਬਿੱਲਾ ਨੇ ਆਪਣੀ ਧੀ ਦੇ ਨਾਲ ਸਾਂਝੀ ਕੀਤੀ ਕਿਊਟ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ

ਕੁਲਵਿੰਦਰ ਬਿੱਲਾ ਦੀ ਧੀ ਸਾਂਝ ਦੇ ਨਾਲ ਇੱਕ ਕਿਊਟ ਜਿਹੀ ਤਸਵੀਰ ਸਾਂਝੀ ਕੀਤੀ ਹੈ । ਇਸ

ਤਸਵੀਰ ‘ਚ ਦੋਵੇਂ ਪਿਉ ਧੀ ਇੱਕੋ ਜਿਹੇ ਰੰਗ ਦੀ ਡਰੈੱਸ ‘ਚ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ

ਤੇ ਇਸ ਤਸਵੀਰ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਕੁਲਵਿੰਦਰ ਬਿੱਲਾ ਦੇ ਵਰਕ ਫਰੰਟ ਦੀ

ਗੱਲ ਕਰੀਏ ਤਾਂ ਉਹ ਕਈ ਹਿੱਟ ਗੀਤ ਦੇ ਚੁੱਕੇ ਹਨ ।

kulwinder billa Image From Kulwinder Billa's Instagram

ਹੋਰ ਪੜ੍ਹੋ : ਲੰਮੇ ਵਾਲਾਂ ਨਾਲ ਕੁੜੀ ਨੇ ਬਣਾਏ ਸਨ ਤਿੰਨ ਵਿਸ਼ਵ ਰਿਕਾਰਡ, ਹੁਣ ਹੇਅਰ ਕੱਟ ਕਰਵਾਕੇ ਇਸ ਤਰ੍ਹਾਂ ਦਿੰਦੀ ਹੈ ਦਿਖਾਈ

kulwinder billa 9999 Image From kulwinder billa's Instagram

ਇਸ ਦੇ ਨਾਲ ਹੀ ਕਈ ਫ਼ਿਲਮਾਂ ‘ਚ ਵੀ  ਨਜ਼ਰ ਆਉਣ ਵਾਲੇ ਹਨ ।ਕੁਲਵਿੰਦਰ ਬਿੱਲਾ ਨੇ ਆਪਣੀ ਧੀ ਸਾਂਝ ਦੀਆਂ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਨ੍ਹਾਂ ਦੀ ਧੀ ਦਾ ਬਹੁਤ ਹੀ ਕਿਊਟ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ ।

Kulwinder Billa Shares His Daughter Saanjh Cute Picture Image From Kulwinder Billa's Instagram

ਕੁਲਵਿੰਦਰ ਬਿੱਲਾ ਆਪਣੀ ਧੀ ਦੀਆਂ ਅਕਸਰ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਕੁਲਵਿੰਦਰ ਬਿੱਲਾ ਪੰਜਾਬੀ ਇੰਡਸਟਰੀ 'ਚ ਲਗਾਤਾਰ ਸਰਗਰਮ ਹਨ ।

ਉਨ੍ਹਾਂ ਨੇ ਨਾਂ ਸਿਰਫ਼ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਆਪਣੀ ਖ਼ਾਸ ਜਗ੍ਹਾ ਬਣਾਈ ਹੈ ਬਲਕਿ ਪਾਲੀਵੁੱਡ 'ਚ ਵੀ ਆਪਣੀ ਅਦਾਕਾਰੀ ਨਾਲ ਲੋਕਾਂ ਦਾ ਦਿਲ ਜਿੱਤਿਆ ਹੈ । ਹੁਣ ਤੱਕ ਉਹ ਕਈ ਫ਼ਿਲਮਾਂ 'ਚ ਨਜ਼ਰ ਆ ਚੁੱਕੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network