ਬੱਚਿਆਂ ਵਾਂਗ ਮਸਤੀ ਕਰਦੇ ਨਜ਼ਰ ਆਏ ਕੁਲਵਿੰਦਰ ਬਿੱਲਾ, ਵੀਡੀਓ ਛਾਈ ਸੋਸ਼ਲ ਮੀਡੀਆ 'ਤੇ, ਦੇਖੋ ਵੀਡੀਓ

Written by  Lajwinder kaur   |  April 10th 2020 03:13 PM  |  Updated: April 10th 2020 03:17 PM

ਬੱਚਿਆਂ ਵਾਂਗ ਮਸਤੀ ਕਰਦੇ ਨਜ਼ਰ ਆਏ ਕੁਲਵਿੰਦਰ ਬਿੱਲਾ, ਵੀਡੀਓ ਛਾਈ ਸੋਸ਼ਲ ਮੀਡੀਆ 'ਤੇ, ਦੇਖੋ ਵੀਡੀਓ

ਪੰਜਾਬੀ ਗਾਇਕ ਤੇ ਅਦਾਕਾਰ ਕੁਲਵਿੰਦਰ ਬਿੱਲਾ ਲਾਕਡਾਊਨ ਦੇ ਚੱਲਦੇ ਆਪਣੇ ਇਸ ਸਮੇਂ ਨੂੰ ਆਪਣੇ ਪਰਿਵਾਰ ਵਾਲਿਆਂ ਦੇ ਨਾਲ ਬਿਤਾ ਰਹੇ ਨੇ । ਅਜਿਹੇ ‘ਚ ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ‘ਚ ਉਹ ਬੱਚਿਆਂ ਵਾਂਗ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਨੇ । ਉਹ ਬੱਚਿਆਂ ਵਾਲੀ ਬੈਟਰੀ ਵਾਲੀ ਕਾਰ ‘ਚ ਬੈਠ ਕੇ ਮਸਤੀ ਨਾਲ ਘਰ ‘ਚ ਇਧਰ-ਉਧਰ ਘੁੰਮ ਰਹੇ ਨੇ ।

ਹੋਰ ਵੇਖੋ:ਇਨਸਾਨੀਅਤ ਦੀ ਮਿਸਾਲ ਪੇਸ਼ ਕਰਦੇ ਹੋਏ ਪੰਜਾਬ ਪੁਲਿਸ ਦੇ ਇਹ ਅਫ਼ਸਰ ਲੋੜਵੰਦਾਂ ਦੀ ਕਰ ਨੇ ਮਦਦ, ਲੋਕੀਂ ਕਰ ਰਹੇ ਨੇ ਸ਼ਲਾਘਾ,ਦੇਖੋ ਵਾਇਰਲ ਵੀਡੀਓ

ਵੀਡੀਓ ‘ਚ ਉਨ੍ਹਾਂ ਨੇ ਮਸਤੀ ਦੇ ਨਾਲ ਖ਼ਾਸ ਸੁਨੇਹਾ ਵੀ ਦਿੰਦੇ ਹੋਏ ਨਜ਼ਰ ਆ ਰਹੇ ਨੇ । ਉਨ੍ਹਾਂ ਨੇ ਸਭ ਨੂੰ ਕਿਹਾ ਕਿ ਘਰ ‘ਚ ਰਹੋ ਬੱਚਿਆਂ ਵਾਂਗ ਖੇਡੋ ਤੇ ਘਰਦਿਆਂ ਦੇ ਨਾਲ ਸਮਾਂ ਬਿਤਾਓ । ਉਨ੍ਹਾਂ ਦੀ ਇਹ ਕੂਲ ਲੁੱਕ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ । ਇਸ ਵੀਡੀਓ ਨੂੰ ਇੱਕ ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਿਆ ਹੈ ।

ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਇੱਕ ਵੀਡੀਓ ਆਪਣੀ ਧੀ ਸਾਂਝ ਦੇ ਨਾਲ ਸ਼ੇਅਰ ਕੀਤਾ ਸੀ ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦੀ ਵੀ ਕੀਤਾ ਗਿਆ ਸੀ । ਜੇ ਗੱਲ ਕਰੀਏ ਕੁਲਵਿੰਦਰ ਬਿੱਲਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਟਿੱਚ ਬਟਨ, ਅੰਗਰੇਜ਼ੀ ਵਾਲੀ ਮੈਡਮ, ਮੇਰਾ ਦੇਸ਼ ਹੋਵੇ ਪੰਜਾਬ, ਸੁੱਚਾ ਸੂਰਮਾ, ਸੰਗਦੀ -ਸੰਗਦੀ, ਤੇਰੇ ਵਾਲਾ ਜੱਟ, ਸੋਹਣਾ ਸੱਜਣ, ਬੈਟਰੀ, ਮੋਮ ਦੀਆਂ ਡਲੀਆਂ, ਬਰੈਂਡਡ ਚਿਹਰੇ, ਬਲਗੇੜੀ ਵਰਗੇ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਅਦਾਕਾਰੀ ਦੇ ਜਲਵੇ ਬਿਖੇਰ ਰਹੇ ਨੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network