ਕੁਲਵਿੰਦਰ ਬਿੱਲਾ ਲੈ ਕੇ ਆ ਰਹੇ ਨੇ ਨਵਾਂ ਸਿੰਗਲ ਟਰੈਕ ‘97deYaar’, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ

Written by  Lajwinder kaur   |  April 27th 2020 06:15 PM  |  Updated: April 27th 2020 06:15 PM

ਕੁਲਵਿੰਦਰ ਬਿੱਲਾ ਲੈ ਕੇ ਆ ਰਹੇ ਨੇ ਨਵਾਂ ਸਿੰਗਲ ਟਰੈਕ ‘97deYaar’, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ

ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆ ਰਹੇ ਨੇ । ਜੀ ਹਾਂ ਇੱਕ ਵਾਰ ਫਿਰ ਤੋਂ ਉਹ ਦੋਸਤਾਂ ਦੇ ਲਈ ਪਿਆਰ ਜ਼ਾਹਿਰ ਕਰਦੇ ਹੋਏ ਨਜ਼ਰ ਆਉਣਗੇ । ਉਹ ‘97 ਦੇ ਯਾਰ’ ਟਾਈਟਲ ਹੇਠ ਗੀਤ ਲੈ ਕੇ ਆ ਰਹੇ ਨੇ । ਗਾਣੇ ਦਾ ਪੋਸਟਰ ਸੋਸ਼ਲ ਮੀਡੀਆ ‘ਤੇ ਛਾਇਆ ਹੋਇਆ ਹੈ । ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ।

ਇਸ ਗੀਤ ਦੇ ਬੋਲ ਮੱਟ ਸ਼ੇਰੋਂਵਾਲਾ ਨੇ ਲਿਖੇ ਨੇ ਤੇ ਮਿਊਜ਼ਿਕ ਦਾ ਬੌਸ ਨੇ ਦਿੱਤਾ ਹੈ । ਗਾਣੇ ਦਾ ਵੀਡੀਓ ਯਾਦੂ ਬਰਾੜ ਨੇ ਤਿਆਰ ਕੀਤੀ ਹੈ । ਇਹ ਗੀਤ ਕੁਲਵਿੰਦਰ ਬਿੱਲਾ ਦੇ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਜਾਵੇਗਾ । ਪ੍ਰਸ਼ੰਸਕ ਵੱਲੋਂ ਗੀਤ ਦੀ ਬੇਸਬਰੀ ਦੇ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ ।

View this post on Instagram

 

#97deYaar #coming #Soon #Kulwinderbillamusic te

A post shared by Kulwinderbilla (@kulwinderbilla) on

ਜੇ ਗੱਲ ਕਰੀਏ ਕੁਲਵਿੰਦਰ ਬਿੱਲਾ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਜਿਵੇਂ ਟਿੱਚ ਬਟਨ, ਅੰਗਰੇਜ਼ੀ ਵਾਲੀ ਮੈਡਮ, ਮੇਰਾ ਦੇਸ਼ ਹੋਵੇ ਪੰਜਾਬ, ਸੁੱਚਾ ਸੂਰਮਾ, ਸੰਗਦੀ-ਸੰਗਦੀ, ਤੇਰੇ ਵਾਲਾ ਜੱਟ, ਸੋਹਣਾ ਸੱਜਣ, ਬੈਟਰੀ, ਮੋਮ ਦੀਆਂ ਡਲੀਆਂ, ਬਰੈਂਡਡ ਚਿਹਰੇ, ਬਲਗੇੜੀ ਵਰਗੇ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਨੇ । ਪੰਜਾਬੀ ਗੀਤਾਂ ਵਾਂਗ ਉਹ ਅਦਾਕਾਰੀ ਦੇ ਖੇਤਰ ‘ਚ ਅਦਾਕਾਰੀ ਦਾ ਲੋਹਾ ਮਨਵਾ ਚੁੱਕੇ ਨੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network