Advertisment

ਹੌਬੀ ਧਾਲੀਵਾਲ ਤੋਂ ਬਾਅਦ ਕੁਲਵਿੰਦਰ ਬਿੱਲਾ ਦਾ ਕਰਵਾਇਆ ਗਿਆ ਕੋਰੋਨਾ ਟੈਸਟ …!

author-image
By Rupinder Kaler
New Update
ਹੌਬੀ ਧਾਲੀਵਾਲ ਤੋਂ ਬਾਅਦ ਕੁਲਵਿੰਦਰ ਬਿੱਲਾ ਦਾ ਕਰਵਾਇਆ ਗਿਆ ਕੋਰੋਨਾ ਟੈਸਟ …!
Advertisment
ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਪੰਜਾਬੀ ਐਂਟਰਟੇਮੈਂਟ ਇੰਡਸਟਰੀ ਵਿੱਚ ਵੀ ਇਸ ਨੇ ਦਸਤਕ ਦੇ ਦਿੱਤੀ ਹੈ । ਇਸ ਸਭ ਦੇ ਚਲਦੇ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਨੇ ਵੀ ਕੋਰੋਨਾ ਵਾਇਰਸ ਦੇ ਟੈਸਟ ਕਰਵਾਏ ਹਨ । ਇੱਕ ਵੈੱਬਸਾਈਟ ਦੀ ਖ਼ਬਰ ਮੁਤਾਬਿਕ ਕੁਲਵਿੰਦਰ ਬਿੱਲਾ ਤਬੀਅਤ ਖਰਾਬ ਹੋਣ ਕਰਕੇ ਚੈਕਅਪ ਲਈ ਹਸਪਤਾਲ ਗਏ ਸਨ ਜਿਸ ਤੋਂ ਬਾਅਦ ਉਨ੍ਹਾਂ ਦੇ ਕੋਰੋਨਾ ਟੈਸਟ ਕੀਤੇ ਗਏ । https://www.instagram.com/p/CBxU-Sslfno/ ਕੁਲਵਿੰਦਰ ਬਿੱਲਾ ਦੀ ਕੋਰੋਨਾ ਰਿਪੋਰਟ ਕੀ ਆਈ ਹੈ ਇਸ ਦੀ ਹਾਲੇ ਕਿਸੇ ਨੇ ਕੋਈ ਪੁਸ਼ਟੀ ਨਹੀਂ ਕੀਤੀ । ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਪੰਜਾਬੀ ਅਦਾਕਾਰ ਹੌਬੀ ਧਾਲੀਵਾਲ ਵੀ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਆ ਗਏ ਹਨ । ਖ਼ਬਰਾਂ ਦੀ ਮੰਨੀਏ ਤਾਂ ਉਹਨਾਂ ਦਾ ਟੈਸਟ ਪੋਜ਼ਟਿਵ ਆਇਆ ਹੈ । ਜਿਸ ਤੋਂ ਬਾਅਦ ਉਹਨਾਂ ਨੂੰ ਇਲਾਜ਼ ਲਈ ਲੁਧਿਆਣਾ ਦੇ ਕਿਸੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ । https://www.instagram.com/p/B1tH1osHNTm/ ਇਸ ਸਭ ਦੇ ਚਲਦੇ ਗਾਇਕ ਜ਼ੋਰਾ ਰੰਧਾਵਾ ਨੇ ਵੀ ਆਪਣੇ ਇੰਸਟਾਗ੍ਰਾਮ ਤੇ ਹੌਬੀ ਧਾਲੀਵਾਲ ਦੀ ਇੱਕ ਤਸਵੀਰ ਸਾਂਝੀ ਕਰਕੇ ਉਹਨਾਂ ਦੀ ਸਿਹਤਯਾਬੀ ਦੀ ਦੁਆ ਮੰਗੀ ਹੈ । ਇਸ ਖ਼ਬਰ ਨਾਲ ਹੌਬੀ ਧਾਲੀਵਾਲ ਦੇ ਪ੍ਰਸ਼ੰਸਕਾਂ ਨੂੰ ਕਾਫੀ ਧੱਕਾ ਲੱਗਾ ਹੈ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment