ਕੁਲਵਿੰਦਰ ਬਿੱਲਾ ਨੇ ਸ਼ੇਅਰ ਕੀਤਾ ਆਪਣੀ ਧੀ ਦਾ ਵੀਡੀਓ, ਆਪਣੇ ਪਾਪਾ ਦੇ ਗੀਤ ‘LAALA LAALA’ ਉੱਤੇ ਕਿਊਟ ਅਦਾਵਾਂ ਬਿਖੇਰਦੀ ਨਜ਼ਰ ਆਈ ਨੰਨ੍ਹੀ ਸਾਂਝ, ਦੇਖੋ ਵੀਡੀਓ

Written by  Lajwinder kaur   |  August 08th 2021 04:16 PM  |  Updated: August 08th 2021 04:16 PM

ਕੁਲਵਿੰਦਰ ਬਿੱਲਾ ਨੇ ਸ਼ੇਅਰ ਕੀਤਾ ਆਪਣੀ ਧੀ ਦਾ ਵੀਡੀਓ, ਆਪਣੇ ਪਾਪਾ ਦੇ ਗੀਤ ‘LAALA LAALA’ ਉੱਤੇ ਕਿਊਟ ਅਦਾਵਾਂ ਬਿਖੇਰਦੀ ਨਜ਼ਰ ਆਈ ਨੰਨ੍ਹੀ ਸਾਂਝ, ਦੇਖੋ ਵੀਡੀਓ

ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਅਕਸਰ ਹੀ ਆਪਣੀ ਧੀ ਸਾਂਝ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਨੇ। ਇਸ ਵਾਰ ਉਨ੍ਹਾਂ ਨੇ ਆਪਣੀ ਧੀ ਸਾਂਝ ਦਾ ਇੱਕ ਵੀਡੀਓ ਨੂੰ ਸ਼ੇਅਰ ਕੀਤਾ ਹੈ।

Kulwinder Billa image source- instagram

ਹੋਰ ਪੜ੍ਹੋ : ਦੁਲਹਣ ਵਾਂਗ ਸੱਜੀ ਨਜ਼ਰ ਆਈ ਅਦਾਕਾਰਾ ਜਪਜੀ ਖਹਿਰਾ, ਬਾਹਵਾਂ ‘ਚ ਚੂੜਾ ਪਾਈ ਅਤੇ ਹੱਥਾਂ ‘ਤੇ ਮਹਿੰਦੀ ਸਜਾਈ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਇਹ ਵੀਡੀਓ

ਹੋਰ ਪੜ੍ਹੋ : ਤਸਵੀਰ ‘ਚ ਨਜ਼ਰ ਆ ਰਹੀ ਇਸ ਨੰਨ੍ਹੀ ਬੱਚੀ ਨੂੰ ਕੀ ਤੁਸੀਂ ਪਹਿਚਾਣਿਆ? 90 ਦੇ ਦਹਾਕੇ ਦੀ ਰਹੀ ਹੈ ਮਸ਼ਹੂਰ ਅਦਾਕਾਰਾ!

Kulwinder Billa Daughter image source- instagram

ਸਾਂਝ ਨੇ ਆਪਣੇ ਪਾਪਾ ਦੇ ਨਵੇਂ ਗੀਤ ‘LAALA LAALA’ ਉੱਤੇ ਕਿਊਟ ਅਦਾਵਾਂ ਬਿਖੇਰਦੇ ਹੋਈ ਨਜ਼ਰ ਆ ਰਹੀ ਹੈ। ਕੁਲਵਿੰਦਰ ਬਿੱਲਾ ਨੇ ਇਸ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤਾ ਹੈ। ਵੀਡੀਓ ਚ ਸਾਂਝ ਕਾਲੇ ਰੰਗ ਦੇ ਪੰਜਾਬੀ ਸੂਟ ਚ ਬਹੁਤ ਹੀ ਪਿਆਰੀ ਨਜ਼ਰ ਆ ਰਹੀ ਹੈ। ਹਰ ਇੱਕ ਨੂੰ ਸਾਂਝ ਦਾ ਇਹ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ। ਵੱਡੀ ਗਿਣਤੀ 'ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ।

inside image of sanjh doing dance on her papa kulwinder billa image source- instagram

ਜੇ ਗੱਲ ਕਰੀਏ ਕੁਲਵਿੰਦਰ ਬਿੱਲਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਉਨ੍ਹਾਂ ਨੇ ਕਈ ਹਿੱਟ ਗੀਤ ਜਿਵੇਂ ਸੰਗਦੀ-ਸੰਗਦੀ, ਪਲਾਜ਼ੋ 2, ਅੰਗਰੇਜ਼ੀ ਵਾਲੀ ਮੈਡਮ, ਮੇਰੇ ਯਾਰ ਵਰਗੇ ਕਈ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਕਾਫੀ ਐਕਟਿਵ ਨੇ। ਆਉਣ ਵਾਲੇ ਸਮੇਂ ‘ਚ ਉਹ ਆਪਣੀ ਨਵੀਆਂ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network