ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਿੱਖ ਕੌਮ ਲਈ ਦਿੱਤੀਆਂ ਕੁਰਬਾਨੀਆਂ ਨੂੰ ਦਰਸਾਉਂਦਾ ਹੈ ਰਵਿੰਦਰ ਗਰੇਵਾਲ ਦਾ ਨਵਾਂ ਧਾਰਮਿਕ ਗੀਤ

Written by  Shaminder   |  December 22nd 2018 10:04 AM  |  Updated: December 22nd 2018 05:10 PM

ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਿੱਖ ਕੌਮ ਲਈ ਦਿੱਤੀਆਂ ਕੁਰਬਾਨੀਆਂ ਨੂੰ ਦਰਸਾਉਂਦਾ ਹੈ ਰਵਿੰਦਰ ਗਰੇਵਾਲ ਦਾ ਨਵਾਂ ਧਾਰਮਿਕ ਗੀਤ

ਰਵਿੰਦਰ ਗਰੇਵਾਲ ਦਾ ਧਾਰਮਿਕ ਗੀਤ ਕੁਰਬਾਨੀ ਬਾਜ਼ਾਂ ਵਾਲੇ ਦੀ ਰਿਲੀਜ਼ ਹੋ ਚੁੱਕਿਆ ਹੈ ।ਇਸ ਧਾਰਮਿਕ ਗੀਤ 'ਚ ਉਨ੍ਹਾਂ ਨੇ ਦਸਮ ਪਾਤਸ਼ਾਹ ਵੱਲੋਂ ਦੇਸ਼ ਅਤੇ ਕੌਮ ਦੀ ਖਾਤਰ ਦਿੱਤੀ ਕੁਰਬਾਨੀ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਹੈ । ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਨੇ ਦੇਸ਼ ਅਤੇ ਕੌਮ ਦੀ ਖਾਤਿਰ ਜੋ ਕੁਰਬਾਨੀਆਂ ਦਿੱਤੀਆਂ ਨੇ । ਉਸ ਨੂੰ ਹਰ ਕੋਈ ਜਾਣਦਾ ਹੈ । ਪਰ ਅੱਜ ਦੀ ਪੀੜ੍ਹੀ ਨੂੰ ਉਨ੍ਹਾਂ ਕੁਰਬਾਨੀਆਂ ਨੂੰ ਸਮੇਂ ਸਮੇਂ 'ਤੇ ਯਾਦ ਕਰਵਾਉਣ ਦੀ ਸਮੇਂ ਸਮੇਂ 'ਤੇ ਕੋਸ਼ਿਸ਼ ਕੀਤੀ ਜਾਂਦੀ ਹੈ ਸੋ ਰਵਿੰਦਰ ਗਰੇਵਾਲ ਨੇ ਲੋਕਾਂ ਨੂੰ ਪੋਹ ਦੀ ਉਸ ਠੰਡੀ ਰਾਤ ਨੂੰ ਯਾਦ ਕਰਵਾਉਂਦੇ ਹੋਏ ਗੁਰੂ ਸਾਹਿਬ ਦੇ ਬੱਚਿਆਂ ਵੱਲੋਂ ਦਿੱਤੀ ਕੁਰਬਾਨੀ ਨੂੰ ਯਾਦ ਕਰਵਾਇਆ ਹੈ ।

ਹੋਰ ਵੇਖੋ: ਫੋਰ ਬਾਈ ਫੋਰ’ ਗੱਭਰੂ ਰਵਿੰਦਰ ਗਰੇਵਾਲ ਆ ਰਿਹਾ ਹੈ ਧੁੰਮਾਂ ਪਾਉਣ

https://www.youtube.com/watch?v=xG4-kVy08Fo

ਗੀਤ ਨੂੰ ਮਿਊਜ਼ਿਕ ਦਿੱਤਾ ਹੈ ਡੀ.ਜੇ.ਡਸਟਰ ਨੇ ਜਦਕਿ ਗੀਤ ਦੇ ਬੋਲ ਮੰਗਲ ਹਠੂਰ ਅਤੇ ਸੀਮਾ ਜਲਾਲਪੁਰੀ ਨੇ ਲਿਖੇ ਨੇ । ਦੱਸ ਦਈਏ ਕਿ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸਰਹਿੰਦ ਦੀ ਧਰਤੀ 'ਤੇ ਮਨਾਇਆ ਜਾ ਰਿਹਾ ਹੈ । ਵੱਡੀ ਗਿਣਤੀ 'ਚ ਸੰਗਤਾਂ ਉੱਥੇ ਪਹੁੰਚ ਕੇ ਨਿੱਕੀਆਂ ਜਿੰਦਾਂ ਵੱਡੇ ਸਾਕੇ ਕਰਨ ਵਾਲੇ ਉਨ੍ਹਾਂ ਮਾਸੂਮ ਸ਼ਹੀਦਾਂ ਨੂੰ ਯਾਦ ਕਰ ਰਹੀਆਂ ਨੇ ।

ravinder grewal song kurbani ravinder grewal song kurbani

ਅਜਿਹੇ 'ਚ ਰਵਿੰਦਰ ਗਰੇਵਾਲ ਨੇ ਦਸਮ ਪਾਤਸ਼ਾਹ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਦਿੱਤੀਆਂ ਜਾ ਰਹੀਆਂ ਲਾਸਾਨੀ ਕੁਰਬਾਨੀਆਂ ਨੂੰ ਯਾਦ ਕਰਵਾਉਣ ਦੀ ਕੋਸ਼ਿਸ਼ ਕੀਤੀ ਹੈ ।ਜਿਨ੍ਹਾਂ ਸ਼ਹਾਦਤਾਂ ਦੀ ਬਦੌਲਤ ਅੱਜ ਸਿੱਖ ਧਰਮ ਦੀ ਪਹਿਚਾਣ ਹੈ ਅਤੇ ਸਿੱਖ ਧਰਮ ਚੜ੍ਹਦੀਕਲਾ 'ਚ ਹੈ । ਇਸ ਤੋਂ ਪਹਿਲਾਂ ਕਰਮਜੀਤ ਅਨਮੋਲ ਨੇ ਵੀ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਵਾਰ ਬਾਬਾ ਅਜੀਤ ਸਿੰਘ ਜੀ ਦੀ ਕੱਢੀ ਹੈ ।

ravinder grewal song kurbani ravinder grewal song kurbani

ਕਿਉਂਕਿ ਸਿੱਖ ਧਰਮ ਸ਼ਹਾਦਤਾਂ ਨਾਲ ਭਰਿਆ ਹੋਇਆ ਹੈ ਅਤੇ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਪੂਰਾ ਪਰਿਵਾਰ ਵਾਰ ਦਿੱਤਾ ।ਰਵਿੰਦਰ ਗਰੇਵਾਲ ਨੇ ਛੋਟੇ ਸਾਹਿਬਜ਼ਾਦਿਆਂ ਵੱਲੋਂ ਦਿੱਤੀ ਕੁਰਬਾਨੀ ਨੂੰ ਯਾਦ ਰੱਖਣ ਦਾ ਸੁਨੇਹਾ ਵੀ ਆਪਣੇ ਇਸ ਧਾਰਮਿਕ ਗੀਤ 'ਚ ਦਿੱਤਾ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network