
ਆਮਿਰ ਖ਼ਾਨ (Aamir khan) ਦੀ ਫ਼ਿਲਮ ‘ਲਾਲ ਸਿੰਘ ਚੱਢਾ’ (Laal Singh Chadha ) ਦਾ ਦਰਸ਼ਕ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ । ਇਸ ਦੇ ਨਾਲ ਹੀ ਫ਼ਿਲਮ ਦੀ ਸਟਾਰ ਕਾਸਟ ਵੀ ਕਾਫੀ ਉਤਸ਼ਾਹਿਤ ਹੈ । ਫ਼ਿਲਮ ਦੇ ਟ੍ਰੇਲਰ ਦਾ ਦਰਸ਼ਕਾਂ ਦੇ ਵੱਲੋਂ ਬੇਸਬਰੀ ਦੇ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਸੀ ।ਜਿਸ ਦੀ ਉਡੀਕ ਹੁਣ ਖਤਮ ਹੋ ਜਾਵੇਗੀ ਕਿਉਂਕਿ ਆਮਿਰ ਖ਼ਾਨ ਦੇ ਪ੍ਰੋਡਕਸ਼ਨ ਹਾਊਸ ਵੱਲੋਂ ਇੱਕ ਵੀਡੀਓ ਜਾਰੀ ਕੀਤਾ ਗਿਆ ਹੈ ।

ਹੋਰ ਪੜ੍ਹੋ : 1947 ਦੀ ਵੰਡ ਵੇਲੇ ਵਿੱਛੜੇ ਭਰਾ ਪਾਕਿਸਤਾਨ ਤੋਂ ਭਾਰਤ ਪਰਿਵਾਰ ਨੂੰ ਮਿਲਣ ਪਹੁੰਚੇ, ਤਸਵੀਰਾਂ ਹੋ ਰਹੀਆਂ ਵਾਇਰਲ
ਜਿਸ ‘ਚ ਆਮਿਰ ਖ਼ਾਨ ਇਸ ਦੇ ਟ੍ਰੇਲਰ ਦੀ ਰਿਲੀਜ਼ ਡੇਟ ਦਾ ਐਲਾਨ ਕਰਦੇ ਹੋਏ ਨਜ਼ਰ ਆ ਰਹੇ ਨੇ । ਆਮਿਰ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਆਉਣ ਵਾਲੀ ਫਿਲਮ ਦਾ ਟ੍ਰੇਲਰ 29 ਮਈ ਨੂੰ ਆਈਪੀਐਲ ਫਾਈਨਲ ਦੌਰਾਨ ਰਿਲੀਜ਼ ਕੀਤਾ ਜਾਵੇਗਾ। ਆਮਿਰ ਖ਼ਾਨ ਦੇ ਇਸ ਵੀਡੀਓ ਤੋਂ ਬਾਅਦ ਪ੍ਰਸ਼ੰਸਕਾਂ ‘ਚ ਖੁਸ਼ੀ ਦੀ ਲਹਿਰ ਹੈ ।
ਹੋਰ ਪੜ੍ਹੋ : ਭਾਰਤੀ ਸਿੰਘ ਦੀਆਂ ਮੁਸ਼ਕਿਲਾਂ ਵਧੀਆਂ, ਘੱਟ ਗਿਣਤੀ ਕਮਿਸ਼ਨ ਨੇ ਲਿਆ ਕਰੜਾ ਨੋਟਿਸ
ਆਮਿਰ ਖ਼ਾਨ ਇਸ ਫ਼ਿਲਮ ‘ਚ ਇੱਕ ਸਿੱਖ ਦੀ ਭੂਮਿਕਾ ‘ਚ ਨਜ਼ਰ ਆਉਣਗੇ । ਜਦੋਂਕਿ ਕਰੀਨਾ ਕਪੂਰ ਵੀ ਫ਼ਿਲਮ ਦੇ ਮੁੱਖ ਕਿਰਦਾਰ ‘ਚ ਨਜ਼ਰ ਆਏਗੀ । ਦੱਸ ਦਈਏ ਕਿ ਆਮਿਰ ਖ਼ਾਨ ਦੀ ਫ਼ਿਲਮ ਲਾਲ ਸਿੰਘ ਚੱਢਾ ਟੌਮ ਹੈਂਕਸ ਦੀ ਆਸਕਰ ਜੇਤੂ ਫਿਲਮ ਫੋਰੈਸਟ ਗੰਪ ਦਾ ਹਿੰਦੀ ਰੂਪਾਂਤਰ ਹੈ।

ਆਮਿਰ ਖ਼ਾਨ ਦੀ ਇਸ ਫ਼ਿਲਮ ਦਾ ਹਰ ਕੋਈ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਿਹਾ ਹੈ । ਕਿਉਂਕਿ ਆਮਿਰ ਖ਼ਾਨ ਕਈ ਸਾਲ ਬਾਅਦ ਇਸ ਫ਼ਿਲਮ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣ ਜਾ ਰਹੇ ਹਨ । ਉਹ ਆਪਣੀ ਬਿਹਤਰੀਨ ਕੰਮ ਨੂੰ ਲੈ ਕੇ ਜਾਣੇ ਜਾਂਦੇ ਹਨ ਅਤੇ ਇਸੇ ਲਈ ਉਨ੍ਹਾਂ ਨੂੰ ਮਿਸਟਰ ਪ੍ਰਫੈਕਟਨਿਸਟ ਦੇ ਤੌਰ ‘ਤੇ ਜਾਣਿਆ ਜਾਂਦਾ ਹੈ ।
View this post on Instagram