ਦੇਖੋ ਵੀਡੀਓ: ਲਾਡੀ ਚਾਹਲ ਤੇ ਗੁਰਲੇਜ ਅਖਤਰ ਦਾ ਨਵਾਂ ਗੀਤ ‘Farming’ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਪਰਮੀਸ਼ ਵਰਮਾ ਤੇ ਮਾਹਿਰਾ ਸ਼ਰਮਾ ਦੀ ਆਦਾਕਾਰੀ ਦਾ ਲੱਗਿਆ ਤੜਕਾ

written by Lajwinder kaur | August 18, 2021

ਪੰਜਾਬੀ ਗੀਤਕਾਰ ਤੇ ਗਾਇਕ ਲਾਡੀ ਚਾਹਲ ਆਪਣੇ ਇੱਕ ਹੋਰ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ  ਨੇ। ਜੀ ਹਾਂ ਉਹ ਫਾਰਮਿੰਗ (Farming) ਟਾਈਟਲ ਹੇਠ ਚੱਕਵੀਂ ਬੀਟ ਵਾਲਾ ਸੌਂਗ ਲੈ ਕੇ ਆਏ ਨੇ। ਇਸ ਗੀਤ ਨੂੰ ਲਾਡੀ ਚਾਹਲ ਤੇ ਗਾਇਕਾ ਗੁਰਲੇਜ ਅਖਤਰ ਨੇ ਮਿਲਕੇ ਗਾਇਆ ਹੈ।

inside image of parmish verma and mahira sharma image source-youtube

ਹੋਰ ਪੜ੍ਹੋ : Raksha Bandhan 2021: ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦਾ ਤਿਉਹਾਰ ਇਸ ਵਾਰ 22 ਅਗਸਤ ਨੂੰ ਮਨਾਇਆ ਜਾਵੇਗਾ, ਇਸ ਦਿਨ ਵੀ ਭੁੱਲ ਕੇ ਵੀ ਨਾ ਕਰੋ ਇਹ ਕੰਮ

ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਪੰਜਾਬੀ ਸੂਟ ‘ਚ ਢਾਹ ਰਹੀ ਹੈ ਕਹਿਰ, ਇੰਟਰਨੈੱਟ ‘ਤੇ ਛਾਈਆਂ ਸ਼ਹਿਨਾਜ਼ ਦੀਆਂ ਇਹ ਨਵੀਆਂ ਤਸਵੀਰਾਂ

inside image of farming image source-youtube

ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਤਾਂ ਉਹ ਲਾਡੀ ਚਾਹਲ ਦੀ ਕਲਮ ਚੋਂ ਹੀ ਨਿਕਲੇ ਨੇ ਤੇ ਮਿਊਜ਼ਿਕ ਦੇਸੀ ਕਰਿਊ ਵਾਲਿਆਂ ਦਾ ਵੱਜ ਰਿਹਾ ਹੈ । ਗਾਣੇ ਦੇ ਮਿਊਜ਼ਿਕ ਵੀਡੀਓ ਚ ਪਰਮੀਸ਼ ਵਰਮਾ (Parmish Verma) ਤੇ ਮਾਹਿਰਾ ਸ਼ਰਮਾ ਦੀ ਜੋੜੀ ਦੇਖਣ ਨੂੰ ਮਿਲ ਰਹੀ ਹੈ। ਇਸ ਤੋਂ ਇਲਾਵਾ ਵੀਡੀਓ ‘ਚ ਪਰਮੀਸ਼ ਵਰਮਾ ਦੇ ਭਰਾ ਸੁੱਖਨ ਵਰਮਾ, ਜੌਰਡਨ ਵੀ ਨਜ਼ਰ ਆ ਰਹੇ ਨੇ। ਇਸ ਗੀਤ ਦੇ ਵੀਡੀਓ ਨੂੰ Savio Sandhu ਅਤੇ Yug ਨੇ ਤਿਆਰ ਕੀਤਾ ਹੈ।

ਇਸ ਗੀਤ ਨੂੰ ਸਪੀਡ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਦੱਸ ਦਈਏ ਲਾਡੀ ਚਾਹਲ ਦੇ ਲਿਖੇ ਗੀਤ ਕਈ ਨਾਮੀ ਗਾਇਕ ਗਾ ਚੁੱਕੇ ਨੇ। ਇਸ ਤੋਂ ਇਲਾਵਾ ਉਹ ਪੰਜਾਬੀ ਫਿਲਮਾਂ ਜਿਵੇਂ ਸਿੰਘਮ, ਦਿਲ ਦੀਆਂ ਗੱਲਾਂ, ਜਿੰਦੇ ਮੇਰੀਏ, ਅਤੇ ਚੱਲ ਮੇਰਾ ਪੁੱਤ 2 ਲਈ ਵੀ ਗੀਤ ਲਿਖ ਚੁੱਕੇ ਨੇ। ਲਾਡੀ ਨੇ ਦਿਲਜੀਤ ਦੋਸਾਂਝ ਐਲਬਮ G.O.A.T. ਲਈ ਦੋ ਗਾਣੇ ਲਿਖੇ ਹਨ।

 

 

0 Comments
0

You may also like