ਲਾਡੀ ਚਾਹਲ ਦੇ ਨਵੇਂ ਗੀਤ ‘Na Jatta Na’ ‘ਚ ਕਿਸਾਨਾਂ ਦੇ ਦਰਦ ਨੂੰ ਬਿਆਨ ਕਰਦੇ ਨਜ਼ਰ ਆਉਣਗੇ ਪਰਮੀਸ਼ ਵਰਮਾ ਤੇ ਹਰਪ ਫਾਰਮਰ

written by Lajwinder kaur | February 18, 2022

ਪੰਜਾਬੀ ਗਾਇਕ ਤੇ ਐਕਟਰ ਪਰਮੀਸ਼ ਵਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਆਪਣੇ ਨਵੇਂ ਪ੍ਰੋਜੈਕਟਸ ਦੀ ਜਾਣਕਾਰੀ ਸੋਸ਼ਲ ਮੀਡੀਆ ਦੇ ਰਾਹੀਂ ਆਪਣੇ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਨੇ। ਉਨ੍ਹਾਂ ਨੇ ਆਪਣੀ ਨਵੀਂ ਆਉਣ ਵਾਲੀ ਮਿਊਜ਼ਿਕ ਵੀਡੀਓ ਦਾ ਫਰਸਟ ਲੁੱਕ ਪੋਸਟ ਸ਼ੇਅਰ ਕੀਤਾ ਹੈ। ਉਹ ਬਹੁਤ ਜਲਦ ਲਾਡੀ ਚਾਹਲ ਦੇ ਗੀਤ ‘Na Jatta Na’ ਦੇ ਵੀਡੀਓ ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।

ਹੋਰ ਪੜ੍ਹੋ : ਗਾਇਕ ਮੀਕਾ ਸਿੰਘ ਨੇ ਮੁੰਬਈ 'ਚ ਸੜਕ ਕਿਨਾਰੇ ਭੀਖ ਮੰਗਣ ਵਾਲੇ ਬੱਚਿਆਂ ਨੂੰ ਵੰਡੇ ਨੋਟ, ਮੀਕਾ ਦਾ ਇਹ ਅੰਦਾਜ਼ ਲੋਕਾਂ ਨੂੰ ਆਇਆ ਖੂਬ ਪਸੰਦ, ਦੇਖੋ ਵੀਡੀਓ

parmish verma movie shoot start movie tabaah

ਪਰਮੀਸ਼ ਵਰਮਾ ਨੇ ਗੀਤ ਦਾ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਸਿਰ ਤੇ ਕਰਜ਼ਾ...ਹੱਥ ਸਲਫਾਸ ਦੀਆਂ ਗੋਲੀਆਂ..ਮੇਰੇ ਦੇਸ਼ ਦਾ ਅੰਨਦਾਤਾ #24feb’ ਤੇ ਨਾਲ ਹੀ ਇਸ ਗੀਤ ਦੀ ਸਟਾਰ ਕਾਸਟ ਨੂੰ ਵੀ ਟੈਗ ਕੀਤਾ ਹੈ। ਇਸ ਗੀਤ ਨੂੰ ਲਾਡੀ ਚਾਹਲ ਗਾਉਂਦੇ ਹੋਏ ਨਜ਼ਰ ਆਉਣਗੇ। ਗੀਤ ਦੇ ਵੀਡੀਓ ‘ਚ ਪਰਮੀਸ਼ ਵਰਮਾ ਤੇ ਹਰਪ ਫਾਰਮਰ (Harp Farmer) ਨਜ਼ਰ ਆਉਣਗੇ। ਗੀਤ ਨੂੰ ਮਿਊਜ਼ਿਕ ਦਿੱਤਾ ਹੈ ਐੱਮ ਵੀ ਨੇ। ਇਹ ਗਾਣਾ 24 ਫਰਵਰੀ ਨੂੰ ਦਰਸ਼ਕਾਂ ਦੀ ਨਜ਼ਰ ਹੋ ਜਾਵੇਗਾ। ਇਸ ਗੀਤ ਦੇ ਨਾਂ ਤੋਂ ਹੀ ਪਤਾ ਚੱਲਦਾ ਹੈ ਇਸ ਗੀਤ ‘ਚ ਕਿਸਾਨਾਂ ਦੇ ਦੁੱਖਾਂ ਨੂੰ ਬਿਆਨ ਕੀਤਾ ਜਾਵੇਗਾ।

parmish verma new post

ਹੋਰ ਪੜ੍ਹੋ : ਅਦਾਕਾਰਾ ਨੀਰੂ ਬਾਜਵਾ ਆਪਣੀ ਧੀ ਤੇ ਪਤੀ ਨਾਲ ‘Disney Land’ ‘ਚ ਖੂਬ ਮਸਤੀ ਕਰਦੀ ਆਈ ਨਜ਼ਰ, ਦੇਖੋ ਤਸਵੀਰਾਂ ਤੇ ਵੀਡੀਓਜ਼

ਜੇ ਗੱਲ ਕਰੀਏ ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਤਾਂ ਹਾਲ ਹੀ 'ਚ ਉਹ ਅਫਸਾਨਾ ਖ਼ਾਨ ਤੇ ਸਾਜ਼ ਦੇ ਗੀਤ ਬਹਿਰੀ ਦੁਨੀਆ 'ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਨੇ। ਇਸ ਤੋਂ ਇਲਾਵਾ ਉਹ ਆਪਣੀ ਆਉਣ ਵਾਲੀ ਫ਼ਿਲਮ ਤਬਾਹ ਦੀ ਸ਼ੂਟਿੰਗ ਵੀ ਪੂਰੀ ਕਰ ਚੁੱਕੇ ਨੇ। ਬਹੁਤ ਜਲਦ ਮੈਂ ਤੇ ਬਾਪੂ ਟਾਈਟਲ ਹੇਠ ਤਿਆਰ ਹੋਈ ਫ਼ਿਲਮ ‘ਚ ਨਜ਼ਰ ਆਉਣਗੇ।

You may also like