
ਲਖਵਿੰਦਰ ਵਡਾਲੀ ਜਲਦ ਹੀ ਆਪਣੇ ਨਵੇਂ ਗੀਤ 'ਕੁੱਲੀ' ਦੇ ਨਾਲ ਸਰੋਤਿਆਂ ਦੀ ਕਚਹਿਰੀ 'ਚ ਹਾਜ਼ਰ ਹੋਣ ਜਾ ਰਹੇ ਹਨ । ਉਨ੍ਹਾਂ ਨੇ ਆਪਣੇ ਨਵੇਂ ਗੀਤ ਦਾ ਇੱਕ ਪੋਸਟਰ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝਾ ਕੀਤਾ ਹੈ ।ਇਹ ਗੀਤ ਪੰਜ ਦਸੰਬਰ ਨੂੰ ਯੂ ਟਿਊਬ 'ਤੇ ਰਿਲੀਜ਼ ਹੋਣ ਜਾ ਰਿਹਾ ਹੈ । ਇਸ ਗੀਤ ਦੇ ਬੋਲ ਟ੍ਰਡੀਸ਼ਨਲ ਵੱਲੋਂ ਲਿਖੇ ਗਏ ਹਨ ਜਦਕਿ ਮਿਊਜ਼ਿਕ ਦਿੱਤਾ ਹੈ ਆਰ.ਬੀ. ਨੇ । ਹੋਰ ਵੇਖੋ :ਇਸ ਬਜ਼ੁਰਗ ਬੀਬੀ ਨੂੰ ਮਿਲਕੇ ਲਖਵਿੰਦਰ ਵਡਾਲੀ ਹੋਏ ਭਾਵੁਕ, ਦੇਖੋ ਵੀਡੀਓ https://www.instagram.com/p/B5mUNqlBCDq/ ਲਖਵਿੰਦਰ ਵਡਾਲੀ ਦੇ ਇਸ ਗੀਤ ਜਿਵੇਂ ਕਿ ਟਾਈਟਲ ਤੋਂ ਤਾਂ ਇਹੀ ਲੱਗਦਾ ਹੈ ਕਿ ਇਹ ਗੀਤ 'ਕੁੱਲੀ' ਯਾਨੀ ਕਿ ਘਰ ਦੀ ਅਹਿਮੀਅਤ ਨੂੰ ਦਰਸਾਏਗਾ । ਖੈਰ ਜੋ ਵੀ ਹੋਵੇ ਪਰ ਲਖਵਿੰਦਰ ਵਡਾਲੀ ਦੇ ਚਾਹੁਣ ਵਾਲੇ ਉਨ੍ਹਾਂ ਦੇ ਇਸ ਗੀਤ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ ਅਤੇ ਬੇਸਬਰੀ ਨਾਲ ਇਸ ਗੀਤ ਦਾ ਇੰਤਜ਼ਾਰ ਕਰ ਰਹੇ ਹਨ ।ਇਸ ਗੀਤ ਦਾ ਟੀਜ਼ਰ ਕੁਝ ਘੰਟੇ ਪਹਿਲਾਂ ਹੀ ਲਖਵਿੰਦਰ ਵਡਾਲੀ ਨੇ ਸਾਂਝਾ ਕੀਤਾ ਹੈ ਜਿਸ 'ਚ ਲਖਵਿੰਦਰ ਵਡਾਲੀ ਦਾ ਸੂਫ਼ੀਆਨਾ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ । [embed]https://www.instagram.com/p/B5k619wB4wD/[/embed] ਲਖਵਿੰਦਰ ਵਡਾਲੀ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤਾਂ ਨਾਲ ਨਵਾਜ਼ਿਆ ਹੈ ਅਤੇ ਉਨ੍ਹਾਂ ਦੇ ਸੂਫ਼ੀਆਨਾ ਅੰਦਾਜ਼ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ ।