ਪਹਿਲੀ ਵਾਰ ਸਾਹਮਣੇ ਆਈ ਪਦਮ ਸ਼੍ਰੀ ਉਸਤਾਦ ਪੂਰਨ ਚੰਦ ਵਡਾਲੀ ਦੇ ਪੂਰੇ ਪਰਿਵਾਰ ਦੀ ਤਸਵੀਰ, ਲਖਵਿੰਦਰ ਵਡਾਲੀ ਨੇ ਸਾਂਝੀ ਕੀਤੀ ਅਣਦੇਖੀ ਤਸਵੀਰ

written by Lajwinder kaur | May 28, 2021

ਪੰਜਾਬੀ ਗਾਇਕਾਂ ਤੇ ਕਲਾਕਾਰਾਂ ਦੀਆਂ ਪੁਰਾਣੀ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਹਮੇਸ਼ਾ ਖਿੱਚ ਦਾ ਕੇਂਦਰ ਰਹੀਆਂ ਨੇ। ਸੋਸ਼ਲ ਮੀਡੀਆ ਉੱਤੇ ਇਨ੍ਹਾਂ ਪੁਰਾਣੀਆਂ ਤਸਵੀਰਾਂ ਨੂੰ ਖੂਬ ਪਸੰਦ ਕੀਤਾ ਜਾਂਦਾ ਹੈ। ਹਰ ਤਸਵੀਰ ਕਿਸੇ ਖ਼ਜ਼ਾਨੇ ਤੋਂ ਘੱਟ ਨਹੀਂ ਹੈ। ਅਜਿਹੀ ਹੀ ਅਣਮੁੱਲੀ ਤੇ ਅਣਦੇਖੀ ਤਸਵੀਰ ਗਾਇਕ ਲਖਵਿੰਦਰ ਵਡਾਲੀ ਨੇ ਸਾਂਝੀ ਕੀਤੀ ਹੈ।

lakhwinder-wadali Image Source; Instagram

ਹੋਰ ਪੜ੍ਹੋ : ਗਾਇਕ ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਸਾਂਝੀ ਕੀਤੀ ਇਹ ਖ਼ਾਸ ਤਸਵੀਰ, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

old pic of lakhwinder wadali Image Source; Instagram

ਜੀ ਹਾਂ ਲਖਵਿੰਦਰ ਵਡਾਲੀ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਪਰਿਵਾਰ ਦੀ ਅਣਦੇਖੀ ਸਾਂਝੀ ਕੀਤੀ । ਇਸ ਤਸਵੀਰ ‘ਚ ਨੌਜਵਾਨ ਉਸਤਾਦ ਪੂਰਨ ਚੰਦ ਵਡਾਲੀ ਆਪਣੇ ਪੂਰੇ ਪਰਿਵਾਰ ਦੇ ਨਾਲ ਨਜ਼ਰ ਆ ਰਹੇ ਨੇ। ਲਖਵਿੰਦਰ ਵਡਾਲੀ ਨੇ ਕੈਪਸ਼ਨ ‘ਚ ਲਿਖਿਆ ਹੈ- ‘ਭਾਪਾ ਜੀ, ਬੀਜੀ, ਵੱਡੀਆਂ ਭੈਣਾਂ ਅਤੇ ਭਰਾ ਨਾਲ ਇੱਕ ਯਾਦਗਾਰੀ ਤਸਵੀਰ । ਮੇਰਾ ਪਰਿਵਾਰ ... ਮੇਰੀ ਤਾਕਤ ਅਤੇ ਇੱਕ ਕੰਪਾਸ ਯੰਤਰ ਜੋ ਹਮੇਸ਼ਾ ਮੇਰਾ ਮਾਰਗ ਦਰਸ਼ਨ ਕਰਦਾ ਹੈ.. #lakhwinderwadali #wdalis’ ।

lakhwinder wadali post comments Image Source; Instagram

ਇਹ ਤਸਵੀਰ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ। ਗਾਇਕ ਸ਼ੈਰੀ ਮਾਨ, ਐਕਟਰ ਪਾਰਸ ਛਾਬੜਾ ਨੇ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਤੁਹਾਨੂੰ ਇਹ ਤਸਵੀਰ ਕਿਵੇਂ ਦੇ ਲੱਗੀ ਕਮੈਂਟ ਬਾਕਸ ਚ ਆਪਣੀ ਰਾਏ ਦੱਸ ਸਕਦੇ ਹੋ।

image of padam shri ustaad pooran chand wadali Image Source; youtube

ਵਡਾਲੀ ਬ੍ਰਦਰਜ਼ ਪੰਜਾਬੀ ਸੰਗੀਤ ਦਾ ਬਹੁਤ ਵੱਡਾ ਘਰਾਣਾ ਜਿੰਨ੍ਹਾਂ ‘ਚ ਪੀੜੀਆਂ ਤੋਂ ਹੀ ਗਾਇਕੀ ਦਾ ਸਫ਼ਰ ਚਲਦਾ ਆ ਰਿਹਾ ਹੈ। ਵਡਾਲੀ ਘਰਾਣੇ ਦਾ ਬਹੁਤ ਵੱਡਾ ਯੋਗਦਾਨ ਹੈ ਪੰਜਾਬੀ ਮਿਊਜ਼ਿਕ ਨੂੰ ਦੁਨੀਆ ਦੇ ਕੋਨੇ-ਕੋਨੇ ਤੱਕ ਫੈਲਾਉਣ ਦੇ ਲਈ। ਆਪਣੇ ਵੱਡ-ਵੱਡੇਰਿਆਂ ਵਾਂਗ ਲਖਵਿੰਦਰ ਵਡਾਲੀ ਦੇ ਵੀ ਰਗ ਰਗ ‘ਚ ਸੰਗੀਤ ਦੌੜਦਾ ਹੈ। ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ।

 

You may also like