ਦਿੱਗਜ ਗਾਇਕਾ ਲਤਾ ਮੰਗੇਸ਼ਕਰ ਦਾ ਹੋਇਆ ਦਿਹਾਂਤ, ਸੰਗੀਤ ਜਗਤ ‘ਚ ਸੋਗ ਦੀ ਲਹਿਰ

Written by  Lajwinder kaur   |  February 06th 2022 10:08 AM  |  Updated: February 06th 2022 10:08 AM

ਦਿੱਗਜ ਗਾਇਕਾ ਲਤਾ ਮੰਗੇਸ਼ਕਰ ਦਾ ਹੋਇਆ ਦਿਹਾਂਤ, ਸੰਗੀਤ ਜਗਤ ‘ਚ ਸੋਗ ਦੀ ਲਹਿਰ

ਭਾਰਤ ਦੀ ਨਾਈਟਿੰਗੇਲ ਲਤਾ ਮੰਗੇਸ਼ਕਰ ਜੋ ਕਿ ਬੀਤੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੀ ਸੀ (Lata Mangeshkar passes away)। ਅੱਜ ਸਵੇਰੇ 8.12 ਵਜੇ ਉਨ੍ਹਾਂ ਨੇ ਅਖੀਰਲਾ ਸਾਹ ਲਿਆ ਤੇ ਆਪਣੀ ਸੰਸਾਰਿਕ ਯਾਤਰਾ ਨੂੰ ਪੂਰੀ ਕਰ ਗਏ ਨੇ।

ਹੋਰ ਪੜ੍ਹੋ : ਨਿੰਮੋਂ ਐਲਬਮ ਦਾ ਪਹਿਲਾ ਵੀਡੀਓ ਸੌਂਗ ਛੱਲਾ ਹੋਇਆ ਰਿਲੀਜ਼, ਦੇਖਣ ਨੂੰ ਮਿਲ ਰਹੀ ਹੈ ਨਿਮਰਤ ਖਹਿਰਾ ਤੇ ਇੰਦਰ ਚਾਹਲ ਦੀ ਰੋਮਾਂਟਿਕ ਕਮਿਸਟਰੀ, ਦੇਖੋ ਵੀਡੀਓ

Lata Mangeshkar passes away at 92 Image Source: Google

ਗਾਇਕਾ ਨੂੰ 8 ਜਨਵਰੀ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਬੀਤੇ ਦਿਨੀਂ ਉਨ੍ਹਾਂ ਦੀ ਹਾਲਤ ਦੁਬਾਰਾ ਖਰਾਬ ਹੋ ਗਈ ਸੀ ਤੇ ਡਾਕਟਰਾਂ ਨੇ ਉਨ੍ਹਾਂ ਨੂੰ ਮੁੜ ਵੈਂਟੀਲੇਟਰ ਸਪੋਰਟ ਸਿਸਟਮ ‘ਤੇ ਸ਼ਿਫਟ ਕਰ ਦਿੱਤਾ ਸੀ। ਇਸ ਦੌਰਾਨ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਦੇਸ਼ ਭਰ ‘ਚ ਅਰਦਾਸਾਂ ਕੀਤੀਆਂ ਜਾ ਰਹੀਆਂ ਸਨ।

ਹੋਰ ਪੜ੍ਹੋ : ਐਮੀ ਵਿਰਕ,ਸਰਗੁਣ ਮਹਿਤਾ ਤੇ ਨਿਮਰਤ ਖਹਿਰਾ ਦੀ ਜੋੜੀ ਵਾਲੀ ਫ਼ਿਲਮ ‘ਸੌਂਕਣ ਸੌਂਕਣੇ’ ਇਸ ਦਿਨ ਬਣੇਗੀ ਸਿਨੇਮਾ ਘਰ ਦਾ ਸ਼ਿੰਗਾਰ

lata mangeshkar no more

92 ਸਾਲਾਂ ਲਤਾ ਮੰਗੇਸ਼ਕਰ ਦੇ ਦਿਹਾਂਤ ਦੀ ਖਬਰ ਸਾਹਮਣੇ ਆਉਂਣ ‘ਤੇ ਦੇਸ਼ ਭਰ ‘ਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਸ਼ੰਸਕਾਂ ਤੋਂ ਲੈ ਕੇ ਬਾਲੀਵੁੱਡ ਜਗਤ ਦੇ ਕਲਾਕਾਰਾਂ ਦੀਆਂ ਅੱਖਾਂ ਨਮ ਹੋ ਗਈਆਂ ਹਨ। ਲਤਾ ਮੰਗੇਸ਼ਕਰ ਜੀ ਨੂੰ ਸੰਗੀਤ ਜਗਤ ਵਿੱਚ ਭਾਰਤ ਦੀ ਨਾਈਟਿੰਗੇਲ ਵੀ ਕਿਹਾ ਜਾਂਦਾ ਹੈ। 7 ਦਹਾਕਿਆਂ ਦੇ ਆਪਣੇ ਕਰੀਅਰ ਵਿੱਚ ਉਨ੍ਹਾਂ ਨੇ 1000 ਤੋਂ ਵੀ ਵੱਧ ਗੀਤ, ਹਿੰਦੀ ਸਣੇ ਹੋਰਨਾਂ ਕਈ ਭਾਸ਼ਾਵਾਂ ਵਿੱਚ ਗਾਏ ਹਨ। ਸੰਗੀਤ ਜਗਤ ਵਿੱਚ ਯੋਗਦਾਨ ਪਾਉਣ ਲਈ ਲਤਾ ਮੰਗੇਸ਼ਕਰ ਨੂੰ ਪਦਮ ਭੂਸ਼ਣ, ਪਦਮ ਵਿਭੂਸ਼ਣ, ਦਾਦਾ ਸਾਹਿਬ ਫਾਲਕੇ ਪੁਰਸਕਾਰ, ਅਤੇ ਕਈ ਰਾਸ਼ਟਰੀ ਫਿਲਮ ਪੁਰਸਕਾਰਾਂ ਸਣੇ ਹੋਰਨਾਂ ਕਈ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ ਹੈ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network