ਆਈਸੀਯੂ 'ਚ ਭਰਤੀ ਲਤਾ ਮੰਗੇਸ਼ਕਰ, ਇਲਾਜ ਕਰਨ ਵਾਲੇ ਡਾਕਟਕਾਂ ਨੇ ਉਨ੍ਹਾਂ ਲਈ ਪ੍ਰਾਰਥਨਾ ਕਰਨ ਦੀ ਕੀਤੀ ਅਪੀਲ

written by Pushp Raj | January 15, 2022

ਦੇਸ਼ ਭਰ ਵਿੱਚ ਲਗਾਤਾਰ ਕੋਰੋਨਾ ਦੀ ਤੀਜੀ ਲਹਿਰ ਦਾ ਪ੍ਰਕੋਪ ਜਾਰੀ ਹੈ। ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਸਣੇ ਕਈ ਬਾਲੀਵੁੱਡ ਤੇ ਟੀਵੀ ਜਗਤ ਦੇ ਸਿਤਾਰੇ ਕੋਰੋਨਾ ਦੀ ਚਪੇਟ ਵਿੱਚ ਹਨ। ਲਤਾ ਮੰਗੇਸ਼ਕਰ ਜੀ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਉਣ ਮਗਰੋਂ ਉਨ੍ਹਾਂ ਨੂੰ ਮੁੰਬਈ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਡਾਕਟਰਾਂ ਨੇ ਉਨ੍ਹਾਂ ਦਾ ਹੈਲਥ ਅਪਡੇਟ ਸ਼ੇਅਰ ਕਰਦੇ ਹੋਏ ਉਨ੍ਹਾਂ ਦੇ ਲਈ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ ਹੈ।
ਲਤਾ ਮੰਗੇਸ਼ਕਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਹੋਰ ਪੜ੍ਹੋ : Neil Nitin Mukesh B'day : ਫਲਾਪ ਹੋਈਆਂ 20 ਤੋਂ ਵੱਧ ਫਿਲਮਾਂ , ਜਾਣੋ ਕਿੱਥੇ ਹੈ 'ਜੌਨੀ ਗੱਦਾਰ' ਅਦਾਕਾਰ

ਬ੍ਰੀਚ ਕੈਂਡੀ ਹਸਪਤਾਲ ਦੇ ਡਾਕਟਰਾਂ ਨੇ ਵੀ ਬਿਆਨ ਜਾਰੀ ਕੀਤਾ ਹੈ। ਜਿਸ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ ਕਿਉਂਕਿ ਉਨ੍ਹਾਂ ਨੂੰ ਤੁਰੰਤ ਇਲਾਜ ਦੀ ਲੋੜ ਹੈ। ਲਤਾ ਮੰਗੇਸ਼ਕਰ ਕੋਰੋਨਾ ਅਤੇ ਨਿਮੋਨੀਆ ਦੋਵਾਂ ਤੋਂ ਪੀੜਤ ਹਨ।

Image Source: Google

"ਉਹ ਅਜੇ ਵੀ ਆਈਸੀਯੂ ਵਿੱਚ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਸਾਨੂੰ ਉਡੀਕ ਕਰਨੀ ਪਵੇਗੀ ਅਤੇ ਦੇਖਣਾ ਪਵੇਗਾ। ਉਸ ਦੇ ਠੀਕ ਹੋਣ ਲਈ ਪ੍ਰਾਰਥਨਾ ਕਰੋ। ਠੀਕ ਹੋਣ ਉਹ ਹਸਪਤਾਲ ਵਿੱਚ ਰਹਿਣਗੇ।"

ਲਤਾ ਦੀਦੀ ਦੇ ਇਲਾਜ ਲਈ ਵਧੀਆ ਡਾਕਟਰਾਂ ਦੀ ਟੀਮ ਤਿਆਰ ਕੀਤੀ ਗਈ ਹੈ ਅਤੇ ਉਹ ਉਨ੍ਹਾਂ ਦਾ ਇਲਾਜ ਕਰ ਰਹੇ ਹਨ। ਅਜੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

Image Source: Google

ਹੋਰ ਪੜ੍ਹੋ : ਮਾਂ ਦੇ ਨਾਲ ਭਗਵਾਨ ਮਹਾਕਾਲ ਦੇ ਦਰਸ਼ਨਾਂ ਲਈ ਉਜੈਨ ਪਹੁੰਚੀ ਸਾਰਾ ਅਲੀ ਖ਼ਾਨ

92 ਸਾਲਾ ਗਾਇਕ ਨੂੰ ਕੋਰੋਨਾ ਵਾਇਰਸ ਦੇ ਹਲਕੇ ਲੱਛਣਾਂ ਤੋਂ ਬਾਅਦ ਪਿਛਲੇ ਹਫ਼ਤੇ ਦੱਖਣੀ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਦੇ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਸੀ।

ਦੱਸ ਦਈਏ ਕਿ ਲਤਾ ਮੰਗੇਸ਼ਕਰ ਦੇ ਘਰ ਦੇ ਇੱਕ ਨੌਕਰ ਦੀ ਰਿਪੋਰਟ ਪਾਜ਼ੀਟਿਵ ਆਈ ਸੀ, ਫਿਰ ਲਤਾ ਮੰਗੇਸ਼ਕਰ ਦਾ ਵੀ ਟੈਸਟ ਕੀਤਾ ਗਿਆ ਸੀ ਅਤੇ ਉਨ੍ਹਾਂ ਦੀ ਰਿਪੋਰਟ ਵੀ ਪਾਜ਼ੀਟਿਵ ਆਈ । ਇਸ ਤੋਂ ਪਹਿਲਾਂ, ਦਿੱਗਜ ਗਾਇਕਾ ਨੂੰ ਸਾਹ ਲੈਣ ਵਿੱਚ ਤਕਲੀਫ ਤੋਂ ਬਾਅਦ ਨਵੰਬਰ 2019 ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ 28 ਦਿਨ ਹਸਪਤਾਲ 'ਚ ਭਰਤੀ ਰਹਿਣਾ ਪਿਆ।

You may also like