ਲਤਾ ਮੰਗੇਸ਼ਕਰ ਦੀ ਸਿਹਤ 'ਚ ਹੋ ਰਿਹਾ ਸੁਧਾਰ, ਟੀਮ ਨੇ ਬਿਆਨ ਜਾਰੀ ਕਰ ਫੈਨਜ਼ ਨੂੰ ਝੂਠੀਆਂ ਖ਼ਬਰਾਂ ਤੋਂ ਬੱਚਣ ਦੀ ਕੀਤੀ ਅਪੀਲ

Written by  Pushp Raj   |  January 22nd 2022 11:24 AM  |  Updated: January 22nd 2022 12:36 PM

ਲਤਾ ਮੰਗੇਸ਼ਕਰ ਦੀ ਸਿਹਤ 'ਚ ਹੋ ਰਿਹਾ ਸੁਧਾਰ, ਟੀਮ ਨੇ ਬਿਆਨ ਜਾਰੀ ਕਰ ਫੈਨਜ਼ ਨੂੰ ਝੂਠੀਆਂ ਖ਼ਬਰਾਂ ਤੋਂ ਬੱਚਣ ਦੀ ਕੀਤੀ ਅਪੀਲ

ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ 8 ਜਨਵਰੀ ਤੋਂ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਭਰਤੀ ਹਨ। ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੇ ਚੱਲਦੇ ਉਨ੍ਹਾਂ ਨੂੰ ਆਈਸੀਯੂ 'ਚ ਭਰਤੀ ਕਰਵਾਇਆ ਗਿਆ ਹੈ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਗਾਇਕਾ ਦੀ ਸਿਹਤ ਖਰਾਬ ਹੋਣ ਦੀਆਂ ਝੂਠੀਆਂ ਖਬਰਾਂ ਵਾਇਰਲ ਹੋ ਰਹੀਆਂ ਹਨ। ਜਿਸ ਨੂੰ ਲੈ ਕੇ ਲਤਾ ਮੰਗੇਸ਼ਕਰ ਦੀ ਟੀਮ  ਨੇ ਫੈਨਜ਼ ਨੂੰ ਝੂਠੀਆਂ ਖ਼ਬਰਾਂ ਵੱਲ ਧਿਆਨ ਨਾਂ ਦੇਣ ਦੀ ਅਪੀਲ ਕੀਤੀ ਹੈ।

lata mangeshkar lata mangeshkar

ਲਤਾ ਮੰਗੇਸ਼ਕਰ ਦੀ ਕੰਮਕਾਜ ਦੇਖਣ ਵਾਲੀ ਪ੍ਰਬੰਧਕ ਟੀਮ ਨੇ ਅਧਿਕਾਰਕ ਬਿਆਨ ਜਾਰੀ ਕੀਤਾ ਹੈ। ਟੀਮ ਨੇ ਲਤਾ ਦੇ ਫੈਨਜ਼ ਉਨ੍ਹਾਂ ਹੈਲਥ ਅਪਡੇਟ ਦਿੰਦੇ ਹੋਏ ਦੱਸਿਆ ਕਿ ਲਤਾ ਮੰਗੇਸ਼ਕਰ ਜੀ 8 ਜਨਵਰੀ ਤੋਂ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਭਰਤੀ ਹਨ। ਲਤਾ ਮੰਗੇਸ਼ਕਰ ਦੀ ਹਾਲਤ 'ਚ ਪਹਿਲਾਂ ਹੀ ਕਾਫੀ ਸੁਧਾਰ ਹੋ ਰਿਹਾ ਹੈ ਅਤੇ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ 'ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਇਸ ਲਈ ਕਿਸੇ ਵੀ ਤਰ੍ਹਾਂ ਦੀਆਂ ਝੂਠੀਆਂ ਖ਼ਬਰਾਂ ਅਤੇ ਅਫਵਾਹਾਂ ਤੋਂ ਬਚੋ।

ਲਤਾ ਮੰਗੇਸ਼ਕਰ ਆਈਸੀਯੂ ਵਿੱਚ ਇਲਾਜ ਅਧੀਨ ਹੈ। ਡਾ.ਪ੍ਰੀਤ ਸਮਦਾਨੀ ਅਤੇ ਉਨ੍ਹਾਂ ਦੀ ਡਾਕਟਰਾਂ ਦੀ ਟੀਮ ਵੱਲੋਂ ਇਲਾਜ ਕੀਤਾ ਜਾ ਰਿਹਾ ਹੈ। ਪਰਿਵਾਰ ਅਤੇ ਡਾਕਟਰਾਂ ਵੱਲੋਂ ਉਨ੍ਹਾਂ ਦੀ ਦੇਖਭਾਲ ਜਾਰੀ ਹੈ। ਆਓ ਅਸੀਂ ਲਤਾ ਦੀਦੀ ਦੇ ਜਲਦੀ ਠੀਕ ਹੋਣ ਅਤੇ ਘਰ ਵਾਪਸੀ ਲਈ ਪ੍ਰਾਰਥਨਾ ਕਰੀਏ।

Lata Mangeshkar Lata Mangeshkar

ਹੋਰ ਪੜ੍ਹੋ : ਮਲਿਆਲਮ ਅਦਾਕਾਰ ਦੁਲਕਰ ਸਲਮਾਨ ਨੂੰ ਹੋਇਆ ਕੋਰੋਨਾ, ਸੋਸ਼ਲ ਮੀਡੀਆ 'ਤੇ ਪੋਸਟ ਪਾ ਦਿੱਤੀ ਜਾਣਕਾਰੀ

ਇਸ ਤੋਂ ਪਹਿਲਾਂ, ਦਿੱਗਜ ਗਾਇਕ ਨੂੰ ਸਾਹ ਲੈਣ ਵਿੱਚ ਤਕਲੀਫ ਤੋਂ ਬਾਅਦ ਨਵੰਬਰ 2019 ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

ਦੱਸਣਯੋਗ ਹੈ ਕਿ ਦਿੱਗਜ਼ ਗਾਇਕਾ ਲਤਾ ਮੰਗੇਸ਼ਕਰ 93ਵੇਂ ਸਾਲਾਂ ਦੇ ਹਨ। ਉਹ ਕੋਰੋਨਾ ਦੇ ਨਾਲ-ਨਾਲ ਨਿਮੋਨੀਆ ਤੋਂ ਵੀ ਪੀੜਤ ਹਨ। ਬਿਮਾਰੀ ਅਤੇ ਉਨ੍ਹਾਂ ਦੀ ਉਮਰ ਨੂੰ ਧਿਆਨ 'ਚ ਰੱਖਦੇ ਹੋਏ ਉਨ੍ਹਾਂ ਨੂੰ ਆਈ.ਸੀ.ਯੂ. ਵਿੱਚ ਰੱਖਿਆ ਗਿਆ ਹੈ। ਮਾਹਿਰ ਡਾਕਟਰਾਂ ਦੀ ਨਿਗਰਾਨੀ ਵਿੱਚ ਉਨ੍ਹਾਂ ਦਾ ਇਲਾਜ ਜਾਰੀ ਹੈ। ਇਸ ਦੌਰਾਨ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਲਈ ਦੇਸ਼ ਭਰ 'ਚ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network