
Sidhu Moose Wala news: ਸਿੱਧੂ ਮੂਸੇਵਾਲਾ ਪੰਜਾਬੀ ਮਿਊਜ਼ਿਕ ਜਗਤ ਦਾ ਉਹ ਚਮਕਦਾ ਸਿਤਾਰਾ ਸੀ, ਜਿਸ ਨੂੰ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪਰ ਸਿੱਧੂ ਅਜਿਹਾ ਗਾਇਕ ਹੈ, ਜੋ ਭਾਵੇਂ ਇਸ ਫਾਨੀ ਸੰਸਾਰ ਤੋਂ ਰੁਖ਼ਸਤ ਹੋ ਗਿਆ ਹੈ, ਪਰ ਉਸਦੀ ਕਾਮਯਾਬੀ ਦੇ ਝੰਡੇ ਅਜੇ ਵੀ ਝੂਲ ਰਹੇ ਹਨ। ਸਿੱਧੂ ਦੇ ਫੈਨਜ਼ ਲਈ ਇੱਕ ਖੁਸ਼ਖਬਰੀ ਇਹ ਹੈ ਕਿ ਸਿੱਧੂ ਦੇ ਨਾਮ ਇੱਕ ਹੋਰ ਰਿਕਾਰਡ ਜੁੜ ਗਿਆ ਹੈ।

ਸਿੱਧੂ ਮੂਸੇਵਾਲਾ ਦੀ ਮੌਤ ਨੂੰ 7 ਮਹੀਨੇ ਦੇ ਕਰੀਬ ਸਮਾਂ ਹੋ ਚੁੱਕਿਆ ਹੈ, ਪਰ ਉਹ ਹਾਲੇ ਤੱਕ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ ‘ਤੇ ਰਾਜ ਕਰ ਰਿਹਾ ਹੈ। ਮੂਸੇਵਾਲਾ ਆਪਣੇ ਗੀਤਾਂ ਦੇ ਰਾਹੀਂ ਅੱਜ ਵੀ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ ਵਿੱਚ ਜ਼ਿੰਦਾ ਹੈ। ਹੁਣ ਸਿੱਧੂ ਮੂਸੇਵਾਲਾ ਦੇ ਨਾਂ ਇੱਕ ਹੋਰ ਪ੍ਰਾਪਤੀ ਜੁੜ ਗਈ ਹੈ।

ਵਿੰਕ ਮਿਊਜ਼ਿਕ ਐਪ ਨੇ ਸਾਲ 2022 ਦੇ ਟੌਪ ਕਲਾਕਾਰਾਂ ਦੀ ਲਿਸਟ ਜਾਰੀ ਕੀਤੀ ਹੈ, ਜਿਸ ਵਿੱਚ ਸਿੱਧੂ ਮੂਸੇਵਾਲਾ ਦਾ ਨਾਂ ਸ਼ਾਮਲ ਹੈ। ਦੱਸ ਦਈਏ ਕਿ ਇਸ ਲਿਸਟ ‘ਚ ਹਿੰਦੀ, ਤਾਮਿਲ, ਤੇਲਗੂ, ਪੰਜਾਬੀ ਸਮੇਤ ਹੋਰ ਕਈ ਭਾਸ਼ਾਵਾਂ ਦੇ ਕਲਾਕਾਰਾਂ ਦੇ ਨਾਂ ਸ਼ਾਮਲ ਹਨ, ਜਿਨ੍ਹਾਂ ਵਿੱਚੋਂ ਸਭ ਤੋਂ ਟੌਪ ‘ਤੇ 151 ਕਰੋੜ ਸਟਰੀਮਜ਼ ਦੇ ਨਾਲ ਬਾਲੀਵੁੱਡ ਗਾਇਕ ਅਰੀਜੀਤ ਸਿੰਘ ਦਾ ਨਾਂ ਹੈ, ਜਦਕਿ ਸਿੱਧੂ ਮੂਸੇਵਾਲਾ 48 ਕਰੋੜ ਸਟਰੀਮਜ਼ ਦੇ ਨਾਲ ਦੂਜੇ ਨੰਬਰ ‘ਤੇ ਹੈ। ਇਸ ਪੋਸਟ ਨੂੰ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਅਕਾਊਂਟ ‘ਤੇ ਸ਼ੇਅਰ ਕੀਤਾ ਗਿਆ ਹੈ। ਜਿਸ ਤੋਂ ਬਾਅਦ ਇਹ ਸਕਰੀਨ ਸ਼ਾਰਟ ਵੱਖ-ਵੱਖ ਉੱਤੇ ਖੂਬ ਸ਼ੇਅਰ ਹੋ ਰਿਹਾ ਹੈ ਤੇ ਫੈਨਜ਼ ਸਿੱਧੂ ਮੂਸੇਵਾਲਾ ਲਈ ਪਿਆਰ ਜ਼ਾਹਿਰ ਕਰ ਰਹੇ ਹਨ।
