
Sidhu Moosewala’s last ride ‘Thar’ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਥਾਰ ਗੱਡੀ ਪੁਲਿਸ ਜਾਂਚ ਤੋਂ ਬਾਅਦ ਮਾਪਿਆਂ ਨੂੰ ਸੌਂਪ ਦਿੱਤੀ ਗਈ ਹੈ। ਦਰਅਸਲ ਇਹ ਉਹੀ ਥਾਰ ਗੱਡੀ ਹੈ, ਜਿਸ ‘ਚ ਸਿੱਧੂ ਆਖਰੀ ਵਾਰ ਆਪਣੇ ਦੋਸਤਾਂ ਦੇ ਨਾਲ ਘਰੋਂ ਨਿਕਲਿਆ ਸੀ ਅਤੇ ਇਸੇ ਗੱਡੀ ‘ਚ ਗੈਂਗਸਟਰਾਂ ਨੇ ਉਨ੍ਹਾਂ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਹੁਣ ਇਹ ਗੱਡੀ ਉਨ੍ਹਾਂ ਦੇ ਜੱਦੀ ਪਿੰਡ ਸਥਿਤ ਹਵੇਲੀ 'ਚ ਵਾਪਿਸ ਆ ਗਈ ਹੈ। ਹਾਲਾਂਕਿ ਅਦਾਲਤ ਨੇ ਸਿੱਧੂ ਮੂਸੇਵਾਲਾ ਦੀ ਥਾਰ ਅਤੇ ਪਿਸਤੌਲ ਉਸਦੇ ਮਾਪਿਆਂ ਨੂੰ ਸੌਂਪ ਦਿੱਤਾ ਪਰ ਉਨ੍ਹਾਂ 'ਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਕਰਨ ਦੀ ਮਨਾਹੀ ਲਾਈ ਹੈ। ਪੁੱਤਰ ਦੀ ਥਾਰ ਦੇਖ ਕੇ ਪਿਤਾ ਅਤੇ ਫੈਨਜ਼ ਕਾਫੀ ਭਾਵੁਕ ਹੁੰਦੇ ਹੋਏ ਨਜ਼ਰ ਆਏ।

ਹੋਰ ਪੜ੍ਹੋ : ਵਿਆਹ ਤੋਂ ਬਾਅਦ ਅਜਿਹਾ ਕੀ ਹੋਇਆ ਕਿ ਦੇਵੋਲੀਨਾ ਭੱਟਾਚਾਰਜੀ ਫੁੱਟ-ਫੁੱਟ ਕੇ ਲੱਗੀ ਰੋਣ, ਟ੍ਰੋਲਸ ਨੇ ਕਿਹਾ- ‘ਤੁਸੀਂ ਚੰਗਾ…’
ਜਿਵੇਂ ਹੀ ਕਾਰ ਘਰ ਪਹੁੰਚੀ ਤਾਂ ਉਸ ਦੇ ਮਾਤਾ-ਪਿਤਾ ਸਮੇਤ ਪੂਰਾ ਪਿੰਡ ਬੇਟੇ ਦੀ ਇਸ ਅੰਤਿਮ ਨਿਸ਼ਾਨੀ ਨੂੰ ਦੇਖ ਕੇ ਭਾਵੁਕ ਹੋ ਗਿਆ। ਫੈਨਜ਼ ਵੀ ਸੋਸ਼ਲ ਮੀਡੀਆ ਉੱਤੇ ਲਾਸਟ ਰਾਈਡ ਥਾਰ ਦੀਆਂ ਵੀਡੀਓਜ਼ ਪੋਸਟ ਕਰਦੇ ਹੋਏ ਕਹਿ ਰਹੇ ਨੇ ਕਿ ‘ਬਾਈ ਤੇਰੀ ਥਾਰ ਵਾਪਿਸ ਆ ਗਈ, ਸਿੱਧੂ ਬਾਈ ਤੂੰ ਨਹੀਂ ਆਇਆ’।

ਦੱਸ ਦੇਈਏ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਦੇ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਦੱਸਿਆ ਗਿਆ ਸੀ, ਜਿਸ ਨੇ ਲਾਰੈਂਸ ਬਿਸ਼ਨੋਈ ਨਾਲ ਮਿਲ ਕੇ ਮੂਸੇਵਾਲਾ ਦੇ ਕਤਲ ਦੀ ਪੂਰੀ ਯੋਜਨਾ ਬਣਾਈ ਅਤੇ ਫਿਰ ਆਪਣੇ ਸ਼ੂਟਰਾਂ ਰਾਹੀਂ ਇਸ ਕਤਲਕਾਂਡ ਨੂੰ ਅੰਜਾਮ ਦਿੱਤਾ। ਉੱਧਰ ਸਿੱਧੂ ਮੂਸੇਵਾਲਾ ਦੇ ਮਾਪੇ ਅਜੇ ਵੀ ਆਪਣੇ ਇਕਲੌਤੇ ਪੁੱਤਰ ਲਈ ਇਨਸਾਫ਼ ਦੀ ਉਡੀਕ ਕਰ ਰਹੇ ।

View this post on Instagram
View this post on Instagram