ਮਰਹੂਮ ਗਾਇਕ ਸਰਦੂਲ ਸਿਕੰਦਰ ਦੀ ਆਵਾਜ਼ ‘ਚ ਗੀਤ ‘ਵਿਛੋੜਾ’ ਰਿਲੀਜ਼, ਹਰ ਕਿਸੇ ਨੂੰ ਕਰ ਰਿਹਾ ਭਾਵੁਕ

written by Shaminder | December 09, 2021

ਮਰਹੂਮ ਗਾਇਕ ਸਰਦੂਲ ਸਿਕੰਦਰ (Sardool Sikander) ਦੀ ਆਵਾਜ਼ ‘ਚ ਨਵਾਂ ਗੀਤ ‘ਵਿਛੋੜਾ’  (Vichhorra) ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਰਾਜ ਸੰਧੂ ਨੇ ਲਿਖੇ ਹਨ ।ਗੀਤ ਨੂੰ ਮਿਊਜ਼ਿਕ ਦਿੱਤਾ ਹੈ ਅਨੁਜ ਚਤੁਰਵੇਦੀ ਨੇ ।ਜਦੋਂਕਿ ਸਾਗਾ ਮਿਊਜ਼ਿਕ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ । ਗੀਤ ‘ਚ ਮਨੁੱਖੀ ਰਿਸ਼ਤਿਆਂ ‘ਚ ਭਾਵੁਕਤਾ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ । ਜਮਰੌਦ (Jamraud) ਫ਼ਿਲਮ ਦਾ ਇਹ ਗੀਤ ਹਰ ਕਿਸੇ ਨੂੰ ਭਾਵੁਕ ਕਰ ਰਿਹਾ ਹੈ ।

Kuljinder sidhu image From Sardool sikander Song

ਹੋਰ ਪੜ੍ਹੋ : ਨੀਰੂ ਬਾਜਵਾ ਪਤੀ ਦੇ ਨਾਲ ਹੋਈ ਰੋਮਾਂਟਿਕ, ਇਹ ਮਜ਼ੇਦਾਰ ਵੀਡੀਓ ਹਰ ਕਿਸੇ ਨੂੰ ਆ ਰਿਹਾ ਪਸੰਦ

ਇਸ ਗੀਤ ਦੀ ਫੀਚਰਿੰਗ ‘ਚ ਸਰਦਾਰ ਸੋਹੀ, ਕੁਲਜਿੰਦਰ ਸਿੱਧੂ, ਜਤਿੰਦਰ ਕੌਰ, ਕੁਲ ਸਿੱਧੂ ਸਣੇ ਕਈ ਕਲਾਕਾਰ ਨਜ਼ਰ ਆ ਰਹੇ ਹਨ । ਗੀਤ ‘ਚ ਉਨ੍ਹਾਂ ਪਰਿਵਾਰਾਂ ਨੂੰ ਵਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਜੋ ਕਿਸੇ ਨਾਂ ਕਿਸੇ ਤਰ੍ਹਾਂ ਆਪਣਿਆਂ ਤੋਂ ਦੂਰ ਹੋ ਗਏ ਹਨ । ਇਸ ਗੀਤ ਦੇ ਵੀਡੀਓ ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਇਹ ਫ਼ਿਲਮ ਜਮਰੌਦ ਦਾ ਗੀਤ ਹੈ ।

Vichora song image From sardool sikander song

ਜਿਸ ਨੂੰ ਕਿ ਦਰਸ਼ਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਇਸ ਦੇ ਨਾਲ ਹੀ ਗੀਤ ‘ਚ ਦਿਖਾਇਆ ਗਿਆ ਹੈ ਕਿ ਕਿਵੇਂ ਇੱਕ ਖੁਸ਼ਹਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ । ਸਰਦੂਲ ਸਿਕੰਦਰ ਦੀ ਆਵਾਜ਼ ‘ਚ ਇਹ ਗੀਤ ਹਰ ਕਿਸੇ ਦੇ ਦਿਲ ਨੂੰ ਛੂਹ ਰਿਹਾ ਹੈ । ਦੱਸ ਦਈਏ ਕਿ ਸਰਦੂਲ ਸਿਕੰਦਰ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ । ਕੁਝ ਸਮਾਂ ਪਹਿਲਾਂ ਹੀ ਸਰਦੂਲ ਸਿਕੰਦਰ ਦਾ ਦਿਹਾਂਤ ਹੋ ਗਿਆ ਸੀ । ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਇੱਕ ਹੋਰ ਗੀਤ ਵੀ ਹੈ ਜੋ ਕਿ ਰਿਲੀਜ਼ ਕੀਤਾ ਗਿਆ ਹੈ ।

You may also like