
ਸਿੱਧੂ ਮੂਸੇਵਾਲਾ (Sidhu Moose wala) ਦਾ ਕਤਲ ਬੀਤੀ 29 ਮਈ ਨੂੰ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਪੂਰੀ ਦੁਨੀਆ ‘ਚ ਇਸ ਘਟਨਾ ਦੀ ਨਿਖੇਧੀ ਕੀਤੀ ਗਈ ਸੀ । ਸਿੱਧੂ ਮੂਸੇਵਾਲਾ ਬੇਸ਼ੱਕ ਇਸ ਦੁਨੀਆ ‘ਤੇ ਮੌਜੂਦ ਨਹੀਂ ਹਨ । ਪਰ ਆਪਣੇ ਗੀਤਾਂ ਦੇ ਜ਼ਰੀਏ ਉਹ ਹਮੇਸ਼ਾ ਲੋਕਾਂ ਦੇ ਦਿਲਾਂ ‘ਤੇ ਰਾਜ ਕਰਦੇ ਰਹੇ ਹਨ ਅਤੇ ਕਰਦੇ ਰਹਿਣਗੇ ।ਉਨ੍ਹਾਂ ਦੇ ਫੈਨਸ ਉਨ੍ਹਾਂ ਨੂੰ ਯਾਦ ਕਰਕੇ ਭਾਵੁਕ ਹੋ ਰਹੇ ਹਨ ।

ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਨੇ ਬਾਲੀਵੁੱਡ ਗੀਤ ‘ਤੇ ਬਣਾਇਆ ਵੀਡੀਓ, ਕਿਹਾ ‘ਇਸ ਗੀਤ ਦੀ ਆਡੀਓ ਹੈ ਬਹੁਤ ਜ਼ਿਆਦਾ ਪਸੰਦ’
ਕਿਉਂਕਿ ਉਸ ਦੇ ਕਾਤਲਾਂ ਨੂੰ ਹਾਲੇ ਤੱਕ ਸਜ਼ਾ ਨਹੀਂ ਮਿਲ ਸਕੀ ਹੈ । ਸਿੱਧੂ ਮੂਸੇਵਾਲਾ ਦਾ ਭਤੀਜਾ (Nephew)ਵੀ ਆਪਣੇ ਚਾਚੇ ਨੂੰ ਲੈ ਕੇ ਭਾਵੁਕ ਹੈ । ਕਿਉਂਕਿ ਸਿੱਧੂ ਮੂਸੇਵਾਲਾ ਅਕਸਰ ਉਸ ਦੇ ਨਾਲ ਨਜ਼ਰ ਆਉਂਦੇ ਸਨ ਅਤੇ ਦੋਹਾਂ ਦਾ ਬਹੁਤ ਜ਼ਿਆਦਾ ਪਿਆਰ ਸੀ ।

ਹੋਰ ਪੜ੍ਹੋ : ਅਦਾਕਾਰ ਸਰਦਾਰ ਸੋਹੀ ਦੀ ਛੋਟੀ ਭੈਣ ਦਾ ਦਿਹਾਂਤ, ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਜਤਾਇਆ ਦੁੱਖ
ਸਾਹਿਬਪ੍ਰਤਾਪ ਸਿੱਧੂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ‘ਚ ਸਿੱਧੂ ਮੂਸੇਵਾਲ ਦੀ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਸ ਨੇ ਲਿਖਿਆ ਕਿ ‘ਤੂੰ ਸਭ ਨੂੰ ਹੌਂਸਲਾ ਦਿੱਤਾ, ਤੇਰੇ ਵਾਰੀ ਸਾਰੇ ਚੁੱਪ ਹੀ ਵੇਖੇ ਆ ਮੈਂ’। ਸਿੱਧੂ ਦੇ ਭਤੀਜੇ ਦੇ ਵੱਲੋਂ ਸ਼ੇਅਰ ਕੀਤੀ ਗਈ ਸਟੋਰੀ ‘ਤੇ ਪ੍ਰਸ਼ੰਸਕ ਵੀ ਭਾਵੁਕ ਹੋ ਰਹੇ ਹਨ ।

ਦੱਸ ਦਈਏ ਕਿ ਸਾਹਿਬਪ੍ਰਤਾਪ ਦੀ ਆਪਣੇ ਚਾਚੇ ਸਿੱਧੂ ਮੂਸੇਵਾਲਾ ਦੇ ਨਾਲ ਬਹੁਤ ਵਧੀਆ ਬਾਂਡਿੰਗ ਸੀ, ਸਾਹਿਬ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਗਾਇਕ ਦੇ ਨਾਲ ਅਨੇਕਾਂ ਹੀ ਤਸਵੀਰਾਂ ਅਤੇ ਵੀਡੀਓਜ਼ ਹਨ ।
View this post on Instagram