ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਯੂ.ਕੇ ਲਈ ਹੋਏ ਰਵਾਨਾ, ਦੇਖੋ ਤਸਵੀਰਾਂ

Written by  Lajwinder kaur   |  November 18th 2022 12:08 PM  |  Updated: November 18th 2022 12:15 PM

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਯੂ.ਕੇ ਲਈ ਹੋਏ ਰਵਾਨਾ, ਦੇਖੋ ਤਸਵੀਰਾਂ

Sidhu Moosewala news: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਪੰਜ ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਪਰ ਇਨਸਾਫ਼ ਵੱਲੋਂ ਉਨ੍ਹਾਂ ਦੇ ਮਾਪਿਆਂ ਦੇ ਹੱਥ ਖਾਲੀ ਹਨ। ਦੇਸ਼ ਤੋਂ ਲੈ ਕੇ ਵਿਦੇਸ਼ਾਂ ਵਿੱਚ ਵੀ ਸਿੱਧੂ ਮੂਸੇਵਾਲਾ ਦੀ ਮੌਤ ਦੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

ਅਜਿਹੇ ਵਿੱਚ ਯੂ. ਕੇ. 'ਚ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਪ੍ਰਦਰਸ਼ਨ ਹੋ ਰਹੇ ਹਨ। ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਉੱਥੇ ਇਕ ਪ੍ਰੋਗਰਾਮ ਉਲੀਕਿਆ ਗਿਆ ਹੈ। ਜਿਸ ਕਰਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਯੂਕੇ ਲਈ ਰਵਾਨਾ ਹੋ ਗਏ ਹਨ। ਮੂਸੇਵਾਲਾ ਦੀ ਮੌਤ ਤੋਂ ਬਾਅਦ ਮਾਪੇ ਪਹਿਲੀ ਵਾਰੀ ਵਿਦੇਸ਼ ਜਾ ਰਹੇ ਹਨ।

image source: instagram

ਹੋਰ ਪੜ੍ਹੋ: 'ਹੇਰਾ ਫੇਰੀ 3' ਦੀਆਂ ਅਫਵਾਹਾਂ ਵਿਚਾਲੇ ਅਕਸ਼ੇ ਕੁਮਾਰ ਨੇ ਕੀਤਾ ਨਵੀਂ ਫਿਲਮ ਦਾ ਐਲਾਨ, ਸਰਦਾਰ ਜਸਵੰਤ ਸਿੰਘ ਗਿੱਲ ਦਾ ਨਿਭਾਉਣਗੇ ਕਿਰਦਾਰ

ਮੀਡੀਆ ਰਿਪੋਰਟਸ ਮੁਤਾਬਿਕ 20 ਨਵੰਬਰ ਨੂੰ ਯੂ.ਕੇ ਵਿੱਚ ਇੱਕ ਪ੍ਰੋਗਰਾਮ ਰੱਖਿਆ ਗਿਆ ਹੈ। ਸਿੱਧੂ ਦੇ ਮਾਤਾ-ਪਿਤਾ ਵੱਲੋਂ ਉੱਥੇ ਜਾ ਕੇ ਇਸ ਪ੍ਰੋਗਰਾਮ 'ਚ ਹਿੱਸਾ ਲੈਣਗੇ। ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਕੇ ਸਿੱਧੂ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕਰਨਗੇ।

balkaur singh and mother charan kaur at airport image source: instagram

ਦੱਸ ਦੇਈਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ 29 ਮਈ ਨੂੰ ਜਵਾਹਰਕੇ ਪਿੰਡ ਵਿੱਚ ਸ਼ਰੇਅਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਤੋਂ ਬਾਅਦ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਗਿਆ ਸੀ।

inside image of sidhu moose wala father and mother image source: instagram

ਗਾਇਕ ਸਿੱਧੂ ਮੂਸੇਵਾਲਾ ਦਾ ਮੌਤ ਤੋਂ ਬਾਅਦ ਹਾਲ ਵਿੱਚ ਦੂਜਾ ਗੀਤ ਰਿਲੀਜ਼ ਹੋਇਆ ਸੀ। ਉਨ੍ਹਾਂ ਦੇ 'ਵਾਰ' ਗੀਤ ਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਮਿਲਿਆ।

image source: instagram

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network