ਮਰਹੂਮ ਗਾਇਕ ਸੁਰਜੀਤ ਬਿੰਦਰੱਖੀਆ ਦੇ ਪੁੱਤਰ ਗੀਤਾਜ਼ ਬਿੰਦਰੱਖੀਆ ਵੀ ਦਿੱਲੀ ਕਿਸਾਨ ਅੰਦੋਲਨ ‘ਚ ਹੋਏ ਸ਼ਾਮਿਲ

Written by  Lajwinder kaur   |  December 17th 2020 04:09 PM  |  Updated: December 17th 2020 04:09 PM

ਮਰਹੂਮ ਗਾਇਕ ਸੁਰਜੀਤ ਬਿੰਦਰੱਖੀਆ ਦੇ ਪੁੱਤਰ ਗੀਤਾਜ਼ ਬਿੰਦਰੱਖੀਆ ਵੀ ਦਿੱਲੀ ਕਿਸਾਨ ਅੰਦੋਲਨ ‘ਚ ਹੋਏ ਸ਼ਾਮਿਲ

ਪੰਜਾਬੀ ਮਿਊਜ਼ਿਕ ਤੇ ਫ਼ਿਲਮੀ ਇੰਡਸਟਰੀ ਦੇ ਕਲਾਕਾਰ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਨਾਲ ਖੜੇ ਹੋਏ ਨੇ । ਜਿਸਦੇ ਚੱਲਦੇ ਮਰਹੂਮ ਗਾਇਕ ਸੁਰਜੀਤ ਬਿੰਦਰੱਖੀਆ ਦੇ ਬੇਟੇ ਗੀਤਾਜ਼ ਬਿੰਦਰੱਖੀਆ ਨੇ ਵੀ ਦਿੱਲੀ ਕਿਸਾਨ ਅੰਦੋਲਨ ‘ਚ ਪਹੁੰਚ ਕੇ ਆਪਣੀ ਹਾਜ਼ਰੀ ਲਗਵਾਈ ਹੈ ।

delhi border geeta

ਹੋਰ ਪੜ੍ਹੋ : ਮਨਕਿਰਤ ਔਲਖ ਪੋਸਟ ਪਾ ਕੇ ਨਰਿੰਦਰ ਮੋਦੀ ਨੂੰ ਕਿਹਾ – ‘ਕਿੰਨਾ IGNORE ਕਰੋਗੇ ਕਿਸਾਨਾਂ ਨੂੰ’, ‘ਹੁਣ ਤਾਂ ਆਰ ਜਾਂ ਪਾਰ’

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਤੋਂ ਕਿਸਾਨ ਮਜ਼ਦੂਰ ਏਕਤਾ ਲਿਖਦੇ ਹੋਏ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਨੇ। ਦੱਸ ਦਈਏ ਕਿਸਾਨ ਪਿਛਲੇ ਕਈ ਦਿਨਾਂ ਤੋਂ ਦਿੱਲੀ ਦੀ ਸਰਹੱਦਾਂ ਉੱਤੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਨੇ ਤੇ ਸਰਕਾਰ ਨੂੰ ਮਾਰੂ ਖੇਤੀ ਬਿੱਲਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਨੇ । ਪਰ ਕੇਂਦਰ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਗੱਲ ਨਹੀਂ ਕਰ ਰਹੀ ਹੈ ।

gitaz bindrakhia post

ਇਸ ਅੰਦੋਲਨ ਨੂੰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਣ ਦੇ ਲਈ ਪੰਜਾਬੀ ਗਾਇਕ ਕਿਸਾਨੀ ਗੀਤ ਵੀ ਲੈ ਕੇ ਆਏ ਨੇ । ਲਗਪਗ ਸਾਰੇ ਹੀ ਪੰਜਾਬੀ ਕਲਾਕਾਰ ਦਿੱਲੀ ਕਿਸਾਨੀ ਅੰਦੋਲਨ 'ਚ ਹਾਜ਼ਿਰ ਲਗਵਾ ਚੁੱਕੇ ਨੇ ।

inside pic of farmer protest

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network