ਗਿੱਪੀ ਗਰੇਵਾਲ ਨੇ ਆਪਣੇ ਨਵੇਂ ਗੀਤ 'Gang Gang' ਦੀ ਨਵੀਂ ਰਿਲੀਜ਼ ਡੇਟ ਦਾ ਕੀਤਾ ਐਲਾਨ, ਜਾਣੋ ਕਦੋਂ ਰਿਲੀਜ਼ ਹੋਵੇਗਾ ਗੀਤ
ਗਿੱਪੀ ਗਰੇਵਾਲ ਨੇ ਆਪਣੇ ਨਵੇਂ ਗੀਤ 'Gang Gang' ਦੀ ਨਵੀਂ ਰਿਲੀਜ਼ ਡੇਟ ਦਾ ਕੀਤਾ ਐਲਾਨ, ਜਾਣੋ ਕਦੋਂ ਰਿਲੀਜ਼ ਹੋਵੇਗਾ ਗੀਤ
Gippy Grewal Song Gang Gang: ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ (Gippy Grewal) ਮਹਿਜ਼ ਆਪਣੀ ਗਾਇਕੀ ਹੀ ਨਹੀਂ ਸਗੋਂ ਚੰਗੀ ਅਦਾਕਾਰੀ ਲਈ ਵੀ ਜਾਣੇ ਜਾਂਦੇ ਹਨ। ਹਾਲ ਹੀ ਵਿੱਚ ਗਾਇਕ ਨੇ ਆਪਣੇ ਆਉਣ ਵਾਲੇ ਨਵੇਂ ਗੀਤ 'Gang Gang' ਬਾਰੇ ਨਵੀਂ ਅਪਡੇਟ ਫੈਨਜ਼ ਨਾਲ ਸਾਂਝੀ ਕੀਤੀ ਹੈ। ਦੱਸ ਦਈਏ ਕਿ ਗਿੱਪੀ ਗਰੇਵਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਗਾਇਕ ਅਕਸਰ ਆਪਣੇ ਫੈਨਜ਼ ਨਾਲ ਸੋਸ਼ਲ ਮੀਡੀਆ ਰਾਹੀਂ ਰੁਬਰੂ ਹੁੰਦੇ ਹਨ ਤੇ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟਸ ਸ਼ੇਅਰ ਕਰਦੇ ਹਨ।
ਕੁਝ ਸਮੇਂ ਪਹਿਲਾਂ ਹੀ ਗਿੱਪੀ ਗਰੇਵਾਲ ਨੇ ਆਪਣੀ ਐਲਬਮ 'ਰਾਈਡ ਵਿਦ ਮੀ' ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਹੁਣ ਇਸ ਐਲਬਮ ਦਾ ਪਹਿਲਾ ਗੀਤ 'ਗੈਂਗ ਗੈਂਗ' (Song Gang Gang) ਦਾ ਰਿਲੀਜ਼ ਹੋਣ ਜਾ ਰਿਹਾ ਹੈ। ਹੁਣ ਗਾਇਕ ਨੇ ਇਸ ਆਉਣ ਵਾਲੇ ਨਵੇਂ ਗੀਤ ਨੂੰ ਲੈ ਕੇ ਵੱਡੀ ਅਪਡੇਟ ਫੈਨਜ਼ ਨਾਲ ਸ਼ੇਅਰ ਕੀਤੀ ਹੈ। ਗਾਇਕ ਨੇ ਹੁਣ ਇਸ ਗੀਤ ਦੇ ਰਿਲੀਜ਼ ਹੋਣ ਦੀ ਨਵੀਂ ਤਰੀਕ ਫੈਨਜ਼ ਨੂੰ ਦੱਸੀ ਹੈ।
ਕਦੋਂ ਰਿਲੀਜ਼ ਹੋਵੇਗਾ ਗਿੱਪੀ ਗਰੇਵਾਲ ਦਾ ਗੀਤ 'ਗੈਂਗੈ ਗੈਂਗ'
ਗਿੱਪੀ ਗਰੇਵਾਲ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਪੋਸਟ ਸ਼ੇਅਰ ਕਰਦਿਆਂ ਕੈਪਸ਼ਨ ਵਿੱਚ ਲਿਖਿਆ, '10.1.2024 ????#GangGang।' ਦੱਸ ਦਈਏ ਕਿ ਗਿੱਪੀ ਗਰੇਵਾਲ ਦਾ ਇਹ ਗੀਤ ਬੀਤੇ ਸਾਲ 29 ਨਵੰਬਰ ਨੂੰ ਰਿਲੀਜ਼ ਹੋਣਾ ਸੀ, ਜੋ ਕਿ ਨਹੀਂ ਹੋ ਸਕਿਆ, ਪਰ ਹੁਣ ਇਹ ਗੀਤ 10 ਜਨਵਰੀ 2024 ਨੂੰ ਰਿਲੀਜ਼ ਹੋਵੇਗਾ।
ਦਰਅਸਲ ਗਿੱਪੀ ਗਰੇਵਾਲ ਦਾ ਗੀਤ ਰਿਲੀਜ਼ ਹੋਣ ਤੋਂ ਪਹਿਲਾਂ 26 ਨਵੰਬਰ ਨੂੰ ਗਾਇਕ ਦੇ ਕੈਨੇਡਾ ਵਾਲੇ ਘਰ 'ਤੇ ਕੁਝ ਅਣਪਛਾਤੇ ਲੋਕਾਂ ਵਲੋਂ ਫਾਇਰਿੰਗ ਹੋਈ ਸੀ, ਜਿਸ ਤੋਂ ਬਾਅਦ ਗਾਇਕ ਨੇ ਆਂਪਣੇ ਗੀਤ ਦੀ ਰਿਲੀਜ਼ ਡੇਟ ਨੂੰ ਮੁਲਤਵੀ ਕਰ ਦਿੱਤਾ ਸੀ। ਹਾਲ ਹੀ ਵਿੱਚ ਗਿੱਪੀ ਗਰਵਾਲ ਦੀ ਫਿਲਮ Warning 2 ਦਾ ਗੀਤ 'ਚੰਨ ' ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਹੋਰ ਪੜ੍ਹੋ: Winter Health Tips: ਠੰਡ ‘ਚ ਜੇਕਰ ਤੁਸੀਂ ਵੀ ਹੱਥਾਂ ਤੇ ਪੈਰਾਂ ਦੀਆਂ ਉਂਗਲਾਂ ਦੀ ਸੋਜ ਤੋਂ ਪਰੇਸ਼ਾਨ ਤਾਂ ਅਪਣਾਓ ਇਹ ਘਰੇਲੂ ਨੁੱਸਖੇ ਫੈਨਜ਼ ਗਿੱਪੀ ਗਰੇਵਾਲ ਦੇ ਇਸ ਨਵੇਂ ਗੀਤ ਦੇ ਜਲਦ ਰਿਲੀਜ਼ ਹੋਣ ਦਾ ਇੰਤਜ਼ਾਰ ਕਰ ਰਹੇ ਹਨ। ਗਿੱਪੀ ਗਰੇਵਾਲ ਦੀ ਆਉਣ ਵਾਲੀਆਂ ਫਿਲਮਾਂ ਦੀ ਗੱਲ ਕਰੀਏ ਤਾਂ ਇਸ ਸਾਲ ਗਿੱਪੀ ਗਰੇਵਾਲ ਦੇ ਕੋਲ ਕਈ ਪ੍ਰੋਜੈਕਟਸ ਹਨ। ਇਨ੍ਹਾਂ ਵਿੱਚ 'ਜੱਟ ਨੂੰ ਚੁੜੈਲ ਟੱਕਰੀ', 'ਕੈਰੀ ਆਨ ਜੱਟੀਏ', ਵਾਰਨਿੰਗ 2, ਸ਼ਿੰਦਾ ਸ਼ਿੰਦਾ ਨੋ ਪਾਪਾ ਤੇ ਸ਼ੇਰਾਂ ਦੀ ਕੌਮ ਆਦਿ ਫਿਲਮਾਂ ਸ਼ਾਮਲ ਹਨ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
