ਧਾਰਮਿਕ ਸ਼ਬਦ ‘ਲਖੀ ਨ ਜਾਈ ਨਾਨਕ ਲੀਲਾ’ ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦੇਖੋ ਵੀਡੀਓ

Written by  Lajwinder kaur   |  November 14th 2019 11:09 AM  |  Updated: November 14th 2019 11:09 AM

ਧਾਰਮਿਕ ਸ਼ਬਦ ‘ਲਖੀ ਨ ਜਾਈ ਨਾਨਕ ਲੀਲਾ’ ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦੇਖੋ ਵੀਡੀਓ

ਪੀਟੀਸੀ ਨੈੱਟਵਰਕ ਵੱਲੋਂ ਨਾਨਕ ਨਾਮ ਲੇਵਾ ਸੰਗਤਾਂ ਲਈ ਇੱਕ ਤੋਂ ਬਾਅਦ ਇੱਕ ਧਾਰਮਿਕ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ। ਇਸ ਸਿਲਸਿਲੇ ਨੂੰ ਅੱਗੇ ਤੋਰਦੇ ਹੋਏ ਪੀਟੀਸੀ ਵੱਲੋਂ ਇੱਕ ਹੋਰ ਧਾਰਮਿਕ ਸ਼ਬਦ ਰਿਲੀਜ਼ ਕੀਤਾ ਗਿਆ ਹੈ। ਇਹ ਸ਼ਬਦ ਸੰਗਤਾਂ ਨੂੰ ਪਰਮਾਤਮਾ ਦੇ ਨਾਲ ਜੋੜ ਰਿਹਾ ਹੈ।

ਭਾਈ ਅਮਰਜੀਤ ਸਿੰਘ ਜੀ (ਪਟਿਆਲਾ ਵਾਲੇ) ਦੀ ਅਵਾਜ਼ ‘ਚ ‘ਲਖੀ ਨ ਜਾਈ ਨਾਨਕ ਲੀਲਾ’ ਸ਼ਬਦ ਰਿਲੀਜ਼ ਹੋ ਚੁੱਕਿਆ ਹੈ। ਇਹ ਸ਼ਬਦ ਭਾਈ ਅਮਰਜੀਤ ਸਿੰਘ ਜੀ ਅਤੇ ਸਾਥੀਆਂ ਵੱਲੋਂ ਗਾਇਨ ਕੀਤਾ ਗਿਆ ਹੈ ਤੇ ਸੰਗੀਤ ਪੀਟੀਸੀ ਰਿਕਾਰਡ ਦੇ ਲੇਬਲ ਹੇਠ ਹੀ ਤਿਆਰ ਕੀਤਾ ਗਿਆ ਹੈ। ਧਾਰਮਿਕ ਸ਼ਬਦ ‘ਲਖੀ ਨ ਜਾਈ ਨਾਨਕ ਲੀਲਾ’ ਨੂੰ ਪੀਟੀਸੀ ਰਿਕਾਰਡਸ ਦੇ ਲੇਬਲ ਦੇ ਹੇਠ ਰਿਲੀਜ਼ ਕੀਤਾ ਗਿਆ ਹੈ।

ਹੋਰ ਵੇਖੋ:ਧਾਰਮਿਕ ਸ਼ਬਦ ‘ਬਾਬੀਹਾ ਅੰਮ੍ਰਿਤ ਵੇਲੈ ਬੋਲਿਆ’ ਭਾਈ ਸਰਬਜੀਤ ਸਿੰਘ ਜੀ ਦੀ ਆਵਾਜ਼ 'ਚ ਹੋਇਆ ਰਿਲੀਜ਼, ਦੇਖੋ ਵੀਡੀਓ

ਪੀਟੀਸੀ ਨੈੱਟਵਰਕ ਦੇ ਵੱਖ-ਵੱਖ ਚੈਨਲਾਂ ਪੀਟੀਸੀ ਨਿਊਜ਼, ਪੀਟੀਸੀ ਪੰਜਾਬੀ ਅਤੇ ਪੀਟੀਸੀ ਸਿਮਰਨ ‘ਤੇ ਇਸ ਸ਼ਬਦ ਨੂੰ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ। ਪੀਟੀਸੀ ਰਿਕਾਰਡਸ ਦੇ ਯੂ ਟਿਊਬ ਚੈਨਲ ‘ਤੇ ਦੇਖਿਆ ਜਾ ਸਕਦਾ ਹੈ ਇਸ ਤੋਂ ਇਲਾਵਾ ਪੀਟੀਸੀ ਪਲੇਅ ਐਪ ‘ਤੇ ਸਾਰੇ ਧਾਰਮਿਕ ਸ਼ਬਦ ਉਪਲਬਧ ਹਨ। ਪੀਟੀਸੀ ਨੈੱਟਵਰਕ ਵੱਲੋਂ ਗੁਰਬਾਣੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੀਤੇ ਜਾਂਦੇ ਇਸ ਉਪਰਾਲੇ ਨੂੰ ਦੁਨੀਆ ਭਰ ‘ਚ ਚੰਗਾ ਹੁੰਗਾਰਾ ਮਿਲ ਰਿਹਾ ਹੈ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network