ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਲਾਰੰਸ ਬਿਸ਼ਨੋਈ ਗੁਰੱਪ ਦਾ ਨਾਮ ਆਇਆ ਸਾਹਮਣੇ, DGP ਨੇ ਦਿੱਤਾ ਇਹ ਬਿਆਨ

written by Pushp Raj | May 30, 2022

ਸਿੱਧੂ ਮੂਸੇਵਾਲਾ ਨੂੰ ਕਿਸਨੇ ਮਾਰਿਆ? ਜਦੋਂ ਤੋਂ ਸਿੱਧੂ ਮੂਸੇ ਵਾਲਾ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ, ਲੋਕ ਇਹੀ ਜਾਣਨਾ ਚਾਹੁੰਦੇ ਸਨ। ਪੰਜਾਬ ਦੇ ਡੀਜੀਪੀ ਵੀਕੇ ਭਾਵਰਾ ਨੇ ਇਤਵਾਰ ਰਾਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਲਾਰੈਂਸ ਬਿਸ਼ਨੋਈ ਗਰੁੱਪ ਦਾ ਹੱਥ ਸੀ।

ਮਾਨਸਾ 'ਚ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਜਿਸ ਤੋਂ ਬਾਅਦ ਪੰਜਾਬ ਭਰ ਵਿੱਚ ਸ਼ੋਕ ਦੀ ਲਹਿਰ ਹੈ। ਪੰਜਾਬੀ ਗਾਇਕ ਦੀ ਮੌਤ 'ਤੇ ਫਿਲਮ ਇੰਡਸਟਰੀ ਤੋਂ ਲੈ ਕੇ ਸਿਆਸੀ ਲੀਡਰਾਂ ਤੱਕ ਦੇਸ਼ ਭਰ ਦੇ ਮਹਾਨ ਹਸਤੀਆਂ ਨੇ ਗਾਇਕ ਦੀ ਮੌਤ 'ਤੇ ਸੋਗ ਪ੍ਰਗਟਾਇਆ ਹੈ। ਇਸੇ ਤਰ੍ਹਾਂ ਲੋਕ ਜਾਣਨਾ ਚਾਹੁੰਦੇ ਸਨ ਕਿ ਸਿੱਧੂ ਮੂਸੇਵਾਲਾ ਨੂੰ ਕਿਸ ਨੇ ਮਾਰਿਆ?

ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਜਾਰੀ ਹੈ। ਇਸ ਦੌਰਾਨ ਪੰਜਾਬ ਦੇ ਡੀਜੀਪੀ ਵੀਕੇ ਭਾਵਰਾ ਨੇ ਇਸ ਮਾਮਲੇ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ।

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, "ਸਿੱਧੂ ਕੋਲ ਇੱਕ ਪ੍ਰਾਈਵੇਟ ਬੁਲੇਟ ਪਰੂਫ਼ ਗੱਡੀ ਸੀ, ਜੋ ਉਹ ਆਪਣੇ ਨਾਲ ਨਹੀਂ ਲੈ ਕੇ ਗਏ ਸਨ। ਮੁੱਖ ਮੰਤਰੀ ਦੇ ਹੁਕਮਾਂ 'ਤੇ ਆਈ.ਜੀ. ਰੇਂਜ ਨੂੰ ਐਸ.ਆਈ.ਟੀ. ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ"

ਉਨ੍ਹਾਂ ਕਿਹਾ ਕਿ 3 ਹਥਿਆਰਾਂ ਦੀ ਵਰਤੋਂ ਕੀਤੀ ਗਈ ਸੀ। ਹਾਦਸੇ ਤੋਂ ਬਾਅਦ ਐਸ.ਐਸ.ਪੀ. ਮਾਨਸਾ ਅਤੇ ਐਸਐਸਪੀ ਬਠਿੰਡਾ ਉਥੇ ਤਾਇਨਾਤ ਹਨ। ਏਡੀਜੀ ਕਾਨੂੰਨ ਵਿਵਸਥਾ ਨੇ ਵਾਧੂ ਬਲ ਤਾਇਨਾਤ ਕਰ ਦਿੱਤੇ ਗਏ ਹਨ।

ਸਿੱਧੂ ਮੂਸੇ ਵਾਲਾ ਦੇ ਕਤਲ ਦਾ ਖੁਲਾਸਾ ਕਰਦਿਆਂ ਵੀਕੇ ਭਾਵਰਾ ਨੇ ਕਿਹਾ, "ਇਸ ਕਤਲ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਸ਼ਾਮਲ ਹੈਤੇ ਇਸ ਗਰੁਪ ਦੇ ਮੈਂਬਰ ਲੱਕੀ ਨੇ ਕੈਨੇਡਾ ਤੋਂ ਜ਼ਿੰਮੇਵਾਰੀ ਲਈ ਹੈ"

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਕੋਲ ਪੰਜਾਬ ਪੁਲਿਸ ਦੇ 4 ਕਮਾਂਡੋ ਸਨ ਜਿਨ੍ਹਾਂ ਵਿੱਚੋਂ 2 ਨੂੰ ਵਾਪਸ ਲੈ ਲਿਆ ਗਿਆ ਸੀ, ਪਰ ਉਸ ਦੇ ਕੋਲ ਦੋ ਕਮਾਂਡੋ ਸਨ ਜਿਨ੍ਹਾਂ ਨੂੰ ਉਹ ਕਤਲ ਵਾਲੇ ਦਿਨ ਆਪਣੇ ਨਾਲ ਨਹੀਂ ਲੈ ਗਏ ਸਨ।

ਹੋਰ ਪੜ੍ਹੋ: ਗਿੱਪੀ ਗਰੇਵਾਲ ਤੋਂ ਲੈ ਕੇ ਸ਼ਹਿਨਾਜ਼ ਗਿੱਲ ਤੇ ਕਈ ਹੋਰ ਪੰਜਾਬੀ ਕਲਾਕਾਰਾਂ ਨੇ ਪੋਸਟ ਪਾ ਕੇ ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਜਤਾਇਆ ਦੁੱਖ

ਪੁਲਿਸ ਅਧਿਕਾਰੀ ਨੇ ਦੱਸਿਆ, "ਮਾਨਸਾ ਜ਼ਿਲੇ 'ਚ ਜਦੋਂ ਸਿੱਧੂ ਮੂਸੇਵਾਲਾ ਆਪਣੇ ਘਰ ਤੋਂ ਆਪਣੇ ਦੋ ਸਾਥੀਆਂ ਨਾਲ ਗੱਡੀ 'ਚ ਜਾ ਰਿਹਾ ਸੀ ਤਾਂ ਸਾਹਮਣੇ ਤੋਂ 2 ਕਾਰਾਂ ਆਈਆਂ ਅਤੇ ਉਸ ਵਿੱਚ ਆਏ ਅਣਪਛਾਤੇ ਲੋਕਾਂ ਨੇ ਉਨ੍ਹਾਂ 'ਤੇ ਅੰਨ੍ਹੇਵਾਹ ਫਾਇਰਿੰਗ ਕੀਤੀ। ਇਸ ਦੌਰਾਨ ਮੂਸੇਵਾਲਾ ਗੰਭੀਰ ਤੌਰ 'ਤੇ ਜ਼ਖਮੀ ਹੋ ਗਿਆ ਸੀ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ"

You may also like