ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦੇ ਵਿਆਹ ਨੂੰ ਲੈ ਕੇ ਵਕੀਲ ਨੇ ਕਾਨੂੰਨੀ ਸੇਵਾਵਾਂ ਅਥਾਰਿਟੀ ਕੋਲ ਦਰਜ ਕਰਵਾਈ ਸ਼ਿਕਾਇਤ

written by Shaminder | December 07, 2021

ਵਿੱਕੀ ਕੌਸ਼ਲ (Vicky Kaushal)ਅਤੇ ਕੈਟਰੀਨਾ ਕੈਫ (Katrina Kaif) ਦੇ ਵਿਆਹ (Wedding) ਦੇ ਲਈ ਮਹਿਮਾਨ ਰਾਜਸਥਾਨ ਦੇ ਸਵਾਈ ਮਾਧੋਪੁਰ ‘ਚ ਪੁੱਜਣੇ ਸ਼ੁਰੂ ਹੋ ਚੁੱਕੇ ਹਨ । ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਰਾਜਸਥਾਨ ਪਹੁੰਚ ਚੁੱਕੇ ਹਨ । ਜਦੋਂਕਿ ਮਹਿਮਾਨ ਵੀ ਰਾਜਸਥਾਨ ‘ਚ ਪਹੁੰਚ ਰਹੇ ਹਨ । ਨੇਹਾ ਕੱਕੜ ਅਤੇ ਰੋਹਨਪ੍ਰੀਤ ਵੀ ਆਪੋ ਆਪਣੀ ਪ੍ਰਫਾਰਮੈਂਸ ਦੇਣ ਦੇ ਲਈ ਸਵਾਈ ਮਾਧੋਪੁਰ ‘ਚ ਕੁਝ ਦਿਨ ਪਹਿਲਾਂ ਹੀ ਪਹੁੰਚੇ ਹੋਏ ਹਨ । ਇਸ ਸ਼ਾਹੀ ਵਿਆਹ ਦੇ ਗਵਾਹ ਕਈ ਲੋਕ ਬਣਨਗੇ । ਪਰ ਇਸੇ ਦੌਰਾਨ ਇੱਕ ਅਣਸੁਖਾਵੀਂ ਖ਼ਬਰ ਵੀ ਸਾਹਮਣੇ ਆ ਰਹੀ ਹੈ । ਉਹ ਇਹ ਹੈ ਕਿ ਇੱਕ ਸਥਾਨਕ ਵਕੀਲ ਨੇ ਵਿੱਕੀ ਅਤੇ ਕੈਟਰੀਨਾ ਦੇ ਵਿਆਹ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਹੈ ।

vicky kaushal and Katrina Kaif image From instagram

ਹੋਰ ਪੜ੍ਹੋ : ਨੀਰੂ ਬਾਜਵਾ ਦੀ ਧੀ ਦਾ ਇਹ ਵੀਡੀਓ ਜਿੱਤ ਰਿਹਾ ਹਰ ਕਿਸੇ ਦਾ ਦਿਲ

ਦੱਸ ਦਈਏ ਕਿ ਇਹ ਵਿਆਹ 7 ਤੋਂ 9 ਦਸੰਬਰ ਤੱਕ ਚੱਲੇਗਾ, ਪਰ ਇਸ ਦੌਰਾਨ ਪ੍ਰਸ਼ਾਸਨ ਨੇ 6 ਤੋਂ 12 ਦਸੰਬਰ ਤੱਕ ਇੱਕ ਮੰਦਰ ਦਾ ਰਸਤਾ ਰੋਕਣ ‘ਤੇ ਸ਼ਿਕਾਇਤ ਦਰਜ ਕਰਵਾਈ ਹੈ ।ਨਿਊਜ਼ ਏਜੰਸੀ ਆਈਏਐਨਐਸ ਮੁਤਾਬਕ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ।

Vicky Kaushal And Katrina image From instagram

ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੇ 6  ਤੋਂ 12  ਦਸੰਬਰ ਤੱਕ ਚੌਥ ਮਾਤਾ ਮੰਦਰ ਦਾ ਰਸਤਾ ਬੰਦ ਕਰ ਦਿੱਤਾ ਹੈ, ਜਿਸ ਕਾਰਨ ਸ਼ਰਧਾਲੂਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਇਹ ਸ਼ਿਕਾਇਤ ਐਡਵੋਕੇਟ ਨੇਤਰਬਿੰਦ ਸਿੰਘ ਜਾਦੌਨ ਵੱਲੋਂ ਸਿਕਸ ਸੈਂਸ ਫੋਰਟ ਦੀ ਮੈਨੇਜਰ ਕੈਟਰੀਨਾ ਕੈਫ, ਵਿੱਕੀ ਕੌਸ਼ਲ ਅਤੇ ਜ਼ਿਲ੍ਹਾ ਕੁਲੈਕਟਰ ਵਿਰੁੱਧ ਦਰਜ ਕਰਵਾਈ ਗਈ ਹੈ।

 

View this post on Instagram

 

A post shared by Viral Bhayani (@viralbhayani)


ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦੇ ਇਸ ਵਿਆਹ ‘ਚ ਸਲਮਾਨ ਖ਼ਾਨ ਦੇ ਬਾਡੀਗਾਰਡ ਸ਼ੇਰਾ ਦੀ ਏਜੰਸੀ ਸੁਰੱਖਿਆ ਅਤੇ ਹੋਰ ਬੰਦੋਬਸਤ ਦੇਖ ਰਹੀ ਹੈ । ਦੱਸਿਆ ਜਾ ਰਿਹਾ ਹੈ ਕਿ ਇਸ ਵਿਆਹ ‘ਚ 120ਦੇ ਕਰੀਬ ਮਹਿਮਾਨ ਸ਼ਾਮਿਲ ਹੋਣ ਦੀ ਉਮੀਦ ਹੈ ।

ਅਜਿਹੇ ‘ਚ ਇਸ ਸ਼ਿਕਾਇਤ ਤੋਂ ਬਾਅਦ ਪ੍ਰਸ਼ਾਸਨ ਸਾਹਮਣੇ ਇਹ ਚੁਣੌਤੀ ਹੈ ਕਿ ਉਹ ਇਸ ਰਸਤੇ ਦਾ ਵਿਕਲਪ ਲੋਕਾਂ ਨੂੰ ਕਿਸ ਤਰ੍ਹਾਂ ਦੇ ਪਾਏਗੀ ।ਦੱਸ ਦਈਏ ਕਿ ਕੈਟਰੀਨਾ ਅਤੇ ਵਿੱਕੀ ਕੌਸ਼ਲ ਦਾ ਪਰਿਵਾਰ ਰਾਜਸਥਾਨ ਪਹੁੰਚ ਚੁੱਕੇ ਹਨ ।

 

 

You may also like