ਜਾਣੋ ਬੈਂਗਨ ਖਾਣ ਦੇ ਫਾਇਦੇ, ਕਈ ਬਿਮਾਰੀਆਂ ਤੋਂ ਕਰਦਾ ਹੈ ਬਚਾਅ

written by Pushp Raj | February 28, 2022

ਜਦੋਂ ਵੀ ਸਬਜ਼ੀ ਦੀ ਗੱਲ ਹੁੰਦੀ ਹੈ ਤਾਂ ਅਕਸਰ ਹੀ ਤੁਸੀਂ ਲੋਕਾਂ ਦੇ ਮੂੰਹੋਂ ਤੋਂ ਬੈਂਗਨ ਬਾਰੇ ਸੁਣਿਆ ਹੋਵੇਗਾ। ਬੈਂਗਨ ਨੂੰ ਕੀ ਲੋਕ ਅਕਸਰ ਹੀ ਬਿਨਾਂ ਗੁਣ ਵਾਲੀ ਸਬਜ਼ੀ ਵੀ ਕਹਿੰਦੇ ਹਨ, ਪਰ ਇਸ ਦੇ ਉਲਟ ਬੈਂਗਨ ਸਾਡੇ ਸਿਹਤ ਲਈ ਬਹੁਤ ਲਾਭਕਾਰੀ ਹੈ ਤੇ ਇਸ ਦੇ ਸੇਵਨ ਨਾਲ ਕਈ ਬਿਮਾਰੀਆਂ ਤੋਂ ਬਚਾਅ ਹੁੰਦਾ ਹੈ। ਆਓ ਜਾਣਦੇ ਹਾਂ ਬੈਂਗਨ ਖਾਣ ਦੇ ਫਾਇਦੇ ਬਾਰੇ।


ਬੈਂਗਣ ਬਹੁਤ ਸਾਰੇ ਵਿਟਾਮਿਨਸ ਅਤੇ ਐਂਟੀ ਬੈਕਟੀਰੀਅਲ ਗੁਣ ਹੁੰਦੇ ਹਨ। ਬੈਂਗਣ ਵਿਟਾਮਿਨ, ਫਾਈਬਰ, ਪ੍ਰੋਟੀਨ, ਕਾਰਬੋਹਾਈਡਰੇਟ, ਮੈਂਗਨੀਜ਼, ਫੋਲੇਟ, ਪੋਟਾਸ਼ੀਅਮ ਵਰਗੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ । ਇਸੇ ਲਈ ਇਹ ਸਾਨੂੰ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਤੋਂ ਬਚਾਉਂਦਾ ਹੈ । ਬੈਂਗਣ ਐਂਟੀਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦਾ ਹੈ। ਬੈਂਗਣ ਦਿਲ ਦੀ ਸਿਹਤ ਤੋਂ ਮੋਟਾਪੇ ਤੱਕ ਦੀ ਬਿਮਾਰੀ ਨੂੰ ਦੂਰ ਕਰਨ ਵਿੱਚ ਵੀ ਮਦਦਗਾਰ ਹੈ।


ਬੈਂਗਣ ਚ ਐਂਟੀਆਕਸੀਡੈਂਟ ਗੁਣ ਹੋਣ ਕਾਰਨ ਇਹ ਦਿਲ ਸੰਬੰਧੀ ਕਈ ਸਮੱਸਿਆਵਾਂ ਤੋਂ ਬਚਾਉਂਦਾ ਹੈ। ਬੈਂਗਣ ਦਾ ਸੇਵਨ ਹਾਰਟ ਅਟੈਕ, ਸਟਰੋਕ ਦੇ ਜੋਖਮ ਨੂੰ ਘੱਟ ਕਰਦਾ ਹੈ। ਬੈਂਗਣ ਬਲੱਡ ਸ਼ੂਗਰ ਨੂੰ ਵੀ ਕੰਟਰੋਲ ਕਰਦਾ ਹੈ। ਕਿਉਂਕਿ ਬੈਂਗਣ ਵਿੱਚ ਭਰਪੂਰ ਮਾਤਰਾ ਵਿੱਚ ਫਾਈਬਰ ਪਾਇਆ ਜਾਂਦਾ ਹੈ, ਇਹ ਸਾਡੀ ਭੁੱਖ ਨੂੰ ਕੰਟਰੋਲ ਕਰਦਾ ਹੈ।
ਬੈਂਗਣ ਵਿੱਚ ਬਹੁਤ ਜ਼ਿਆਦਾ ਫਾਈਬਰ ਹੁੰਦਾ ਹੈ ਅਤੇ ਕੈਲੋਰੀ ਵੀ ਬਹੁਤ ਘੱਟ ਹੁੰਦੀ ਹੈ। ਇਸ ਕਾਰਨ ਇਹ ਮੋਟਾਪੇ ਨੂੰ ਕੰਟਰੋਲ ਕਰਦਾ ਹੈ। ਉੱਚ ਫਾਈਬਰ ਦੀ ਮੌਜੂਦਗੀ ਦੇ ਕਾਰਨ, ਇਹ ਤੁਹਾਡੇ ਪੇਟ ਨੂੰ ਲੰਮੇ ਸਮੇਂ ਤੱਕ ਭਰਿਆ ਰੱਖਦਾ ਹੈ । ਬੈਂਗਣ ਪਾਚਨ ਤੰਤਰ ਨੂੰ ਤੰਦਰੁਸਤ ਰੱਖਦਾ ਹੈ।

ਬੈਂਗਨ ਖਾਣ ਦੇ ਫਾਇਦੇ

ਪੌਸ਼ਟਿਕ ਤੱਤਾਂ ਦਾ ਖਜ਼ਾਨਾ
ਬੈਂਗਨ ਵਿੱਚ ਅਜਿਹੇ ਪੌਸ਼ਟਿਕ ਤੱਤ ਮਿਲਦੇ ਹਨ ਜੋ ਕਿ ਹੋਰ ਕਿਸੇ ਵੀ ਸਬਜ਼ ਵਿੱਚ ਨਹੀਂ ਮਿਲਦੇ। ਇਸ ਇੱਕਲੀ ਸਬਜ਼ੀ 'ਚ ਹੋਰਨਾਂ ਦੇ ਮੁਕਾਬਲੇ ਇੱਕਠੇ ਕਈ ਤੱਤ ਮਿਲਦੇ ਹਨ। ਇਸ ਨੂੰ ਕਈ ਤਰ੍ਹਾਂ ਨਾਲ ਇਸਤੇਮਾਲ ਕੀਤਾ ਜਾ ਸਕਦਾ ਹੈ। ਇਹ ਸਬਜ਼ੀ ਪੌਸ਼ਟਿਕ ਤੱਤਾਂ ਦਾ ਖਜ਼ਾਨਾ ਹੈ, ਕਿਉਂਕਿ ਇਸ ਵਿੱਚ ਆਈਰਨ, ਜ਼ਿੰਕ, ਵਿਟਾਮਿਨ ਤੇ ਫਾਈਬਰ ਕਈ ਸਾਰੇ ਤੱਤ ਮੌਜੂਦ ਹੁੰਦੇ ਹਨ।


ਕੈਲੋਸਟਰੋਲ ਨੂੰ ਕੰਟਰੋਲ ਕਰਨਾ
ਬੈਂਗਨ ਦਾ ਸੇਵਨ ਕਰਨ ਨਾਲ ਸਰੀਰ ਵਿੱਚ ਕੈਲੋਸਟਰੋਲ ਦਾ ਪੱਧਰ ਘੱਟ ਬਣਿਆ ਰਹਿੰਦਾ ਹੈ। ਇਸ ਵਿੱਚ ਵੱਧ ਮਾਤਰਾ ਵਿੱਚ ਮੈਗਨੀਸ਼ੀਅਮ ਤੇ ਪੋਟਾਸ਼ੀਅਮ ਹੁੰਦਾ ਹੈ। ਜੋ ਕਿ ਸਾਡੇ ਸਰੀਰ ਵਿੱਚ ਕੈਲੋਸਟਰੋਲ ਦੇ ਲੈਵਲ ਨੂੰ ਕੰਟਰੋਲ ਕਰਦਾ ਹੈ ਤੇ ਇਸ ਨਾਲ ਦਿਲ ਦੀ ਬਿਮਾਰੀਆਂ ਜਿਵੇਂ ਕਿ ਹਾਰਟ ਅਟੈਕ, ਸਟ੍ਰੋਕ ਆਦਿ ਤੋਂ ਬਚਾਅ ਰਹਿੰਦਾ ਹੈ।

ਹੋਰ ਪੜ੍ਹੋ : ਹਿੰਗ ਦਾ ਸੇਵਨ ਕਰਨਾ ਸਿਹਤ ਲਈ ਲਾਭਕਾਰੀ, ਕਈ ਬਿਮਾਰੀਆਂ ਨੂੰ ਰੱਖੇ ਦੂਰ

ਰੋਗ ਪ੍ਰਤੀਰੋਧਕ ਸਮਰਥਾ
ਬੈਂਗਨ ਵਿੱਚ ਸਭ ਤੋਂ ਵੱਧ ਵਿਟਾਮਿਨ ਸੀ ਤੇ ਆਇਰਨ ਪਾਇਆ ਜਾਂਦਾ ਹੈ। ਜੋ ਸਰੀਰ ਵਿੱਚ ਨਵੇਂ ਰੈਡ ਸੈਲਸ ਬਣਾਉਣ ਲਈ ਮਦਦ ਕਰਦਾ ਹੈ। ਇਸ ਨਾਲ ਸਰੀਰ ਵਿੱਚ ਖੂਨ ਦਾ ਬਹਾਅ ਰੈਗੂਲਰ ਹੁੰਦਾ ਹੈ ਤੇ ਸਰੀਰ ਦੀ ਰੋਗ ਪ੍ਰਤੀਰੋਧਕ ਸਮਰਥਾ ਵੱਧਦੀ ਹੈ।

You may also like