Health Tips: ਜੇਕਰ ਚਾਹੁੰਦੇ ਹੋ ਪ੍ਰਦੂਸ਼ਣ ਤੋਂ ਬੱਚਣਾ ਤਾਂ ਅੱਜ ਹੀ ਆਪਣੀ ਡਾਈਟ ਸ਼ਾਮਿਲ ਕਰੋ ਇਹ ਚੀਜ਼ਾਂ

ਦੀਵਾਲੀ ਤੋਂ ਬਾਅਦ ਦੇਸ਼ ਭਰ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਵਧਿਆ ਹੈ। ਅਜਿਹੇ 'ਚ ਹਵਾ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਸਾਹ ਦੀਆਂ ਸਮੱਸਿਆਵਾਂ ਦੇ ਨਾਲ-ਨਾਲ ਸਿਹਤ ਸੰਬੰਧੀ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ 'ਚ ਆਪਣੀ ਸਿਹਤ ਦਾ ਖਾਸ ਖਿਆਲ ਰੱਖਣ ਦੀ ਲੋੜ ਹੈ। ਜੇਕਰ ਤੁਸੀਂ ਵਧਦੇ ਹਵਾ ਪ੍ਰਦੂਸ਼ਣ ਤੋਂ ਬਚਣਾ ਚਾਹੁੰਦੇ ਹੋ ਤਾਂ ਤੁਸੀਂ ਆਪਣੀ ਡਾਈਟ 'ਚ ਇਨ੍ਹਾਂ ਚੀਜ਼ਾਂ ਨੂੰ ਜ਼ਰੂਰ ਸ਼ਾਮਿਲ ਕਰੋ।

Written by  Pushp Raj   |  November 18th 2023 01:00 PM  |  Updated: November 18th 2023 01:00 PM

Health Tips: ਜੇਕਰ ਚਾਹੁੰਦੇ ਹੋ ਪ੍ਰਦੂਸ਼ਣ ਤੋਂ ਬੱਚਣਾ ਤਾਂ ਅੱਜ ਹੀ ਆਪਣੀ ਡਾਈਟ ਸ਼ਾਮਿਲ ਕਰੋ ਇਹ ਚੀਜ਼ਾਂ

Foods to Fight Air Pollution:  ਦੀਵਾਲੀ ਤੋਂ ਬਾਅਦ ਦੇਸ਼ ਭਰ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਵਧਿਆ ਹੈ। ਅਜਿਹੇ 'ਚ ਹਵਾ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਸਾਹ ਦੀਆਂ ਸਮੱਸਿਆਵਾਂ ਦੇ ਨਾਲ-ਨਾਲ ਸਿਹਤ ਸੰਬੰਧੀ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ 'ਚ ਆਪਣੀ ਸਿਹਤ ਦਾ ਖਾਸ ਖਿਆਲ ਰੱਖਣ ਦੀ ਲੋੜ ਹੈ। ਜੇਕਰ ਤੁਸੀਂ ਵਧਦੇ ਹਵਾ ਪ੍ਰਦੂਸ਼ਣ ਤੋਂ ਬਚਣਾ ਚਾਹੁੰਦੇ ਹੋ ਤਾਂ ਤੁਸੀਂ ਆਪਣੀ ਡਾਈਟ 'ਚ ਇਨ੍ਹਾਂ ਚੀਜ਼ਾਂ ਨੂੰ ਜ਼ਰੂਰ ਸ਼ਾਮਿਲ ਕਰੋ। 

"ਤੁਹਾਡੀ ਖੁਰਾਕ ਹਵਾ ਪ੍ਰਦੂਸ਼ਣ ਤੋਂ ਬਚਾਅ ਲਈ ਇੱਕ ਮਹੱਤਵਪੂਰਨ ਤਰੀਕਾ ਹੋ ਸਕਦੀ ਹੈ। ਜੇਕਰ ਤੁਸੀਂ ਸਿਹਤਮੰਦ ਭੋਜਨ ਖਾਂਦੇ ਹੋ, ਤਾਂ ਇਹ ਤੁਹਾਡੇ ਸਰੀਰ ਨੂੰ ਹਵਾ ਪ੍ਰਦੂਸ਼ਣ ਦੇ ਬੁਰੇ ਪ੍ਰਭਾਵਾਂ ਤੋਂ ਬਚਾਉਣ ਵਿੱਚ ਮਦਦ ਕਰ ਸਕਦਾ ਹੈ। ਇਸ ਤੋਂ ਇਲਾਵਾ ਆਪਣੇ ਆਪ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਮਾਸਕ ਪਹਿਨਣਾ ਚਾਹੀਦਾ ਹੈ ਅਤੇ ਲੋੜ ਪੈਣ 'ਤੇ ਹੀ ਘਰ ਤੋਂ ਬਾਹਰ ਨਿਕਲਣਾ ਚਾਹੀਦਾ ਹੈ।"

ਹਵਾ ਦੇ ਪ੍ਰਦੂਸ਼ਣ ਤੋਂ ਬੱਚਣ ਲਈ ਇਨ੍ਹਾਂ ਚੀਜ਼ਾਂ ਦਾ ਕਰੋ ਸੇਵਨ 

ਰੋਜ਼ਾਨਾ ਪੀਓ ਅਜਵਾਈਨ ਵਾਲਾ ਪਾਣੀ 

ਅਜਵਾਇਨ 'ਚ ਪ੍ਰੋਟੀਨ, ਫੈਟ, ਫਾਈਟੋਕੈਮੀਕਲ, ਫਾਈਬਰ, ਕੈਲਸ਼ੀਅਮ, ਫਾਸਫੋਰਸ, ਆਇਰਨ ਅਤੇ ਐਂਟੀਸੈਪਟਿਕ, ਐਂਟੀਮਾਈਕ੍ਰੋਬਾਇਲ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਰੀਰ ਨੂੰ ਕਈ ਤਰ੍ਹਾਂ ਦੇ ਫਾਇਦੇ ਪਹੁੰਚਾਉਣ 'ਚ ਮਦਦ ਕਰਦੇ ਹਨ। ਇਸ ਸਾਹ ਦੀ ਸਮੱਸਿਆ ਦੂਰ ਕਰਨ 'ਚ ਵੀ ਮਦਦ ਕਰਦੇ ਹਨ ਤੇ ਇਹ ਇਮਿਊਨਿਟੀ ਵਧਾਉਂਦਾ ਹੈ। 

ਖੱਟੇ ਫਲਾਂ ਦਾ ਕਰੋ ਸੇਵਨ 

ਆਪਣੇ ਆਪ ਨੂੰ ਹਵਾ ਪ੍ਰਦੂਸ਼ਣ ਤੋਂ ਬਚਾਉਣ ਲਈ ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟ ਨਾਲ ਭਰਪੂਰ ਫਲਾਂ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰੋ। ਤੁਹਾਨੂੰ ਰੋਜ਼ਾਨਾ ਸੰਤਰਾ, ਮੌਸਮੀ, ਆਂਵਲਾ, ਅਮਰੂਦ, ਸੰਤਰਾ ਤੇ ਕੀਵੀ ਵਰਗੇ ਫਲ ਜ਼ਰੂਰ ਖਾਣੇ ਚਾਹੀਦੇ ਹਨ। ਇਹ ਸਰੀਰ ਨੂੰ ਜ਼ਰੂਰੀ ਪੌਸ਼ਟਿਕ ਤੱਤ ਅਤੇ ਐਂਟੀਆਕਸੀਡੈਂਟ ਪ੍ਰਦਾਨ ਕਰਨਗੇ ਜੋ ਤੁਹਾਨੂੰ ਪ੍ਰਦੂਸ਼ਣ ਦੇ ਨੁਕਸਾਨਦੇਹ ਪ੍ਰਭਾਵਾਂ ਨਾਲ ਲੜਨ ਵਿੱਚ ਮਦਦ ਕਰਨਗੇ।

ਹਰੀ ਪੱਤੇਦਾਰ ਸਬਜ਼ੀਆਂ ਦਾ ਕਰੋ ਸੇਵਨ 

ਸਰਦੀ ਦਾ ਮੌਸਮ ਸ਼ੁਰੂ ਹੁੰਦੇ ਹੀ ਹਰੀਆਂ ਪੱਤੇਦਾਰ ਸਬਜ਼ੀਆਂ ਵੀ ਆਉਣੀਆਂ ਸ਼ੁਰੂ ਹੋ ਜਾਂਦੀਆਂ ਹਨ। ਇਨ੍ਹਾਂ ਨੂੰ ਆਪਣੀ ਰੋਜ਼ਾਨਾ ਖੁਰਾਕ ਵਿੱਚ ਵੀ ਸ਼ਾਮਲ ਕਰਨਾ ਚਾਹੀਦਾ ਹੈ। ਹਰੀਆਂ ਪੱਤੇਦਾਰ ਸਬਜ਼ੀਆਂ ਜਿਵੇਂ ਪਾਲਕ, ਮੇਥੀ, ਸਰ੍ਹੋਂ, ਪੁਦੀਨਾ, ਧਨੀਆ ਤੁਹਾਨੂੰ ਹਵਾ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਤੋਂ ਬਚਾ ਸਕਦੀਆਂ ਹਨ।

ਤੁਲਸੀ ਦਾ ਸੇਵਨ 

ਤੁਲਸੀ, ਅਦਰਕ ਅਤੇ ਇਲਾਇਚੀ ਦਾ ਸੇਵਨ ਕਰ ਸਕਦੇ ਹੋ। ਇਹ ਸਰੀਰ ਨੂੰ ਐਂਟੀਆਕਸੀਡੈਂਟ ਪ੍ਰਦਾਨ ਕਰਦਾ ਹੈ।

ਜੈਤੂਨ ਦੇ ਤੇਲ ਦੀ ਕਰੋ ਵਰਤੋਂ 

ਤੁਸੀਂ ਆਪਣੇ ਆਪ ਨੂੰ ਹਵਾ ਪ੍ਰਦੂਸ਼ਣ ਦੇ ਪ੍ਰਭਾਵਾਂ ਤੋਂ ਬਚਾਉਣ ਲਈ ਜੈਤੂਨ ਦੇ ਤੇਲ ਦੀ ਵਰਤੋਂ ਕਰ ਸਕਦੇ ਹੋ। ਜੈਤੂਨ ਦਾ ਤੇਲ ਸਿਹਤ ਲਈ ਫਾਇਦੇਮੰਦ ਸਾਬਤ ਹੁੰਦਾ ਹੈ।

 ਹੋਰ ਪੜ੍ਹੋ: ਪੰਜਾਬੀ ਗਾਇਕ ਹਾਰਡੀ ਸੰਧੂ ਨੇ ਆਪਣਾ ਗੁਰੂਗ੍ਰਾਮ ਵਾਲਾ ਸ਼ੋਅ ਕੀਤਾ ਕੈਂਸਲ, ਵਧਦੇ ਪ੍ਰਦੂਸ਼ਣ ਨੂੰ ਲੈ ਗਾਇਕ ਨੇ ਆਖੀ ਇਹ ਗੱਲ  

ਹਲਦੀ ਦੀ ਕਰੋ ਵਰਤੋਂ 

ਹਲਦੀ ਦੀ ਵਰਤੋਂ ਭਾਰਤ ਵਿੱਚ ਲਗਭਗ ਹਰ ਘਰ ਵਿੱਚ ਖਾਣਾ ਬਣਾਉਣ ਵਿੱਚ ਕੀਤੀ ਜਾਂਦੀ ਹੈ। ਹਲਦੀ ਵਿੱਚ ਮੌਜੂਦ ਕਰਕਿਊਮਿਨ, ਐਂਟੀ-ਇੰਫਲੇਮੇਟਰੀ ਅਤੇ ਐਂਟੀ-ਬੈਕਟੀਰੀਅਲ ਗੁਣਾਂ ਨਾਲ ਭਰਪੂਰ, ਹਵਾ ਪ੍ਰਦੂਸ਼ਣ ਦੇ ਪ੍ਰਭਾਵਾਂ ਨੂੰ ਘੱਟ ਕਰ ਸਕਦਾ ਹੈ। ਤੁਸੀਂ ਰੋਜ਼ਾਨਾ ਹਲਦੀ ਵਾਲਾ ਦੁੱਧ ਪੀ ਸਕਦੇ ਹੋ। 

ਗੁੜ ਦਾ ਸੇਵਨ 

ਤੁਹਾਨੂੰ ਆਪਣੀ ਡਾਈਟ 'ਚ ਗੁੜ ਸ਼ਾਮਲ ਕਰਨਾ ਚਾਹੀਦਾ ਹੈ, ਗੁੜ ਆਇਰਨ ਨਾਲ ਭਰਪੂਰ ਹੁੰਦਾ ਹੈ ਅਤੇ ਇਸ ਦੇ ਨਾਲ ਹੀ ਇਸ 'ਚ ਐਂਟੀ-ਐਲਰਜੀ ਗੁਣ ਵੀ ਹੁੰਦੇ ਹਨ। ਗੁੜ ਦਾ ਸੇਵਨ ਹਵਾ ਪ੍ਰਦੂਸ਼ਣ ਦੇ ਪ੍ਰਭਾਵਾਂ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ, ਇਸ ਦੇ ਨਾਲ ਹੀ ਗੁੜ ਖੂਨ ਨੂੰ ਫਿਲਟਰ ਕਰਨ ਦਾ ਕੰਮ ਵੀ ਕਰਦਾ ਹੈ।

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network