ਹਵਾ ਪ੍ਰਦੂਸ਼ਣ ਕਾਰਨ ਬੱਚਿਆਂ ‘ਚ ਵਧ ਰਹੀਆਂ ਨੇ ਸਾਹ ਦੀਆਂ ਬੀਮਾਰੀਆਂ, ਬਚਾਅ ਲਈ ਅਪਣਾਓ ਇਹ ਟਿੱਪਸ
How to protect children due to air pollution : ਦੀਵਾਲੀ ਨੇੜੇ ਆਉਂਦੇ ਹੀ ਦੇਸ਼ ਦੇ ਕਈ ਸੂਬਿਆਂ 'ਚ ਹਵਾ ਪ੍ਰਦੂਸ਼ਣ ਲਗਾਤਾਰ ਵਧਦਾ ਜਾ ਰਿਹਾ ਹੈ। ਇਨ੍ਹਾਂ 'ਚ ਦੇਸ਼ ਦੀ ਰਾਜਧਾਨੀ ਦਿੱਲੀ, ਦਿੱਲੀ ਐਨਸੀਆਰ ਤੇ ਪੰਜਾਬ ਤੇ ਹਰਿਆਣਾ ਸਣੇ ਕਈ ਸੂਬੇ ਸ਼ਾਮਿਲ ਹਨ। ਹਵਾ ਪ੍ਰਦੂਸ਼ਣ ਦਾ ਪੱਧਰ ਵਧ ਜਾਣ ਕਾਰਨ ਵੱਡਿਆਂ ਤੋਂ ਲੈ ਕੇ ਬੱਚਿਆਂ ਤੱਕ ਲੋਕਾਂ ਨੂੰ ਸਾਹ ਸਬੰਧੀ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਓ ਜਾਣਦੇ ਹਾਂ ਕਿ ਹਵਾ ਪ੍ਰਦੂਸ਼ਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਕਿਵੇਂ ਬਚਾਅ ਕੀਤਾ ਜਾ ਸਕਦਾ ਹੈ।
ਪਰਾਲੀ ਸਾੜਨ ਤੇ ਪਟਾਕੇ ਆਦਿ ਦੇ ਕਾਰਨ ਲਗਾਤਾਰ ਹਵਾ ਪ੍ਰਦੂਸ਼ਣ ਵੱਧ ਰਿਹਾ ਹੈ, ਜਿਸ ਦੇ ਚੱਲਦੇ ਖਾਂਸੀ, ਜ਼ੁਕਾਮ, ਗਲੇ ਦੀ ਖਰਾਸ਼ ਅਤੇ ਵਾਇਰਲ ਬੁਖਾਰ ਦੇ ਮਾਮਲੇ ਵੱਧ ਰਹੇ ਹਨ। ਪ੍ਰਦੂਸ਼ਣ ਦਾ ਸਭ ਤੋਂ ਵੱਧ ਅਸਰ ਫੇਫੜਿਆਂ ‘ਤੇ ਪੈਂਦਾ ਹੈ। ਫੇਫੜਿਆਂ ‘ਤੇ ਅਸਰ ਕਾਰਨ ਬੱਚੇ ਦਮੇ ਦੇ ਸ਼ਿਕਾਰ ਹੋ ਰਹੇ ਹਨ। ਜਿਨ੍ਹਾਂ ਬੱਚਿਆਂ ਨੂੰ ਪਹਿਲਾਂ ਹੀ ਅਸਥਮਾ ਹੈ, ਉਨ੍ਹਾਂ ਦੀ ਹਾਲਤ ਵਿਗੜ ਰਹੀ ਹੈ। ਅਜਿਹੇ ‘ਚ ਡਾਕਟਰਾਂ ਨੇ ਬੱਚਿਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੀ ਸਲਾਹ ਦਿੱਤੀ ਹੈ।
ਇਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਧ ਰਹੇ ਹਵਾ ਪ੍ਰਦੂਸ਼ਣ ਕਾਰਨ ਕਈ ਬੀਮਾਰੀਆਂ ਫੈਲ ਰਹੀਆਂ ਹਨ। ਹੁਣ ਪ੍ਰਦੂਸ਼ਣ ਨੂੰ ਲੈ ਕੇ ਇੱਕ ਨਵੀਂ ਰਿਸਰਚ ਸਾਹਮਣੇ ਆਈ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਹਵਾ ਪ੍ਰਦੂਸ਼ਣ ਕਾਰਨ ਬੱਚੇ ਦਮੇ ਦੇ ਸ਼ਿਕਾਰ ਹੋ ਰਹੇ ਹਨ। ਤਿੰਨ ਵਿੱਚੋਂ ਇੱਕ ਬੱਚਾ ਇਸ ਬੀਮਾਰੀ ਤੋਂ ਪੀੜਤ ਹੈ।ਜਿਨ੍ਹਾਂ ਨੂੰ ਪਹਿਲਾਂ ਹੀ ਦਮੇ ਦੀ ਬੀਮਾਰੀ ਹੈ, ਉਨ੍ਹਾਂ ਨੂੰ ਕੁਝ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ ਹੈ। ਆਓ ਡਾਕਟਰ ਤੋਂ ਇਸ ਬਿਮਾਰੀ ਦੇ ਲੱਛਣਾਂ, ਕਾਰਨਾਂ ਅਤੇ ਰੋਕਥਾਮ ਬਾਰੇ ਵਿਸਥਾਰ ਵਿੱਚ ਜਾਣਦੇ ਹਾਂ।
ਹੋਰ ਪੜ੍ਹੋ: Gurnam Bhullar: ਪੰਜਾਬੀ ਗਾਇਕ ਗੁਰਨਾਮ ਭੁੱਲਰ ਦੀ ਹੋਈ ਮੰਗਣੀ, ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ
ਜਿਨ੍ਹਾਂ ਬੱਚਿਆਂ ਵਿੱਚ ਦਮੇ ਦੇ ਲੱਛਣ ਦਿਖਾਈ ਦੇ ਰਹੇ ਹਨ, ਉਨ੍ਹਾਂ ਨੂੰ ਤੁਰੰਤ ਡਾਕਟਰ ਕੋਲ ਲੈ ਜਾਓ। ਅਜਿਹੇ ਬੱਚਿਆਂ ਲਈ ਭੋਜਨ ਤੋਂ ਵੀ ਪਰਹੇਜ਼ ਕਰੋ। ਇਨ੍ਹਾਂ ਬੱਚਿਆਂ ਨੂੰ ਫਾਸਟ ਫੂਡ ਜਾਂ ਕਿਸੇ ਕਿਸਮ ਦਾ ਤਲਿਆ ਹੋਇਆ ਭੋਜਨ ਨਾ ਦਿਓ। ਬੱਚਿਆਂ ਨੂੰ ਧੂੜ ਅਤੇ ਪ੍ਰਦੂਸ਼ਣ ਤੋਂ ਬਚਾਓ। ਬਾਹਰ ਜਾਣ ਸਮੇਂ ਮਾਸਕ ਪਹਿਨਾਓ।ਉਨ੍ਹਾਂ ਬੱਚਿਆਂ ਦਾ ਖਾਸ ਧਿਆਨ ਰੱਖੋ ਜਿਨ੍ਹਾਂ ਨੂੰ ਪਹਿਲਾਂ ਹੀ ਦਮੇ ਦੀ ਬੀਮਾਰੀ ਹੈ ਅਤੇ ਹੁਣ ਉਨ੍ਹਾਂ ਦੇ ਲੱਛਣ ਵਧ ਰਹੇ ਹਨ। ਅਜਿਹੇ ਬੱਚਿਆਂ ਕੋਲ ਇਨਹੇਲਰ ਜ਼ਰੂਰ ਰੱਖੋ ਅਤੇ ਉਨ੍ਹਾਂ ਨੂੰ ਸਮੇਂ ਸਿਰ ਦਵਾਈ ਦਿੰਦੇ ਰਹੋ।
- PTC PUNJABI