ਗਿੱਪੀ ਗਰੇਵਾਲ ਦਾ ਨਵਾਂ ਰੋਮਾਂਟਿਕ ਗੀਤ ‘Bandook’ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

Reported by: PTC Punjabi Desk | Edited by: Lajwinder kaur  |  October 06th 2021 01:51 PM |  Updated: October 06th 2021 01:58 PM

ਗਿੱਪੀ ਗਰੇਵਾਲ ਦਾ ਨਵਾਂ ਰੋਮਾਂਟਿਕ ਗੀਤ ‘Bandook’ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ (Gippy Grewal)  ਏਨੀਂ ਦਿਨੀਂ ਆਪਣੀ ਮਿਊਜ਼ਿਕ ਐਲਬਮ ‘Limited Edition’ ਕਰਕੇ ਖੂਬ ਸੁਰਖੀਆਂ ਬਟੋਰ ਰਹੇ ਨੇ। ਇਸ ਐਲਬਮ ‘ਚੋਂ ਇੱਕ ਤੋਂ ਬਾਅਦ ਇੱਕ ਗੀਤ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਨੇ। ਹੁਣ ਉਹ ਆਪਣੇ ਨਵੇਂ ਰੋਮਾਂਟਿਕ ਗੀਤ ‘Bandook’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ।

ਹੋਰ ਪੜ੍ਹੋ : ਗੁਰਬਾਜ਼ ਗਰੇਵਾਲ ਨਾਲ ਬੱਚਿਆਂ ਵਾਂਗ ਮਸਤੀ ਕਰਦੇ ਨਜ਼ਰ ਆਏ ਗਿੱਪੀ ਗਰੇਵਾਲ, ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਪਿਉ-ਪੁੱਤ ਦਾ ਇਹ ਵੀਡੀਓ

singer gippy Image Source: youtube

ਇਸ ਗੀਤ ‘ਚ ਗਿੱਪੀ ਗਰੇਵਾਲ ਮੁਟਿਆਰ ਦੀ ਤਾਰੀਫਾਂ ਕਰਦੇ ਹੋਏ ਨਜ਼ਰ ਆ ਰਹੇ ਨੇ। ਦਰਸ਼ਕਾਂ ਨੂੰ ਇਸ ਰੋਮਾਂਟਿਕ ਗੀਤ ‘ਚ ਗਿੱਪੀ ਗਰੇਵਾਲ ਦੇ ਬਹੁਤ ਪਹਿਲਾਂ ਆਏ ‘ਫੁਲਕਾਰੀ’ ਗੀਤ ਦੀ ਵੀ ਹਲਕੀ ਜਿਹੀ ਧੁਨ ਸੁਣਨ ਨੂੰ ਮਿਲ ਰਹੀ ਹੈ । ਇਸ ਗੀਤ ਦੇ ਬੋਲ ਰਿੱਕੀ ਖ਼ਾਨ ਨੇ ਲਿਖੇ ਨੇ ਤੇ ਮਿਊਜ਼ਿਕ Redroom Studio ਨੇ ਦਿੱਤਾ ਹੈ। ਹੈਰੀ ਚਾਹਲ ਨੇ ਇਸ ਗਾਣੇ ਦਾ ਵੀਡੀਓ ਤਿਆਰ ਕੀਤਾ ਹੈ। ਵੀਡੀਓ ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਗਿੱਪੀ ਗਰੇਵਾਲ ਤੇ ਫੀਮੇਲ ਮਾਡਲ Tanu Grewal।

ਹੋਰ ਪੜ੍ਹੋ : ਨੇਹਾ ਧੂਪੀਆ ਦੂਜੀ ਵਾਰ ਬਣੀ ਮਾਂ, ਪਤੀ ਅੰਗਦ ਬੇਦੀ ਨੇ ਪੋਸਟ ਪਾ ਕੇ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਖੁਸ਼ੀ, ਵਧਾਈ ਵਾਲੇ ਮੈਸੇਜਾਂ ਦਾ ਲੱਗਿਆ ਤਾਂਤਾ

inside image of gippy grewal new song bandook Image Source: youtube

ਜੇ ਗੱਲ ਕਰੀਏ ਮਿਊਜ਼ਿਕ ਐਲਬਮ ‘Limited Edition’ ਦੀ ਟਰੈਕ ਲਿਸਟ ਦੀ ਤਾਂ ਦਰਸ਼ਕਾਂ ਨੂੰ ਇਸ ਐਲਬਮ ‘ਚ ਇੱਕ ਜਾਂ ਦਸ ਨਹੀਂ ਸਗੋਂ ਪੂਰੇ 22 ਗੀਤ ਸੁਣਨ ਨੂੰ ਮਿਲਣਗੇ। ਗਾਇਕੀ ਦੇ ਨਾਲ ਗਿੱਪੀ ਗਰੇਵਾਲ ਪੰਜਾਬੀ ਫ਼ਿਲਮ ਜਗਤ ਚ ਕਾਫੀ ਐਕਟਿਵ ਨੇ। ਆਉਣ ਵਾਲੇ ਸਮੇਂ ‘ਚ ਉਹ ਪਾਣੀ ‘ਚ ਮਧਾਣੀ, ਫੱਟੇ ਦਿੰਦੇ ਚੱਕ ਪੰਜਾਬੀ, ਸ਼ਾਵਾ ਨੀ ਗਿਰਧਾਰੀ ਲਾਲ ਵਰਗੀਆਂ ਕਈ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ।

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network