ਪੀਟੀਸੀ ਪੰਜਾਬੀ ‘ਤੇ 25 ਅਗਸਤ ਨੂੰ ਸਰਵਣ ਕਰੋ ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ ‘ਚ ਸ਼ਬਦ ‘ਧੁਰ ਕੀ ਬਾਣੀ ਆਈ’

written by Shaminder | August 24, 2022

ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਇਸੇ ਲੜੀ ਦੇ ਤਹਿਤ ਸੰਗਤਾਂ ਦੇ ਲਈ ਹੁਣ ਨਵਾਂ ਸ਼ਬਦ (New Shabad)  ਪੀਟੀਸੀ ਪੰਜਾਬੀ ਦੇ ਵੱਲੋਂ ਰਿਲੀਜ਼ ਕੀਤਾ ਜਾਵੇਗਾ । ਬੀਬੀ ਰਵਿੰਦਰ ਕੌਰ ਜੀ (Bibi Ravinder Kaur Ji) ਦੀ ਆਵਾਜ਼ ‘ਚ ਇਸ ਸ਼ਬਦ ‘ਧੁਰ ਕੀ ਬਾਣੀ ਆਈ’ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ ‘ਤੇ 25  ਅਗਸਤ, ਦਿਨ ਵੀਰਵਾਰ ਨੂੰ ਕੀਤਾ ਜਾਵੇਗਾ ।

bibi Ravinder kaur

ਹੋਰ ਪੜ੍ਹੋ : ਸਰਗੁਨ ਮਹਿਤਾ ਨੇ ਆਪਣੇ ਭਤੀਜੇ ਦੇ ਜਨਮ ਦਿਨ ‘ਤੇ ਕਿਊਟ ਤਸਵੀਰਾਂ ਕੀਤੀਆਂ ਸਾਂਝੀਆਂ, ਪ੍ਰਸ਼ੰਸਕ ਵੀ ਦੇ ਰਹੇ ਵਧਾਈ

ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ, ਪੀਟੀਸੀ ਨਿਊਜ਼ ਅਤੇ ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਨਲ ‘ਤੇ ਸਰਵਣ ਕਰ ਸਕਦੇ ਹੋ ।‘ਧੁਰ ਕੀ ਬਾਣੀ’ ਸ਼ਬਦ ਦੇ ਨਾਲ ਬੀਬੀ ਰਵਿੰਦਰ ਕੌਰ ਜੀ ਆਪਣੀ ਰਸਭਿੰਨੀ ਆਵਾਜ਼ ਦੇ ਨਾਲ ਸਭ ਨੂੰ ਨਿਹਾਲ ਕਰਨਗੇ।

bibi ravinder kaur

ਹੋਰ ਪੜ੍ਹੋ :  ‘ਬੁਲੇਟ ਤਾਂ ਰੱਖਿਆ ਪਟਾਕੇ ਪਾਉਣ ਨੂੰ’! ਸੜਕਾਂ ‘ਤੇ ਬੁਲੇਟ ਚਲਾਉਂਦੀ ਨਜ਼ਰ ਆਈ ਗਾਇਕਾ ਸੁਨੰਦਾ ਸ਼ਰਮਾ, ਵੇਖੋ ਵੀਡੀਓ

‘ਧੁਰ ਕੀ ਬਾਣੀ’ ‘ਚ ਉਸ ਬਾਣੀ ਦੀ ਗੱਲ ਕੀਤੀ ਗਈ ਹੈ ਕਿ ਉਸ ਕੁਲ ਮਾਲਕ ਪ੍ਰਮਾਤਮਾ ਦੇ ਘਰੋਂ ਆਉਂਦੀ ਹੈ ਅਤੇ ਇਸ ਬਾਣੀ ਨੂੰ ਸੁਣ ਕੇ ਕਈ ਪਾਪੀਆਂ ਦੇ ਪਾਪ ਨਾਸ਼ ਹੋ ਜਾਂਦੇ ਹਨ। ਇਸ ਤੋਂ ਪਹਿਲਾਂ ਵੀ ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਹੋ ਚੁੱਕੇ ਹਨ ।

bibi Ravinder kaur ji,

ਇਨ੍ਹਾਂ ਸ਼ਬਦਾਂ ਨੂੰ ਸਰਵਣ ਕਰਕੇ ਸੰਗਤਾਂ ਵੀ ਨਿਹਾਲ ਹੋ ਰਹੀਆਂ ਹਨ ਅਤੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ । ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਦੇ ਲਈ ਨਿੱਤ ਨਵੇਂ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ । ਦਰਸ਼ਕਾਂ ਦੇ ਲਈ ਜਿੱਥੇ ਜਾਣਕਾਰੀ ਅਤੇ ਮਨੋਰੰਜਨ ਭਰਪੂਰ ਪ੍ਰੋਗਰਾਮ ਪ੍ਰਸਾਰਿਤ ਕੀਤੇ ਜਾਂਦੇ ਹਨ ।

 

You may also like