ਗਾਇਕਾ ਸੁਖਪ੍ਰੀਤ ਕੌਰ ਦੀ ਆਵਾਜ਼ ‘ਚ ਸੁਣੋ ਨਵਾਂ ਗੀਤ

Written by  Shaminder   |  January 15th 2021 12:03 PM  |  Updated: January 15th 2021 12:03 PM

ਗਾਇਕਾ ਸੁਖਪ੍ਰੀਤ ਕੌਰ ਦੀ ਆਵਾਜ਼ ‘ਚ ਸੁਣੋ ਨਵਾਂ ਗੀਤ

ਗਾਇਕਾ ਸੁਖਪ੍ਰੀਤ ਕੌਰ ਦੀ ਆਵਾਜ਼ ‘ਚ ਨਵਾਂ ਗੀਤ ਪੀਟੀਸੀ ਰਿਕਾਰਡਜ਼ ਵੱਲੋਂ ਰਿਲੀਜ਼ ਕੀਤਾ ਗਿਆ ਹੈ ।ਇਸ ਗੀਤ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਰਿਕਾਰਡਜ਼ ਅਤੇ ਪੀਟੀਸੀ ਚੱਕ ਦੇ ‘ਤੇ ਸੁਣ ਸਕਦੇ ਹੋ ।ਗੀਤ ਨੂੰ ‘ਵੇ ਸੋਨੇ ਦਿਆ ਕੰਗਨਾ’ ਟਾਈਟਲ ਹੇਠ ਰਿਲੀਜ਼ ਕੀਤਾ ਗਿਆ ਹੈ । ਇਸ ਗੀਤ ਨੂੰ ਮਿਊਜ਼ਿਕ ਦਿੱਤਾ ਹੈ ਸੁਰਿੰਦਰ ਬੱਚਨ ਨੇ ।

sukhpreet

ਇਹ ਇੱਕ ਲੋਕ ਗੀਤ ਹੈ ਜਿਸ ਨੂੰ ਕਿ ਸੁਖਪ੍ਰੀਤ ਕੌਰ ਨੇ ਆਪਣੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ।ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਇਸ ਤੋਂ ਪਹਿਲਾਂ ਸੁਖਪ੍ਰੀਤ ਦੀ ਆਵਾਜ਼ ‘ਚ ਕਈ ਗੀਤ ਰਿਲੀਜ਼ ਕੀਤੇ ਜਾ ਚੁੱਕੇ ਹਨ ।

ਹੋਰ ਪੜ੍ਹੋ : ਸ਼ਿਲਪਾ ਸ਼ੈੱਟੀ ’ਤੇ ਚੜਿਆ ਸ਼ੰਮੀ ਕਪੂਰ ਦਾ ਰੰਗ ‘ਬਦਨ ਪੇ ਸਿਤਾਰੇ’ ਗਾਣੇ ’ਤੇ ਕੀਤਾ ਡਾਂਸ

sukhpreet

ਜਿਨ੍ਹਾਂ ਨੂੰ ਸਰੋਤਿਆਂ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਰਿਹਾ ਹੈ । ਉਨ੍ਹਾਂ ਦਾ ਇਹ ਗੀਤ ਸਰੋਤਿਆਂ ਨੂੰ ਕਾਫੀ ਪਸੰਦ ਆ ਰਿਹਾ ਹੈ । ਪੀਟੀਸੀ ਪੰਜਾਬੀ ‘ਤੇ ਆਏ ਦਿਨ ਦਰਸ਼ਕਾਂ ਦੇ ਲਈ ਨਿੱਤ ਨਵੇਂ ਗੀਤ ਰਿਲੀਜ਼ ਕੀਤੇ ਜਾ ਰਹੇ ਹਨ ।

sukhpreet

ਇਸ ਦੇ ਨਾਲ ਹੀ ਦੇਸ਼ ਵਿਦੇਸ਼ ਦੀਆਂ ਸੰਗਤਾਂ ਲਈ ਸ਼ਬਦ ਵੀ ਰਿਲੀਜ਼ ਕੀਤੇ ਜਾਂਦੇ ਹਨ । ਜਿਸ ਦਾ ਦੇਸ਼ ਵਿਦੇਸ਼ ਦੀਆਂ ਸੰਗਤਾਂ ਲਾਭ ਉਠਾ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network