ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਸੁਣੋ ਰਣਜੀਤ ਬਾਵਾ ਦੀ ਆਵਾਜ਼ ‘ਚ ਧਾਰਮਿਕ ਗੀਤ ‘ਰੱਬ ਜੀ ਆਏ ਨੇ’

written by Shaminder | November 18, 2021 03:09pm

ਗੁਰੂ ਨਾਨਕ ਦੇਵ ਜੀ (Guru Nanak Dev ji ) ਦੇ ਪ੍ਰਕਾਸ਼ ਦਿਹਾੜੇ (Parkash Purb)  ‘ਤੇ ਦੇਸ਼ ਭਰ ‘ਚ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ । ਇਸ ਮੌਕੇ ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਉਨ੍ਹਾਂ ਨੂੰ ਯਾਦ ਕਰ ਰਹੇ ਹਨ । ਗਾਇਕ ਰਣਜੀਤ ਬਾਵਾ (Ranjit Bawa) ਦਾ ਨਵਾਂ ਧਾਰਮਿਕ ਗੀਤ ‘ਰੱਬ ਜੀ ਆਏ ਨੇ’ (Rabb Ji Aaye Ne) ਰਿਲੀਜ਼ ਹੋ ਚੁੱਕਿਆ ਹੈ । ਇਸ ਧਾਰਮਿਕ ਗੀਤ ਦੇ ਬੋਲ ਬੱਬੂ ਨੇ ਲਿਖੇ ਹਨ, ਜਦੋਂਕਿ ਮਿਊਜ਼ਿਕ ਬਲੈਕ ਵਾਇਰਸ ਦੇ ਵੱਲੋਂ ਦਿੱਤਾ ਗਿਆ ਹੈ ।

Ranjit Bawa Song image From ranjit Bawa Song

ਹੋਰ ਪੜ੍ਹੋ : ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਸ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਕੇ ਹਰ ਦੁੱਖ-ਦਰਦ ਹੁੰਦੇ ਹਨ ਦੂਰ

ਗੀਤ ‘ਚ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਦਾ ਗੁਣਗਾਣ ਕੀਤਾ ਗਿਆ ਹੈ । ਕਿਸ ਤਰ੍ਹਾਂ ਗੁਰੂ ਨਾਨਕ ਦੇਵ ਜੀ ਜਦੋਂ ਇਸ ਧਰਤੀ ‘ਤੇ ਅਵਤਾਰ ਧਾਰਨ ਕੀਤਾ ਤਾਂ ਕਿਵੇਂ ਪੂਰਾ ਸੰਸਾਰ ਰੂਹਾਨੀ ਨੂਰ ਦੇ ਨਾਲ ਭਰ ਗਿਆ ।

Ranjit Bawa Song image From Ranjit Bawa Song

ਇਸ ਦੇ ਨਾਲ ਹੀ ਗੁਰੂ ਸਾਹਿਬ ਨੇ ਕੁਲ ਲੁਕਾਈ ਦੀ ਭਲਾਈ ਦੇ ਲਈ ਕਿਸ ਤਰ੍ਹਾਂ ਪੈਦਲ ਚੱਲ ਕੇ ਉਦਾਸੀਆਂ ਕੀਤੀਆਂ । ਇਸ ਧਾਰਮਿਕ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਰਣਜੀਤ ਬਾਵਾ ਨੇ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਰਣਜੀਤ ਬਾਵਾ ਅਜਿਹੇ ਗਾਇਕ ਹਨ ਜਿਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਪਛਾਣ ਬਨਾਉਣ ਦੇ ਲਈ ਲੰਮਾ ਸੰਘਰਸ਼ ਕੀਤਾ ਹੈ ।

You may also like