ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ 

Written by  Shaminder   |  April 10th 2021 12:04 PM  |  Updated: April 10th 2021 12:04 PM

ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ 

ਪੀਟੀਸੀ ਪੰਜਾਬੀ ਵੱਲੋਂ ਦਰਸ਼ਕਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ । ਇਸੇ ਲੜੀ ਦੇ ਤਹਿਤ ਪੀਟੀਸੀ ਪੰਜਾਬੀ ‘ਤੇ ਨਵੇਂ ਨਵੇਂ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ । ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤਾ ਗਿਆ ਹੈ । ਇਸ ਸ਼ਬਦ ਨੂੰ ਮਿਊਜ਼ਿਕ ਜਗਦੀਸ਼ ਨੇ ਦਿੱਤਾ ਹੈ ਅਤੇ ਸ਼ਬਦ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ ।

Bhai Amarjeet singh

ਹੋਰ ਪੜ੍ਹੋ : ਹੁਣ ਕਪਿਲ ਸ਼ਰਮਾ ਦੀ ਜ਼ਿੰਦਗੀ ’ਤੇ ਸਕੂਲਾਂ ਵਿੱਚ ਪੜ੍ਹਾਇਆ ਜਾਵੇਗਾ ਚੈਪਟਰ, ਕਪਿਲ ਨੇ ਜਤਾਈ ਖੁਸ਼ੀ

bhai Amarjeet

ਇਹ ਸ਼ਬਦ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ, ਪੀਟੀਸੀ ਨਿਊਜ਼ ਅਤੇ ਪੀਟੀਸੀਪੰਜਾਬੀ ਦੇ ਯੂ-ਟਿਊਬ ਚੈਨਲ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ ।ਇਸ ਸ਼ਬਦ ‘ਚ ਗੁਰੂ ਗੋਬਿੰਦ ਸਿੰਘ ਜੀ ਦੀ ਮਹਿਮਾ ਦਾ ਗੁਣਗਾਣ ਕੀਤਾ ਗਿਆ ਹੈ ।

bhai Amarjeet

ਜੋ ਵੀ ਉਸ ਪ੍ਰਮਾਤਮਾ ਦੀ ਸ਼ਰਨ ‘ਚ ਚਲਾ ਜਾਂਦਾ ਹੈ, ਉਸ ਦੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।

ਪੀਟੀਸੀ ਪੰਜਾਬੀ ਗੁਰੂ ਘਰ ਦੇ ਨਾਲ ਸੰਗਤਾਂ ਨੂੰ ਜੋੜਨ ਲਈ ਹਰ ਰੋਜ਼ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ

ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰ ਰਿਹਾ ਹੈ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network