ਪੀਟੀਸੀ ਪੰਜਾਬੀ ‘ਤੇ ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ

Written by  Shaminder   |  May 17th 2021 01:24 PM  |  Updated: May 17th 2021 01:24 PM

ਪੀਟੀਸੀ ਪੰਜਾਬੀ ‘ਤੇ ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ

ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਹੋ ਚੁੱਕਿਆ ਹੈ ।  ਇਸ ਸ਼ਬਦ ‘ਚ ਦੱਸਿਆ ਗਿਆ ਹੈ ਕਿ ਕਿਸ ਤਰ੍ਹਾਂ ਅਸੀਂ ਅਮੀਰ ਲੋਕਾਂ ਨੂੰ ਵੇਖ ਕੇ ਸੋਚਦੇ ਹਾਂ ਕਿ ਫਲਾਣਾ ਆਦਮੀ ਬਹੁਤ ਸੁਖੀ ਹੈ, ਪਰ ਅਸਲ ‘ਚ ਜੋ ਵੱਡੇ ਅਤੇ ਅਮੀਰ ਲੋਕ ਦਿਖਾਈ ਦਿੰਦੇ ਹਨ ਉਹ ਕਈ ਤਰ੍ਹਾਂ ਦੇ ਦੁੱਖਾਂ ਸੰਤਾਪਾਂ ਅਤੇ ਚਿੰਤਾਵਾਂ ਦੇ ਨਾਲ ਘਿਰੇ ਹੁੰਦੇ ਹਨ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਰਿਕਾਰਡਜ਼, ਪੀਟੀਸੀ ਨਿਊਜ਼ ਅਤੇ ਪੀਟੀਸੀ ਸਿਮਰਨ 'ਤੇ ਸਰਵਣ ਕਰ ਸਕਦੇ ਹੋ ।

bhai Amarjeet

ਹੋਰ ਪੜ੍ਹੋ : ਅੰਬਰ ਧਾਲੀਵਾਲ ਨੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਖ਼ਾਸ ਪੋਸਟ 

Bhai Amarjeet ji

ਇਸ ਸ਼ਬਦ ਨੂੰ ਮਿਊਜ਼ਿਕ ਦਿੱਤਾ ਹੈ ਜਗਦੀਸ਼ ਨੇ ਅਤੇ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਇਸ ਸ਼ਬਦ ਨੂੰ ਰਿਲੀਜ਼ ਕੀਤਾ ਗਿਆ ਹੈ । ਇਸ ਤੋਂ ਪਹਿਲਾਂ ਵੀ ਭਾਈ ਅਮਰਜੀਤ ਸਿੰਘ ਜੀ ਦੀ ਰਸਭਿੰਨੀ ਆਵਾਜ਼ ‘ਚ ਕਈ ਸ਼ਬਦ ਪੀਟੀਸੀ ਪੰਜਾਬੀ ‘ਤੇ ਰਿਲੀਜ਼ ਕੀਤੇ ਜਾ ਚੁੱਕੇ ਹਨ ।

bhai amarjeet

ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਸੰਗਤਾਂ ਨੂੰ ਜੋੜਨ ਲਈ ਪੀਟੀਸੀ ਪੰਜਾਬੀ ਲਗਾਤਾਰ ਉਪਰਾਲੇ ਕਰ ਰਿਹਾ ਹੈ । ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਸ਼ਬਦ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ

ਤੋਂ ਕੀਤਾ ਜਾ ਰਿਹਾ ਹੈ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network