ਪੀਟੀਸੀ ਪੰਜਾਬੀ ‘ਤੇ ਸਰਵਣ ਕਰੋ ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

written by Shaminder | July 24, 2021

ਪੀਟੀਸੀ ਪੰਜਾਬੀ ‘ਤੇ ਨਵੇਂ ਨਵੇਂ ਸ਼ਬਦ ਸੰਗਤਾਂ ਦੇ ਰਿਲੀਜ਼ ਕੀਤੇ ਜਾ ਰਹੇ ਹਨ । ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਸੰਗਤਾਂ ਨੂੰ ਜੋੜਨ ਦੇ ਲਈ ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤਾ ਗਿਆ ਹੈ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਸਿਮਰਨ, ਪੀਟੀਸੀ ਰਿਕਾਰਡਜ਼ ਅਤੇ ਪੀਟੀਸੀ ਨਿਊਜ਼ ‘ਤੇ ਸਰਵਣ ਕਰ ਸਕਦੇ ਹੋ ।

Bhai Amarjeet singh ji

ਹੋਰ ਪੜ੍ਹੋ : ਮਾਨਸੀ ਸ਼ਰਮਾ ਨੇ ਭੰਗੜਾ ਪਾ ਕੇ ਜਿੱਤਿਆ ਹਰ ਕਿਸੇ ਦਾ ਦਿਲ, ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਕੀਤਾ ਜਾ ਰਿਹਾ ਪਸੰਦ 

Bhai Amarjeet singh

ਇਸ ਸ਼ਬਦ ‘ਚ ਭਾਈ ਸਾਹਿਬ ਨੇ ਸੰਗਤਾਂ ਨੂੰ ਗੁਰੂ ਦੀ ਬੰਦਗੀ ਅਤੇ ਸਿਮਰਨ ਕਰਨ ਦੀ ਮਹਿਮਾ ਦਾ ਗੁਣਗਾਨ ਕੀਤਾ ਹੈ । ਇਸ ਸ਼ਬਦ ‘ਚ ਗੁਰੂ ਦੀ ਬੰਦਗੀ ਕਰਨ ‘ਤੇ ਜ਼ੋਰ ਦਿੱਤਾ ਗਿਆ ਹੈ । ਕਿਉਂਕਿ ਜੇ ਤੁਸੀਂ ਸਵੇਰੇ ਉੱਠਦੇ ਸਾਰ ਉਸ ਪ੍ਰਮਾਤਮਾ ਨੂੰ ਯਾਦ ਕਰਦੇ ਹੋ ਤਾਂ ਸਾਰਾ ਦਿਨ ਬਹੁਤ ਹੀ ਵਧੀਆ ਗੁਜ਼ਰਦਾ ਹੈ ।

bhai Amarjeet

ਕਿਉਂਕਿ ਸਾਰਾ ਦਿਨ ਉਸ ਪ੍ਰਮਾਤਮਾ ਦਾ ਨੂਰ ਇਨਸਾਨ ਦੇ ਨਾਲ ਰਹਿੰਦਾ ਹੈ । ਸ਼ਬਦ ਨੂੰ ਮਿਊਜ਼ਿਕ ਦਿੱਤਾ ਹੈ ਜਗਦੀਸ਼ ਨੇ ਅਤੇ ਇਸ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਪੀਟੀਸੀ ਰਿਕਾਰਡਜ਼ ‘ਤੇ ਇਸ ਤੋਂ ਪਹਿਲਾਂ ਵੀ ਕਈ ਭਾਈ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।

0 Comments
0

You may also like