ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ

written by Shaminder | December 11, 2020

ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਨਵਾਂ ਸ਼ਬਦ 'ਐਸਾ ਗਿਆਨੁ ਜਪਹੁ ਮਨ ਮੇਰੇ' ਰਿਲੀਜ਼ ਹੋ ਚੁੱਕਿਆ ਹੈ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਰਿਕਾਰਡਜ਼ ਦੇ ਯੂ ਟਿਊਬ ਚੈਨਲ, ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ ਅਤੇ ਪੀਟੀਸੀ ਨਿਊਜ਼ ‘ਤੇ ਸਰਵਣ ਕਰ ਸਕਦੇ ਹੋ । ਸ਼ਬਦ ਇਸ ਸ਼ਬਦ ‘ਚ ਅਜਿਹਾ ਗਿਆਨ ਜਪਣ ਲਈ ਕਿਹਾ ਗਿਆ ਹੈ ਜੋ ਮਨੁੱਖ ਨੂੰ ਹਰ ਦੁੱਖ ਸੰਤਾਪ ਤੋਂ ਬਚਾਉਂਦਾ ਹੈ । bhai amritpal ਇਸ ਦੇ ਨਾਲ ਹੀ ਮਨੁੱਖ ਜੋ ਕਿ ਵਿਸ਼ਿਆਂ ਵਿਕਾਰਾਂ ਵਿੱਚ ਫਸ ਕੇ ਅੰਮ੍ਰਿਤ ਰੂਪੀ ਨਾਮ ਨੂੰ ਛੱਡ ਕੇ ਜ਼ਹਿਰ ਖਾਣ ਲੱਗਿਆ ਹੋਇਆ ਹੈ ਉਸ ਨੂੰ ਉਸ ਮਾਲਕ ਨਾਲ ਜੁੜਨ ਲਈ ਕਿਹਾ ਗਿਆ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕਈ ਸ਼ਬਦ ਪੀਟੀਸੀ ਰਿਕਾਰਡਜ਼ ਵੱਲੋਂ ਰਿਲੀਜ਼ ਕੀਤੇ ਜਾ ਚੁੱਕੇ ਹਨ । ਹੋਰ ਪੜ੍ਹੋ : ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਹੋਵੇਗਾ ਰਿਲੀਜ਼
bhai amritpal ਜਿਨ੍ਹਾਂ ਨੂੰ ਸੰਗਤਾਂ ਦਾ ਵੀ ਭਰਪੂਰ ਹੁੰਗਾਰਾ ਮਿਲਦਾ ਰਿਹਾ ਹੈ । ਸੰਗਤਾਂ ਸ਼ਬਦ ਗੁਰਬਾਣੀ ਦੇ ਨਾਲ ਜੁੜ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ । ਇਸ ਤੋਂ ਇਲਾਵਾ ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਗੁਰਬਾਣੀ ਦਾ ਪ੍ਰਵਾਹ ਚੱਲਦਾ ਹੈ । bhai amritpal ਜਿਸ ਤੋਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਲਾਭ ਉਠਾ ਕੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕਰ ਰਹੀਆਂ ਹਨ ।  

0 Comments
0

You may also like