ਸਰਵਣ ਕਰੋ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

Written by  Shaminder   |  March 23rd 2021 06:41 PM  |  Updated: March 23rd 2021 06:48 PM

ਸਰਵਣ ਕਰੋ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

ਪੀਟੀਸੀ ਰਿਕਾਰਡਜ਼ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਹੋ ਚੁੱਕਿਆ ਹੈ । ਇਸ ਸ਼ਬਦ ਦਾ ਮਿਊਜ਼ਿਕ ਐੱਚ ਆਰ ਸਟੂਡੀਓ ਵੱਲੋਂ ਤਿਆਰ ਕੀਤਾ ਗਿਆ ਹੈ । ਜਦੋਂਕਿ ਵੀਡੀਓ ਪੀਟੀਸੀ ਰਿਕਾਰਡਜ਼ ਵੱਲੋਂ ਬਣਾਇਆ ਗਿਆ ਹੈ ।

guru sahib

ਹੋਰ ਪੜ੍ਹੋ : ਕੰਗਨਾ ਨੇ ਨੈਸ਼ਨਲ ਅਵਾਰਡ ਮਿਲਣ ਤੋਂ ਬਾਅਦ ਵੀਡੀਓ ਕੀਤੀ ਸਾਂਝੀ

Bhai Amritpal

ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼ ਅਤੇ ਪੀਟੀਸੀ ਸਿਮਰਨ, ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਭਾਈ ਸਾਹਿਬ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ਅਤੇ ਇਨ੍ਹਾਂ ਸ਼ਬਦਾਂ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਨੇ ।

Bhai Amritpal

ਦੱਸ ਦਈਏ ਕਿ ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਦੇ ਨਾਲ ਜੋੜਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ ।

ਇਸ ਦੇ ਨਾਲ ਹੀ ਸੰਗਤਾਂ ਨੂੰ ਗੁਰੂ ਘਰ ਦੇ ਨਾਲ ਜੋੜਨ ਲਈ ਸਵੇਰੇ ਸ਼ਾਮ ਪੀਟੀਸੀ ਪੰਜਾਬੀ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ । ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network