ਸਰਵਣ ਕਰੋ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ
ਪੀਟੀਸੀ ਪੰਜਾਬੀ ‘ਤੇ ਭਾਈ ਅੰਮ੍ਰਿਤਪਾਲ ਸਿੰਘ ਜੀ (Bhai Amritapal Singh ji) ਦੀ ਆਵਾਜ਼ ‘ਚ ਨਵਾਂ ਸ਼ਬਦ (Shabad) ਰਿਲੀਜ਼ ਕੀਤਾ ਗਿਆ ਹੈ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ ਅਤੇ ਪੀਟੀਸੀ ਨਿਊਜ਼ ‘ਤੇ ਸਰਵਣ ਕਰ ਸਕਦੇ ਹੋ ।ਇਸ ਸ਼ਬਦ ‘ਚ ਗੁਰੂ ਦੀ ਮਹਿਮਾ ਦਾ ਗੁਣਗਾਣ ਕੀਤਾ ਗਿਆ ਹੈ । ਕਿਉਂਕਿ ਗੁਰੂ ਦੇ ਨਾਮ ਸਿਮਰਨ ਦੇ ਨਾਲ ਹਰ ਤਰ੍ਹਾਂ ਦੇ ਦੁੱਖਾਂ ਸੰਤਾਪਾਂ ਤੋਂ ਛੁਟਕਾਰਾ ਮਿਲਦਾ ਹੈ । ਉਸ ਇਨਸਾਨ ਦੇ ਕੋਲ ਦੁੱਖ ਫਟਕਦਾ ਵੀ ਨਹੀਂ ਹੈ ।
ਹੋਰ ਪੜ੍ਹੋ : ਇਸ ਕੁੜੀ ਦੀ ਆਵਾਜ਼ ਹਰ ਕਿਸੇ ਨੂੰ ਆ ਰਹੀ ਪਸੰਦ, ਗਾਇਆ ਦਿਲਜੀਤ ਦੋਸਾਂਝ ਦਾ ਗਾਣਾ ‘ਵਾਈਬ’
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਇਨ੍ਹਾਂ ਸ਼ਬਦਾਂ ਨੂੰ ਸੰਗਤਾਂ ਦਾ ਵੀ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ।
ਪੀਟੀਸੀ ਪੰਜਾਬੀ ਸ਼ਰਧਾਲੂਆਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ । ਪੀਟੀਸੀ ਪੰਜਾਬੀ ‘ਤੇ ਜਿੱਥੇ ਸਵੇਰੇ ਸ਼ਾਮ ਗੁਰਬਾਣੀ ਅਤੇ ਕੀਰਤਨ ਦਾ ਪ੍ਰਸਾਰਣ ਕੀਤਾ ਜਾਂਦਾ ਹੈ, ਉੱਥੇ ਹੀ ਪੀਟੀਸੀ ਸਿਮਰਨ ‘ਤੇ ਧਾਰਮਿਕ ਪ੍ਰੋਗਰਾਮਾਂ ਦਾ ਪ੍ਰਸਾਰਣ ਕੀਤਾ ਜਾ ਰਿਹਾ ਹੈ ।
ਪੀਟੀਸੀ ਪੰਜਾਬੀ ‘ਤੇ ਆਏ ਦਿਨ ਨਵੇਂ ਨਵੇਂ ਸ਼ਬਦ ਸੰਗਤਾਂ ਦੇ ਲਈ ਰਿਲੀਜ਼ ਕੀਤੇ ਜਾ ਰਹੇ ਹਨ । ਤੁਸੀਂ ਵੀ ਸਰਵਣ ਕਰਨਾ ਚਾਹੁੰਦੇ ਹੋ ਸ਼ਬਦ ਅਤੇ ਵੇਖਣਾ ਚਾਹੁੰਦੇ ਹੋ ਨਵੇਂ-ਨਵੇਂ ਪ੍ਰੋਗਰਾਮ ਤਾਂ ਵੇਖਦੇ ਰਹੋ ਪੀਟੀਸੀ ਪੰਜਾਬੀ ।