ਸਰਵਣ ਕਰੋ ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ ‘ਚ ਸ਼ਬਦ
ਪੀਟੀਸੀ ਪੰਜਾਬੀ ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ ‘ਚ ਨਵਾਂ ਸ਼ਬਦ ਰਿਲੀਜ਼ ਕੀਤਾ ਗਿਆ ਹੈ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਰਿਕਾਰਡਜ਼ ਅਤੇ ਪੀਟੀਸੀ ਸਿਮਰਨ ‘ਤੇ ਸਰਵਣ ਕਰ ਸਕਦੇ ਹੋ ।ਇਸ ਸ਼ਬਦ ‘ਚ ਗੁਰ ਅਰਜਨ ਸਾਹਿਬ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ ਹੈ ।‘ਗੁਰ ਅਰਜਨ ਵਿਟਹੁ ਕੁਰਬਾਣੀ’ ਸ਼ਬਦ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ ।
ਹੋਰ ਪੜ੍ਹੋ : ਅਦਾਕਾਰਾ ਤਰਲਾ ਜੋਸ਼ੀ ਦਾ ਹਾਰਟ ਅਟੈਕ ਨਾਲ ਦਿਹਾਂਤ
ਸ਼ਬਦ ਨੂੰ ਮਿਊਜ਼ਿਕ ਅਲੀ ਅਕਬਰ ਵੱਲੋਂ ਦਿੱਤਾ ਗਿਆ ਅਤੇ ਵੀਡੀਓ ਵੀ ਪੀਟੀਸੀ ਰਿਕਾਰਡਜ਼ ਵੱਲੋਂ ਤਿਆਰ ਕੀਤਾ ਗਿਆ ਹੈ ।ਇਸ ਤੋਂ ਪਹਿਲਾਂ ਵੀ ਬੀਬੀ ਰਵਿੰਦਰ ਕੌਰ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਜਿਸ ਦਾ ਲਾਹਾ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ।
ਗੁਰਬਾਣੀ ਤੇ ਗੁਰੂ ਘਰ ਦੇ ਨਾਲ ਸੰਗਤਾਂ ਨੂੰ ਜੋੜਨ ਦੇ ਲਈ ਕਈ ਉਪਰਾਲੇ ਪੀਟੀਸੀ ਪੰਜਾਬੀ ਵੱਲੋਂ ਕੀਤੇ ਜਾ ਰਹੇ ਹਨ । ਸੰਗਤਾਂ ਦੇ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸਵੇਰੇ ਸ਼ਾਮ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਲਾਈਵ ਪ੍ਰਸਾਰਣ ਕੀਤਾ ਜਾ ਰਿਹਾ ਹੈ ।
ਤੁਸੀਂ ਵੀ ਗੁਰਬਾਣੀ ਅਤੇ ਗੁਰੂ ਘਰ ਦੇ ਨਾਲ ਜੁੜਨਾ ਚਾਹੁੰਦੇ ਹੋ ਤਾਂ ਵੇਖਦੇ ਰਹੋ ਪੀਟੀਸੀ ਪੰਜਾਬੀ । ਇਨ੍ਹਾਂ ਸ਼ਬਦਾਂ ਦਾ ਅਨੰਦ ਤੁਸੀਂ ਪੀਟੀਸੀ ਪਲੇਅ ਐਪ ‘ਤੇ ਵੀ ਮਾਣ ਸਕਦੇ ਹੋ ।