ਪੀਟੀਸੀ ਪੰਜਾਬੀ ‘ਤੇ ਸਰਵਣ ਕਰੋ ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ ‘ਚ ਸ਼ਬਦ
ਪੀਟੀਸੀ ਪੰਜਾਬੀ ‘ਤੇ ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤਾ ਗਿਆ ਹੈ । ਇਸ ਸ਼ਬਦ ‘ਚ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਹਿਮਾ ਦਾ ਗੁਣਗਾਣ ਕੀਤਾ ਗਿਆ ਹੈ । ਇਸ ਸ਼ਬਦ ਨੂੰ ਮਿਊਜ਼ਿਕ ਦਿੱਤਾ ਹੈ ਐੱਚ ਆਰ ਸਟੂਡੀਓ ਜਲੰਧਰ ਵੱਲੋਂ ਅਤੇ ਪੀਟੀਸੀ ਰਿਕਾਰਡਜ਼ ਵੱਲੋਂ ਇਸ ਸ਼ਬਦ ਦਾ ਵੀਡੀਓ ਤਿਆਰ ਕੀਤਾ ਗਿਆ ਹੈ ।
ਹੋਰ ਪੜ੍ਹੋ : ਧਰਮਿੰਦਰ ਦੇ ਸਟਾਫ ਮੈਂਬਰ ਪਾਏ ਗਏ ਕੋਰੋਨਾ ਪਾਜ਼ੀਟਿਵ, ਧਰਮਿੰਦਰ ਨੇ ਕਰਵਾਇਆ ਕੋਰੋਨਾ ਟੈਸਟ
ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਅਤੇ ਪੀਟੀਸੀ ਪੰਜਾਬੀ ਦੇ ਯੂ-ਟਿਊਬ ਚੈਨਲ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ ।ਇਸ ਸ਼ਬਦ ‘ਚ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਹਿਮਾ ਦਾ ਗੁਣਗਾਣ ਕੀਤਾ ਗਿਆ ਹੈ ਕਿ ਗੁਰੂ ਸਾਹਿਬ ਵੱਲੋਂ ਦਰਸਾਏ ਗਏ ਰਸਤੇ ‘ਤੇ ਚੱਲਣ ਦੇ ਨਾਲ ਹਰ ਤਰ੍ਹਾਂ ਦੇ ਦੁੱਖਾਂ ਸੰਤਾਪਾਂ ਦਾ ਨਾਸ਼ ਹੁੰਦਾ ਹੈ ਅਤੇ ਘਰ ‘ਚ ਭੌਤਿਕ ਅਤੇ ਅਲੌਕਿਕ ਸੁੱਖਾਂ ਦੀ ਪ੍ਰਾਪਤੀ ਹੁੰਦੀ ਹੈ ।
ਇਸ ਤੋਂ ਪਹਿਲਾਂ ਵੀ ਬੀਬੀ ਰਵਿੰਦਰ ਕੌਰ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ਜਿਸ ਦਾ ਲਾਭ ਸੰਗਤਾਂ ਉਠਾ ਰਹੀਆਂ ਹਨ । ਪੀਟੀਸੀ ਪੰਜਾਬੀ ਗੁਰਬਾਣੀ ਅਤੇ ਗੁਰੂ ਘਰ ਦੇ ਨਾਲ ਸੰਗਤਾਂ ਨੂੰ ਜੋੜਨ ਦੇ ਲਈ ਕਈ ਉਪਰਾਲੇ ਕਰ ਰਿਹਾ ਹੈ ।