ਪੀਟੀਸੀ ਪੰਜਾਬੀ ‘ਤੇ ਬੀਬੀ ਨਵੀਨ ਕੌਰ ਅਤੇ ਭਾਈ ਗਗਨਦੀਪ ਸਿੰਘ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ

Written by  Shaminder   |  March 20th 2021 06:24 PM  |  Updated: March 20th 2021 06:24 PM

ਪੀਟੀਸੀ ਪੰਜਾਬੀ ‘ਤੇ ਬੀਬੀ ਨਵੀਨ ਕੌਰ ਅਤੇ ਭਾਈ ਗਗਨਦੀਪ ਸਿੰਘ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ

ਪੀਟੀਸੀ ਪੰਜਾਬੀ ‘ਤੇ ਬੀਬੀ ਨਵੀਨ ਕੌਰ ਅਤੇ ਭਾਈ ਗਗਨਦੀਪ ਸਿੰਘ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਹੋ ਚੁੱਕਿਆ ਹੈ ।ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ, ਪੀਟੀਸੀ ਰਿਕਾਰਡਜ਼ ਅਤੇ ਪੀਟੀਸੀ ਨਿਊਜ਼ ‘ਤੇ ਸਰਵਣ ਕਰ ਸਕਦੇ ਹੋ । ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਸੰਗਤਾਂ ਨੂੰ ਜੋੜਨ ਦੇ ਲਈ ਪੀਟੀਸੀ ਪੰਜਾਬੀ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ।

bhai Gagandeep singh

ਹੋਰ ਪੜ੍ਹੋ : ਸਟੰਟ ਕਰਨ ਵਾਲੀਆਂ ਦੋ ਔਰਤਾਂ ਦੀ ਪੁਲਿਸ ਨੇ ਵੀਡੀਓ ਕੀਤੀ ਸਾਂਝੀ

Naveen Kaur

ਇਸ ਸ਼ਬਦ ‘ਚ ਉਸ ਪ੍ਰਮਾਤਮਾ ਤੋਂ ਦਇਆ ਮਿਹਰ ਲਈ ਅਰਜੋਈ ਕੀਤੀ ਗਈ ਹੈ । ਇਸ ਸ਼ਬਦ ਨੂੰ ਹਰਜਿੰਦਰ ਸਿੰਘ ਟਿੰਕੂ ਨੇ ਮਿਊਜ਼ਿਕ ਦਿੱਤਾ ਹੈ । ਵੀਡੀਓ ਪੀਟੀਸੀ ਰਿਕਾਰਡਜ਼ ਵੱਲੋਂ ਤਿਆਰ ਕੀਤਾ ਗਿਆ ਹੈ ।ਇਸ ਤੋਂ ਪਹਿਲਾਂ ਵੀ ਕਈ ਭਾਈ ਸਾਹਿਬ ਅਤੇ ਹਜ਼ੂਰੀ ਰਾਗੀ ਸਾਹਿਬਾਨ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਸੰਗਤਾਂ ਇਨ੍ਹਾਂ ਸ਼ਬਦਾਂ ਨੂੰ ਸਰਵਣ ਕਰਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ ।

Naveen Kaur

ਪੀਟੀਸੀ ਪੰਜਾਬੀ ‘ਤੇ ਜਿੱਥੇ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਸੰਗਤਾਂ ਨੂੰ ਜੋੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪ੍ਰਫੁੱਲਿਤ ਕਰਨ ਲਈ ਵੀ ਕਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਵਿਸ਼ਵ ਪੱਧਰ ‘ਤੇ ਪੀਟੀਸੀ ਪੰਜਾਬੀ ‘ਤੇ ਚੱਲਣ ਵਾਲੇ ਚੈਨਲ ਪੰਜਾਬ ਦੇ ਸੱਭਿਆਚਾਰ ਨੂੰ ਪਹੁੰਚਾ ਰਹੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network