ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ ‘ਸਤਿਗੁਰੁ ਬੰਦੀਛੋੜੁ ਹੈ’

Written by  Shaminder   |  November 11th 2020 12:13 PM  |  Updated: November 11th 2020 12:13 PM

ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ ‘ਸਤਿਗੁਰੁ ਬੰਦੀਛੋੜੁ ਹੈ’

ਪੀਟੀਸੀ ਰਿਕਾਰਡਜ਼ ਵੱਲੋਂ ਸੰਗਤਾਂ ਨੂੰ ਗੁਰੂ ਘਰ ਦੇ ਨਾਲ ਜੋੜਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ । ਇਸੇ ਦੇ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਜੀ ਜਲੰਧਰ ਵਾਲਿਆਂ ਦੀ ਰਸਭਿੰਨੀ ਆਵਾਜ਼ ‘ਚ ‘ਸਤਿਗੁਰੁ ਬੰਦੀਛੋੜੁ ਹੈ’ ਦਾ ਵਰਲਡ ਪ੍ਰੀਮੀਅਰ ਪੀਟੀਸੀ ਰਿਕਾਰਡਜ਼ ‘ਤੇ ਕੀਤਾ ਗਿਆ ਹੈ । ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਰੱਖਦੇ ਹੋਏ ਇਸ ਇਸ ਸ਼ਬਦ ਨੂੰ ਰਿਲੀਜ਼ ਕੀਤਾ ਗਿਆ ਹੈ ।

bhai amritpal singh ji

ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ, ਪੀਟੀਸੀ ਨਿਊਜ਼ ‘ਤੇ ਵੀ ਇਸ ਸ਼ਬਦ ਨੂੰ ਸਰਵਣ ਕਰ ਸਕਦੇ ਹੋ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਰਿਕਾਰਡਜ਼ ਵੱਲੋਂ ਲਗਾਤਾਰ ਨਾਨਕ ਨਾਮ ਲੇਵਾ ਸੰਗਤਾਂ ਲਈ ਸ਼ਬਦ ਰਿਲੀਜ਼ ਕੀਤੇ ਗਏ ਹਨ ।

ਹੋਰ ਪੜ੍ਹੋ :ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਇਆ ਧਾਰਮਿਕ ਸ਼ਬਦ ‘ਅੰਮ੍ਰਿਤ ਪੀਵੈ ਅਮਰੁ ਸੋ ਹੋਇ’, ਦੇਖੋ ਵੀਡੀਓ

Bhai Amritpal singh ji

ਇਸ ਤੋਂ ਇਲਾਵਾ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਲਈ ਪੀਟੀਸੀ ਪੰਜਾਬੀ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ । ਜਿੱਥੇ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਗੁਰੂ ਘਰ ਦੇ ਨਾਲ ਜੁੜ ਕੇ ਆਪਣਾ ਜੀਵਨ ਸਫਲ ਕਰਦੀਆਂ ਹਨ ।

ptc Records

ਪੀਟੀਸੀ ਪੰਜਾਬੀ ਦੇ ਚੈਨਲ ਪੀਟੀਸੀ ਸਿਮਰਨ ‘ਤੇ ਵੀ ਲਗਾਤਾਰ ਧਾਰਮਿਕ ਪ੍ਰੋਗਰਾਮਾਂ ਅਤੇ ਧਾਰਮਿਕ ਸਮਾਗਮਾਂ ਦੇ ਲਾਈਵ ਵਿਖਾਏ ਜਾਂਦੇ ਹਨ । ਜਿਸ ਦਾ ਲਾਭ ਸੰਗਤਾਂ ਉਠਾਉਂਦੀਆਂ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network