
ਗੁਰਨਾਮ ਭੁੱਲਰ ਦਾ ਨਵਾਂ ਗੀਤ ‘ਖਿਆਲਾਂ ਵਿੱਚ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦਾ ਹਾਲੇ ਆਡੀਓ ਹੀ ਰਿਲੀਜ਼ ਕੀਤਾ ਗਿਆ ਹੈ । ਗੀਤ ਦੇ ਬੋਲ ਖੁਦ ਗੁਰਨਾਮ ਭੁੱਲਰ ਨੇ ਲਿਖੇ ਨੇ ਜਦੋਂ ਕਿ ਸੰਗੀਤਬੱਧ ਵੀ ਉਨ੍ਹਾਂ ਨੇ ਖੁਦ ਹੀ ਕੀਤਾ ਹੈ । ਮਿਊਜ਼ਿਕ ਵਿਕ੍ਰਾਂਤ ਗਰੂਵਸ ਨੇ ਦਿੱਤਾ ਹੈ ।

ਇਸ ਗੀਤ ਨੂੰ ਡਾਇਮੰਡ ਸਟਾਰ ਵਰਲਡ ਵਾਈਡ ਨਾਂਅ ਦੇ ਯੂ-ਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਇਹ ਇੱਕ ਰੋਮਾਂਟਿਕ ਗੀਤ ਹੈ । ਜਿਸ ਨੂੰ ਗੁਰਨਾਮ ਭੁੱਲਰ ਨੇ ਕੁੜੀ ਦੇ ਪੱਖ ਤੋਂ ਗਾਇਆ ਹੈ ।
ਹੋਰ ਪੜ੍ਹੋ : ਡੂੰਘੇ ਸਦਮੇ ‘ਚ ਗੁਰਨਾਮ ਭੁੱਲਰ, 10 ਅਕਤੂਬਰ ਨੂੰ ਗਾਇਕ ਦੇ ਭਾਜੀ ਦਾ ਭੋਗ ਅਤੇ ਅੰਤਮ ਅਰਦਾਸ ਹੋਵੇਗੀ

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗੁਰਨਾਮ ਭੁੱਲਰ ਕਈ ਹਿੱਟ ਗੀਤ ਦੇ ਚੁੱਕੇ ਹਨ । ਉਹ ਜਲਦ ਹੀ ਸੋਨਮ ਬਾਜਵਾ ਦੇ ਨਾਲ ‘ਮੈਂ ਵਿਆਹ ਨਹੀਂ ਕਰੌਂਣਾ ਤੇਰੇ ਨਾਲ’ ‘ਚ ਨਜ਼ਰ ਆਉਣਗੇ ।

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਸਰਗੁਨ ਮਹਿਤਾ ਦੇ ਨਾਲ ਆਈ ਫ਼ਿਲਮ ‘ਸੁਰਖੀ ਬਿੰਦੀ’ ਨੂੰ ਕਾਫੀ ਪਸੰਦ ਕੀਤਾ ਗਿਆ ਸੀ ।
View this post on Instagram
Khiyala vich OUT NOW , swipe up link in insta story @diamondstarworldwide
ਇਸ ਫ਼ਿਲਮ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਕਾਫੀ ਸਰਾਹਿਆ ਗਿਆ ਸੀ । ਇਸ ਤੋਂ ਇਲਾਵਾ ਸੋਨਮ ਬਾਜਵਾ ਦੇ ਨਾਲ ਉਹ ਫ਼ਿਲਮ ‘ਗੁੱਡੀਆਂ ਪਟੋਲੇ’ ‘ਚ ਵੀ ਨਜ਼ਰ ਆ ਚੁੱਕੇ ਹਨ ।