ਜੱਸੇ ਤੇ ਪਾਲੀ ਦੇ ਪਿਆਰ ‘ਚ ਕਿਉਂ ਆਈਆਂ ਦੂਰੀਆਂ, ਦੇਖੋ ਵੀਡੀਓ

written by Lajwinder kaur | May 07, 2019

‘ਲੁਕਣ ਮੀਚੀ’ ਆਉਣ ਵਾਲੀ ਪੰਜਾਬੀ ਫ਼ਿਲਮ ਹੈ ਜਿਸ ਨੂੰ ਬਹੁਤ ਹੀ ਸ਼ਾਨਦਾਰ ਬਣਾਇਆ ਗਿਆ ਹੈ। ਹਾਲ ਹੀ ‘ਚ ਫ਼ਿਲਮ ਦਾ ਟਰੇਲਰ ਸਰੋਤਿਆਂ ਦਾ ਸਨਮੁਖ ਹੋਇਆ ਹੈ ਤੇ ਟਰੇਲਰ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਵੀ ਮਿਲ ਰਿਹਾ ਹੈ। ਦਰਸ਼ਕਾਂ ਦੀ ਉਤਸੁਕਤਾ ਨੂੰ ਬਣਾਈ ਰੱਖਣ ਲਈ ਫ਼ਿਲਮ ਦੇ ਨਿਰਮਾਤਾਵਾਂ ਗੀਤਾਂ ਦੇ ਨਾਲ ਪ੍ਰੋਮੋ ਡਾਇਲਾਗਸ ਵੀ ਰਿਲੀਜ਼ ਕਰ ਰਹੇ ਹਨ। ਇਸ ਵਾਰ ‘ਲੁਕਣ ਮੀਚੀ’ ਦਾ ਪਹਿਲਾਂ ਪ੍ਰੋਮੋ ਡਾਇਲਾਗ ਸਾਹਮਣੇ ਆਇਆ ਹੈ। ਇਹ ਪ੍ਰੋਮੋ ਡਾਇਲਾਗ ‘ਚ ਪ੍ਰੀਤ ਹਰਪਾਲ ਤੇ ਮੈਂਡੀ ਤੱਖਰ ਉੱਤੇ ਫ਼ਿਲਮਾਇਆ ਗਿਆ ਹੈ। ਇਸ ਫ਼ਿਲਮ ‘ਚ ਪ੍ਰੀਤ ਹਰਪਾਲ ਜੱਸੇ ਨਾਮ ਦੇ ਗੱਭਰੂ ਦਾ ਕਿਰਦਾਰ ਨਿਭਾ ਰਹੇ ਨੇ ਤੇ ਖੂਬਸੂਰਤ ਅਦਾਕਾਰਾ ਮੈਂਡੀ ਤੱਖਰ ਜੋ ਕਿ ਪਾਲੀ ਨਾਮ ਦੀ ਮੁਟਿਆਰ ਦਾ ਕਿਰਦਾਰ ਨਿਭਾ ਰਹੇ ਨੇ।

ਹੋਰ ਵੇਖੋ:ਪਿਆਰ ਦਾ ਦੀਦਾਰ ਹੁੰਦਾ ਪ੍ਰਭ ਗਿੱਲ ਦਾ ‘ਦਿਲ ਦੀਆਂ ਗੱਲਾਂ’ ਫ਼ਿਲਮ ‘ਚ ਗਾਇਆ ਗਾਣਾ ਸੁਣ ਕੇ, ਦੇਖੋ ਵੀਡੀਓ ਫ਼ਿਲਮ ‘ਚ ਗੁੱਗੂ ਗਿੱਲ ਤੇ ਯੋਗਰਾਜ ਇੱਕ ਵਾਰ ਫਿਰ ਤੋਂ ਇਕੱਠੇ ਦੁਸ਼ਮਣੀ ਨਿਭਾਉਂਦੇ ਹੋਏ ਨਜ਼ਰ ਆਉਣਗੇ। ਇਸ ਤੋਂ ਇਲਾਵਾ ਲੁਕਣ ਮੀਚੀ ‘ਚ ਹੋਰ ਨਾਮੀ ਕਲਾਕਾਰ ਹੌਬੀ ਧਾਲੀਵਾਲ, ਬੀ.ਐੱਨ.ਸ਼ਰਮਾ, ਕਰਮਜੀਤ ਅਨਮੋਲ, ਗੁਰਚੇਤ ਚਿੱਤਰਕਾਰ, ਅੰਮ੍ਰਿਤ ਔਲਖ ਆਦਿ ਨਜ਼ਰ ਆਉਣਗੇ। ਫ਼ਿਲਮ ‘ਲੁਕਣ ਮੀਚੀ’ ਨੂੰ ਪੀਟੀਸੀ ਮੋਸ਼ਨ ਪਿਕਚਰਜ਼ ਅਤੇ ਗਲੋਬ ਮੂਵੀਜ਼ ਵੱਲੋਂ ਵਰਲਡ ਵਾਈਡ 10 ਮਈ ਨੂੰ ਰਿਲੀਜ਼ ਕੀਤਾ ਜਾਵੇਗਾ।  

0 Comments
0

You may also like