ਇੱਕ ਤੋਂ ਬਾਅਦ ਇੱਕ ਹਿੱਟ ਗੀਤ ਲੈ ਕੇ ਆ ਰਹੇ ਕੇ.ਐੱਸ ਮੱਖਣ, ਨਵੇਂ ਗੀਤ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

written by Rupinder Kaler | June 25, 2020

ਪੰਜਾਬੀ ਗਾਇਕ ਕੇ.ਐਸ. ਮੱਖਣ ਇਕ ਤੋਂ ਬਾਅਦ ਇੱਕ ਗਾਣੇ ਲੈ ਕੇ ਆ ਰਹੇ ਹਨ । ਕੁਝ ਦਿਨ ਪਹਿਲਾਂ ਜਿੱਥੇ ਕੇ.ਐੱਸ ਮੱਖਣ ‘ਵਿੱਲ ਪਾਵਰ’ ਗੀਤ ਰਿਲੀਜ਼ ਕੀਤਾ ਸੀ ਉੱਥੇ ਹੁਣ ਉਹਨਾਂ ਨੇ ‘ਲੰਬੀ ਰੇਸ ਦੇ ਘੋੜੇ’ ਗਾਣਾ ਰਿਲੀਜ਼ ਕੀਤਾ ਹੈ । ਇਸ ਗਾਣੇ ਨੂੰ ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਇਸ ਗਾਣੇ ਦੀ ਗੱਲ ਕੀਤੀ ਜਾਵੇ ਤਾਂ ਇਸ ਨੂੰ ਮਿਊਜ਼ਿਕ ਅਮਨ ਹੇਅਰ ਨੇ ਦਿੱਤਾ ਹੈ ਜਦੋਂ ਕਿ ਗੀਤ ਦੇ ਬੋਲ ਨਵ GARHIWALA ਨੇ ਲਿਖੇ ਹਨ ।

https://www.instagram.com/p/CB0EcV1F0s9/

ਮੱਖਣ ਦੇ ਇਸ ਗਾਣੇ ਨੂੰ ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਏਨਾਂ ਪਸੰਦ ਕੀਤਾ ਜਾ ਰਿਹਾ ਹੈ ਕਿ ਗਾਣੇ ਦੇ ਰਿਲੀਜ਼ ਹੁੰਦੇ ਹੀ ਇਸ ਦੇ ਵੀਵਰਜ਼ ਦੀ ਗਿਣਤੀ ਲੱਖਾਂ ਵਿੱਚ ਹੋ ਗਈ ਹੈ । ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਦੇ ਗਾਣੇ ‘ਵਿੱਲ ਪਾਵਰ’ ਨੂੰ ਵੀ ਪੰਜਾਬੀ ਮਿਊਜ਼ਿਕ ਸੁਣਨ ਵਾਲਿਆਂ ਨੇ ਭਰਵਾਂ ਹੁੰਗਾਰਾ ਦਿੱਤਾ ਹੈ ।

https://www.instagram.com/p/CB2rAA6l5fK/

https://www.instagram.com/p/CBfvyXKFdGH/

0 Comments
0

You may also like