
ਅਦਾਕਾਰਾ ਮਾਧੁਰੀ ਦੀਕਸ਼ਿਤ ਨੇ ਬਾਲੀਵੁੱਡ ‘ਤੇ ਲੰਮਾ ਸਮਾਂ ਰਾਜ ਕੀਤਾ ਹੈ ਅਤੇ ਅੱਜ ਵੀ ਉਸ ਦਾ ਜਲਵਾ ਬਰਕਰਾਰ ਹੈ । ਮਾਧੁਰੀ ਦੀਕਸ਼ਿਤ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਕੁਝ ਨਵੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਨੇ, ਜੋ ਕਿ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀਆਂ ਹਨ।

ਮਾਧੁਰੀ ਦੀਕਸ਼ਿਤ ਦਾ ਸਟਾਈਲਿੰਗ ਸੈਂਸ ਲਾਜਵਾਬ ਹੈ, ਜਿਸ ਦਾ ਹਰ ਕੋਈ ਕਾਇਲ ਹੈ। ਹਾਲ ਹੀ 'ਚ ਅਜਿਹੀਆਂ ਹੀ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਸ 'ਚ ਉਹ ਬਲਿਊ ਕਲਰ ਦੀ ਸਾੜ੍ਹੀ 'ਚ ਨਜ਼ਰ ਆ ਰਹੀ ਹੈ। ਉਸ ਦੀ ਖੂਬਸੂਰਤੀ ਦੇਖ ਕੇ ਪ੍ਰਸ਼ੰਸਕ ਵੀ ਦੰਗ ਰਹਿ ਜਾਂਦੇ ਹਨ।

ਇਸ ਸਾੜ੍ਹੀ ਜੋ ਉਹ ਬਹੁਤ ਹੀ ਜ਼ਿਆਦਾ ਖ਼ੂਬਸੂਰਤ ਲੱਗ ਰਹੀ ਹੈ। ਸਾੜ੍ਹੀ ਦੇ ਬਾਰਡਰ 'ਤੇ ਗੋਲਡਨ ਜ਼ਰੀ ਦਾ ਕੰਮ ਕੀਤਾ ਗਿਆ ਸੀ, ਜੋ ਉਸ ਦੀ ਸਾੜ੍ਹੀ ਦੀ ਖੂਬਸੂਰਤੀ ਨੂੰ ਵਧਾ ਰਿਹਾ ਸੀ। ਪ੍ਰਸ਼ੰਸਕ ਵੀ ਕਮੈਂਟ ਕਰਕੇ ਅਦਾਕਾਰਾ ਦੀ ਲੁੱਕ ਦੀ ਤਾਰੀਫ ਕਰ ਰਹੇ ਹਨ। ਦੋ ਲੱਖ ਤੋਂ ਵੱਧ ਲਾਈਕਸ ਇਸ ਪੋਸਟ ਉੱਤੇ ਆ ਚੁੱਕੇ ਹਨ।

ਜੇ ਗੱਲ ਕਰੀਏ ਮਾਧੁਰੀ ਦੀਕਸ਼ਿਤ ਦੇ ਵਰਕ ਫਰੰਟ ਦੀ ਤਾਂ ਉਹ ਆਖਰੀ ਵਾਰ ਦ ਫੇਮ ਗੇਮ ਵਿੱਚ ਨਜ਼ਰ ਆਈ ਸੀ, ਜਿਸ ਵਿੱਚ ਸੰਜੇ ਕਪੂਰ ਅਤੇ ਮਾਨਵ ਕੌਲ ਮੁੱਖ ਭੂਮਿਕਾਵਾਂ ਵਿੱਚ ਸਨ। ਜਿਸ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲਿਆ ਸੀ। ਇਸ ਤੋਂ ਇਲਾਵਾ ਉਹ ਟੀਵੀ ਦੇ ਕਈ ਰਿਆਲਟੀ ਸ਼ੋਅਜ਼ ਚ ਬਤੌਰ ਜੱਜ ਦੀ ਭੂਮਿਕਾ ‘ਚ ਨਜ਼ਰ ਆ ਚੁੱਕੀ ਹੈ। ਤੁਹਾਨੂੰ ਦੱਸ ਦੇਈਏ ਕਿ ਮਾਧੁਰੀ ਦੀਕਸ਼ਿਤ ਤੇਜ਼ਾਬ, ਦੇਵਦਾਸ, ਦਿਲ ਤੋਂ ਪਾਗਲ ਹੈ, ਦੇਵਦਾਸ, ਹਮ ਆਪਕੇ ਹੈ ਕੌਨ..!, ਖਲਨਾਇਕ, ਪੁਕਾਰ, ਵਰਗੀਆਂ ਕਈ ਹਿੱਟ ਫਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੀ ਹੈ।