ਮਾਧੁਰੀ ਦੀਕਸ਼ਿਤ ਨੇ ਆਪਣੇ ਟਵਿੱਟਰ ‘ਤੇ ਸਾਂਝਾ ਕੀਤਾ ਮਜ਼ੇਦਾਰ ਵੀਡੀਓ

Written by  Shaminder   |  March 25th 2021 04:48 PM  |  Updated: March 25th 2021 11:11 PM

ਮਾਧੁਰੀ ਦੀਕਸ਼ਿਤ ਨੇ ਆਪਣੇ ਟਵਿੱਟਰ ‘ਤੇ ਸਾਂਝਾ ਕੀਤਾ ਮਜ਼ੇਦਾਰ ਵੀਡੀਓ

ਮਾਧੁਰੀ ਦੀਕਸ਼ਿਤ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ । ਉਹ ਆਪਣੇ ਇੰਸਟਾਗ੍ਰਾਮ ਅਤੇ ਟਵਿੱਟਰ ਅਕਾਊਂਟ ‘ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਅਕਸਰ ਸ਼ੇਅਰ ਕਰਦੇ ਰਹਿੰਦੇ ਹਨ ।ਉਨ੍ਹਾਂ ਨੇ ਇੱਕ ਵੀਡੀਓ ਨੂੰ ਆਪਣੇ ਟਵਿੱਟਰ ਅਕਾਊਂਟ ‘ਤੇ ਸ਼ੇਅਰ ਕੀਤਾ ਹੈ । ਜਿਸ ‘ਚ ਕੀੜੀਆਂ ਦਾ ਇੱਕ ਝੁੰਡ ਸੋਨੇ ਦੀ ਚੇਨ ਲੈ ਕੇ ਜਾਂਦਾ ਹੋੋਇਆ ਵਿਖਾਈ ਦੇ ਰਿਹਾ ਹੈ ।

 Madhuri Dixit Image From Madhuri Dixit Instagram

ਹੋਰ ਪੜ੍ਹੋ : ਜੀਰਾ ਤੁਹਾਡੇ ਖਾਣੇ ਨੂੰ ਸਵਾਦੀ ਹੀ ਨਹੀਂ ਬਣਾਉਂਦਾ ਬਲਕਿ ਕਈ ਬਿਮਾਰੀਆਂ ਨੂੰ ਵੀ ਰੱਖਦਾ ਹੈ ਦੂਰ

Madhuri Image From Madhuri Dixit’s Instagram

ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਇੱਕ ਫਨੀ ਇਮੋਜੀ ਵੀ ਸ਼ੇਅਰ ਕੀਤਾ ਹੈ । ਮਾਧੁਰੀ ਵੱਲੋਂ ਸ਼ੇਅਰ ਕੀਤੇ ਗਏ ਇਸ ਵੀਡੀਓ ‘ਤੇ ਉਨ੍ਹਾਂ ਦੇ ਫੈਨਸ ਵੱਲੋਂ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ ਅਤੇ ਇਸ ਵੀਡੀਓ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ ।

madhuri Image From Madhuri Dixit’s Instagram

ਮਾਧੁਰੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਅੱਜ ਕੱਲ੍ਹ ਉਹ ਕਈ ਰਿਆਲਟੀ ਸ਼ੋਅਜ਼ ‘ਚ ਬਤੌਰ ਜੱਜ ਨਜ਼ਰ ਆ ਰਹੇ ਹਨ ।ਉਨ੍ਹਾਂ ਦਾ ਇੱਕ ਹੋਰ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ ਜਿਸ ‘ਚ ਉਹ ਆਪਣੇ ਜ਼ਮਾਨੇ ‘ਚ ਮਸ਼ਹੂਰ ਅਦਾਕਾਰਾ ਰਹਿ ਚੁੱਕੀ ਅਦਾਕਾਰਾ ਆਸ਼ਾ ਪਾਰੇਖ ਦੇ ਨਾਲ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਦੀ ਇੱਕ ਫ਼ਿਲਮ ਦਾ ਗਾਣਾ ਗਾਉਂਦੇ ਅਤੇ ਐਕਟ ਕਰਦੇ ਹੋਏ ਦਿਖਾਈ ਦਿੱਤੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network