ਫ਼ਿਲਮ ‘ਮਾਹੀ ਮੇਰਾ ਨਿੱਕਾ ਜਿਹਾ’ ਨਵਾਂ ਮਜ਼ੇਦਾਰ ਤੇ ਹਾਸਿਆਂ ਦੇ ਰੰਗਾਂ ਨਾਲ ਭਰਿਆ ਪੋਸਟਰ ਆਇਆ ਸਾਹਮਣੇ

written by Lajwinder kaur | May 05, 2022

MAHI MERA NIKKA JEHA : ਪੰਜਾਬੀ ਸਿੰਗਰ ਤੇ ਐਕਟਰ ਪੁਖਰਾਜ ਭੱਲਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਬਹੁਤ ਜਲਦ ਉਹ ਆਪਣੀ ਨਵੀਂ ਫ਼ਿਲਮ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਹੇ ਹਨ। ਜੀ ਹਾਂ ਉਹ ਕਾਮੇਡੀ ਜ਼ੌਨਰ ਵਾਲੀ ਫ਼ਿਲਮ ‘ਮਾਹੀ ਮੇਰਾ ਨਿੱਕਾ ਜਿਹਾ’ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ। ਜਿਸ ਕਰਕੇ ਫ਼ਿਲਮ ਦਾ ਨਵਾਂ ਪੋਸਟਰ ਰਿਲੀਜ਼ ਕਰ ਦਿੱਤਾ ਗਿਆ ਹੈ।

ਹੋਰ ਪੜ੍ਹੋ : ਦੋ ਔਰਤਾਂ ਦੀ ਲੜਾਈ ‘ਚ ਪਿਸਿਆ ਨਜ਼ਰ ਆ ਰਿਹਾ ਹੈ ਐਮੀ ਵਿਰਕ, ਲਓ ਅਨੰਦ ‘ਸੌਂਕਣ ਸੌਂਕਣੇ’ ਫ਼ਿਲਮ ਦੇ ਟਾਈਟਲ ਟਰੈਕ ਦਾ

pukhraj new movie

ਫ਼ਿਲਮ ‘ਮਾਹੀ ਮੇਰਾ ਨਿੱਕਾ ਜਿਹਾ’ ਦਾ ਨਵਾਂ ਪੋਸਟਰ ਕਾਫੀ ਮਜ਼ੇਦਾਰ ਤੇ ਹਾਸੇ ਦੇ ਰੰਗਾਂ ਨਾਲ ਭਰਿਆ ਹੋਇਆ ਹੈ। ਪੋਸਟਰ ਤੇ ਝਾਤ ਮਾਰੀਏ ਤਾਂ ਪੁਖਰਾਜ ਜੋ ਕਿ ਲਾੜਾ ਬਣਿਆ ਨਜ਼ਰ ਆ ਰਿਹਾ ਹੈ, ਅਦਾਕਾਰਾ ਅਨੀਤਾ ਦੇਵਗਣ ਲਾੜੇ ਦੀ ਲੰਬਾਈ ਦੇਖਦੇ ਹੋਏ ਨਜ਼ਰ ਆ ਰਹੀ ਹੈ। ਉਧਰ ਜਸਵਿੰਦਰ ਭੱਲਾ ਚਿੰਤਾ 'ਚ ਮੂੰਹ ਲਟਕਾ ਕੇ ਖੜੇ ਨਜ਼ਰ ਆ ਰਹੇ ਹਨ। ਫ਼ਿਲਮ ਦੀ ਹੀਰੋਇਨ ਦੁਲਹਣ ਬਣਕੇ, ਹੱਥ ਚ ਜੈ ਮਾਲਾ ਲੈ ਕੇ ਖੜੀ ਹੈ। ਪੋਸਟਰ ਦਰਸ਼ਕਾਂ ਨੂੰ ਖੂਬ ਹਸਾ ਰਿਹਾ ਹੈ।

ਪੁਖਰਾਜ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇਸ ਪੋਸਟਰ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ-

‘ਵਾਰੀ ਵਾਰੀ ਵਰਸੀ ਖਟਣ ਗਿਆ ਸੀ

ਖ਼ਟ ਕੇ ਲਿਆਂਦਾ ਫੀਤਾ

ਮਾਹੀ ਮੇਰਾ ਨਿੱਕਾ ਜਿਆ

ਖਿੱਚ ਕੇ ਬਰੋਬਰ ਕੀਤਾ’ ।

ਦੱਸ ਦਈਏ ਇਹ ਵਿਆਹਾਂ ‘ਚ ਪਾਈ ਜਾਂਦੀ ਬੋਲੀ ਦੇ ਬੋਲ ਨੇ। ਜਿਸ ਨੂੰ ਅਕਸਰ ਕੁੜੀ ਵਾਲਿਆਂ ਵੱਲੋਂ ਪਾਈ ਜਾਂਦੀ ਹੈ।

mahi mera nikka jeha new poster

ਇਸ ਫ਼ਿਲਮ ਪੁਖਰਾਜ ਭੱਲਾ ਦੇ ਨਾਲ ਨਾਲ ਉਨ੍ਹਾਂ ਦੇ ਪਿਤਾ ਜਸਵਿੰਦਰ ਭੱਲਾ ਵੀ ਨਜ਼ਰ ਆਉਣਗੇ । ਇਸ ਤੋਂ ਇਲਾਵਾ ਕਰਨ ਦਿਓਲ, ਹਸ਼ਨੀਨ ਚੌਹਾਨ, ਸੁਖਵਿੰਦਰ ਚਾਹਲ, ਅਨੀਤਾ ਦੇਵਗਨ, ਸੀਮਾ ਕੌਸ਼ਲ, ਹਨੀ ਮੱਟੂ ਅਤੇ ਇੰਡਸਟਰੀ ਦੇ ਕਈ ਹੋਰ ਨਾਮੀ ਕਲਾਕਾਰ ਨਜ਼ਰ ਆਉਣਗੇ। ਇਹ ਫ਼ਿਲਮ 3 ਜੂਨ ਨੂੰ ਰਿਲੀਜ਼ ਹੋਵੇਗੀ।

image of jaswinder bhalla and pukhraj bhalla

ਇਹ ਫਿਲਮ ਰੰਜੀਵ ਸਿੰਗਲਾ ਪ੍ਰੋਡਕਸ਼ਨ ਦੇ ਬੈਨਰ ਹੇਠ ਪੇਸ਼ ਕੀਤੀ ਗਈ ਹੈ ਅਤੇ ਵਿਸ਼ਵਵਿਆਪੀ ਡਿਸਟ੍ਰੀਬਿਊਸ਼ਨ ਵ੍ਹਾਈਟ ਹਿੱਲ ਸਟੂਡੀਓਜ਼ ਦੁਆਰਾ ਹੈਂਡਲ ਕੀਤਾ ਗਿਆ ਹੈ। ਫਿਲਮ ਦਾ ਨਿਰਦੇਸ਼ਨ ਸਤਿੰਦਰ ਸਿੰਘ ਦੇਵ ਨੇ ਕੀਤਾ ਹੈ, ਜੋ ਇਸ ਤੋਂ ਪਹਿਲਾਂ ਇੰਡਸਟਰੀ ਦੇ ਕਈ ਨਾਮੀ ਕਲਾਕਾਰਾਂ ਨਾਲ ਕੰਮ ਕਰ ਚੁੱਕੇ ਹਨ ਅਤੇ ਕਈ ਗੀਤਾਂ ਦਾ ਨਿਰਦੇਸ਼ਨ ਕਰ ਚੁੱਕੇ ਹਨ।

ਹਾਲ ਹੀ ‘ਚ ਪੁਖਰਾਜ ਭੱਲਾ ਫ਼ਿਲਮ ‘ਹੇਟਰਜ਼’ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸਨ। ਇਸ ਤੋਂ ਪਹਿਲਾਂ ਵੀ ਉਹ ਹਰਜੀਤਾ, ਗੋਲਕ ਬੁਗਨੀ ਬੈਂਕ ਤੇ ਬਟੂਆ, ਅਫ਼ਸਰ ਵਰਗੀਆਂ ਪੰਜਾਬੀ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਜਲਵੇ ਦਿਖਾ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ਵੈੱਬ ਸੀਰੀਜ਼ ‘ਯਾਰ ਜਿਗਰੀ ਕਸੂਤੀ ਡਿਗਰੀ’ ਤੋਂ ਬਹੁਤ ਪ੍ਰਸਿੱਧੀ ਮਿਲੀ ਹੈ ।

ਹੋਰ ਪੜ੍ਹੋ : ਪੰਜਾਬੀ ਸੱਭਿਆਚਾਰ ਦੇ ਨਾਲ ਭਰਿਆ ਫ਼ਿਲਮ ਪੀ.ਆਰ ਦਾ ਟੀਜ਼ਰ ਹੋਇਆ ਰਿਲੀਜ਼, ਹਰਭਜਨ ਮਾਨ ਨੇ ਆਖੀ ਇਹ ਗੱਲ

You may also like